ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਸ਼ਹੀਦ ਭਗਤ ਸਿੰਘ,ਰਾਜਗਰੂ ਤੇ ਸੁਖਦੇਵ ਨੂੰ ਸਮਰਪਿਤ ਮਸ਼ਾਲ ਮਾਰਚ ਸੁਲਤਾਨਪੁਰ ਲੋਧੀ ਵਿਖੇ 22 ਨੂੰ ਕੱਢਿਆ ਜਾਵੇਗਾ। ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ.) ਜੋਨ ਜਲੰਧਰ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਸੁਲਤਾਨਪੁਰ ਲੌਧੀ ਵਿਖੇ ਸ਼ਹੀਦ ਭਗਤ ਸਿੰਘ,ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਦੀਆਂ ਲਸਾਨੀ ਕੁਰਬਾਨੀਆਂ ਨੂੰ ਸਮਰਪਿਤ ਵਿਸ਼ਾਲ ਮਸ਼ਾਲ ਮਾਰਚ 22 ਤਰੀਕ ਨੂੰ ਸ਼ਾਮ 6:30 ਵਜੇ ਸੁਲਤਾਨਪੁਰ ਲੋਧੀ ਦੇ ਸ਼ਹੀਦ ਊਧਮ ਸਿੰਘ ਪਾਰਕ ਤੋਂ ਸ਼ੁਰੂ ਕਰਕੇ ਬੱਸ ਅੱਡੇ ਤੱਕ ਕੀਤਾ ਜਾਵੇਗਾ। ਇਸ ਬਾਰੇ ਜੋਨ ਜਲੰਧਰ ਮੁਖੀ ਸੁਰਜੀਤ ਸਿੰਘ ਟਿੱਬਾ ਨੇ ਦੱਸਿਆ ਕਿ 23 ਮਾਰਚ ਦੇ ਸ਼ਹੀਦਾਂ ਦੀ ਕੁਰਬਾਨੀ ਸਮੇਂ ਦੀਆਂ ਸਰਕਾਰਾਂ ਨੇ ਭੁੱਲ ਭੁੁਲਾ ਦਿੱਤੀ ਹੈ । ਉਹਨਾਂ ਕਿਹਾ ਕਿ ਵਿਗਿਆਨਕ ਵਿਚਾਰਾਂ ਦੇ ਧਾਰਨੀ ਸ਼ਹੀਦ ਭਗਤ ਸਿੰਘ ਜੀ ਨੇ ਅਜਾਦੀ ਦੀ ਜੋ ਤਸਵੀਰ ਦੇਸ਼ ਵਾਸੀਆਂ ਸਾਹਮਣੇ ਰੱਖੀ ਸੀ ਉਸ ਵਿੱਚੋਂ ਅੰਸ਼ ਮਾਤਰ ਵੀ ਅਜਾਦੀ ਭਾਰਤੀ ਲੋਕਾਂ ਦੇ ਹਿੱਸੇ ਨਹੀਂ ਆਈ।ਉਨਾਂ ਇਲਾਕੇ ਦੇ ਅਗਾਹਵਧੂ,ਕਿਸਾਨ-ਮਜਦੂਰ, ਮੁਲਾਜਮ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ 22 ਮਾਰਚ ਦੇ ਮਸ਼ਾਲ ਪ੍ਰੋਗਰਾਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ। ਇਸ ਮੋਕੇ ਜਸਬੀਰ ਸਿੰਘ ਸੂਜੋਕਾਲੀਆ,ਰਾਮ ਸਿੰਘ, ਅਮਰਜੀਤ ਸਿੰਘ, ਬਨਵਾਰੀ ਲਾਲ,ਜਗਦੀਪ ਮੈਰੀਪੁਰ,ਜੋਗਿੰਦਰ ਸਿੰਘ,ਕਰਨੈਲ ਸਿੰਘ,ਹਰਜਿੰਦਰ ਸਿੰਘ ਹਾਜਰ ਸਨ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly