ਦਲਿਤ ਪਰਿਵਾਰ ’ਤੇ ਤਸ਼ੱਦਦ: ਮੁੱਖ ਸਕੱਤਰ ਤੇ ਡੀਜੀਪੀ ਨੂੰ ਨੋਟਿਸ

ਚੰਡੀਗੜ੍ਹ (ਸਮਾਜ ਵੀਕਲੀ): ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਨੇ ਜਲਾਲਾਬਾਦ ਦੇ ਪਿੰਡ ਘਾਂਗਾਖੁਰਦ ਦੇ ਇਕ ਦਲਿਤ ਪਰਿਵਾਰ ’ਤੇ ਹੋਏ ਤਸ਼ੱਦਦ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਨੋਟਿਸ ਜਾਰੀ ਕੀਤਾ ਹੈ। ਉਨ੍ਹਾਂ ਇਨ੍ਹਾਂ ਅਧਿਕਾਰੀਆਂ ਨੂੰ ਤੁਰੰਤ ਕਰਵਾਈ ਕਰਨ ਤੇ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਕਮਿਸ਼ਨ ਮੁਤਾਬਕ ਬੀਤੀ 27 ਅਗਸਤ ਨੂੰ ਪਿੰਡ ਘਾਂਗਾਖੁਰਦ ਵਿੱਚ ਕੁੱਝ ਲੋਕਾਂ ਨੇ ਨਾਬਾਲਗ਼ ਲੜਕੀ ਸਮੇਤ ਦਲਿਤ ਪਰਿਵਾਰ ਦੇ ਤਿੰਨ ਮੈਂਬਰਾਂ ਨੂੰ ਦਰੱਖਤ ਨਾਲ ਬੰਨ੍ਹ ਕੇ ਕੁੱਟਮਾਰ ਕੀਤੀ ਸੀ ਅਤੇ ਮਾਂ-ਬੇਟੀ ਦੇ ਕੱਪੜੇ ਪਾੜ ਕੇ ਅਸ਼ਲੀਲ ਹਰਕਤਾਂ ਕਰਨ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕੀਤੀ ਸੀ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article‘ਆਪ’ ਦੀਆਂ ਸੂਬਾਈ ਆਗੂ ਚੰਡੀਗੜ੍ਹ ਪੁਲੀਸ ਦੇ ਲਾਠੀਚਾਰਜ ਕਾਰਨ ਬੇਹੋਸ਼
Next articleਚੋਣਾਂ ਕੈਪਟਨ ਦੀ ਅਗਵਾਈ ਹੇਠ ਹੀ ਲੜੀਆਂ ਜਾਣਗੀਆਂ: ਰਾਣਾ ਸੋਢੀ