ਹੜ੍ਹਾਂ ਦੇ ਪਾਣੀਆਂ ਨਾਲ ਨੁਕਸਾਨੇ ਗਏ ਸਕੂਲਾਂ ਵੱਲ ਕੁਝ ਲੀਡਰਾਂ ਨੇ ਸ਼ੁਰੂ ਕੀਤੀ ਹੈ ਨਿਗ੍ਹਾ ਘੁੰਮਾਉਣੀ 

ਚੇਅਰਮੈਨ ਸੁਖਜੀਤ ਸਿੰਘ ਢਿੱਲਵਾਂ ਕੋਟਕਪੂਰਾ  ਦੇ ਇਕ ਮਿਡਲ ਸਕੂਲ ‘ਚ ਬਹੁੜੇ
ਫਰੀਦਕੋਟ/ਭਲੂਰ (ਬੇਅੰਤ ਗਿੱਲ ਭਲੂਰ) ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਿੱਖਿਆ ਸੰਸਥਾਵਾਂ ਨੂੰ ਤਬਾਹ ਹੋਣਾ ਤੋਂ ਬਚਾਉਣਾ ਵੀ ਬੇਹੱਦ ਜ਼ਰੂਰੀ ਹੈ। ਹੜ੍ਹਾਂ ਦੀ ਮਾਰ ਹੇਠ ਆਏ ਵਿੱਦਿਅਕ  ਅਦਾਰਿਆਂ ਨੂੰ ਪੈਰਾਂ ਸਿਰ ਕਰਨ ਲਈ ਕੁਝ ਹਲਕਿਆਂ ਵਿਚ ਸਿਆਸੀ ਲੋਕਾਂ ਨੇ ਧਿਆਨ ਦਿੱਤਾ ਹੈ। ਇਹ ਬਹੁਤ ਚੰਗੀ ਗੱਲ ਹੈ। ਦੱਸਣਾ ਬਣਦਾ ਹੈ ਕਿ ਪੰਜਾਬ ਭਰ ਦੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਵਿੱਚ ਹੜ੍ਹਾਂ ਅਤੇ ਮੀਂਹ ਦੇ ਪਾਣੀ ਨੇ ਭਾਵੇਂ ਹੋਰ ਵੀ ਵੱਖ ਵੱਖ ਕਿਸਮਾ ਦਾ ਜਾਨੀ ਮਾਲੀ ਨੁਕਸਾਨ ਕੀਤਾ ਹੈ, ਉੱਥੇ ਕੋਟਕਪੂਰਾ ਇਲਾਕੇ ਦੇ ਅਨੇਕਾਂ ਸਰਕਾਰੀ ਸਕੂਲਾਂ ਦਾ ਭਾਰੀ ਬਾਰਿਸ਼ ਕਾਰਨ ਕਾਫੀ ਨੁਕਸਾਨ ਹੋਣ ਦੀਆਂ ਖਬਰਾਂ ਮਿਲੀਆਂ ਹਨ। ਜਲਾਲੇਆਣਾ ਰੋਡ ’ਤੇ ਸਥਿੱਤ ਗਾਂਧੀ ਬਸਤੀ ਦੇ ਸਰਕਾਰੀ ਮਿਡਲ ਸਕੂਲ ਵਿੱਚ ਇਮਾਰਤਾਂ ਸਮੇਤ ਹੋਰ ਵੱਖ ਵੱਖ ਹਲਾਤਾਂ ਦਾ ਜਾਇਜਾ ਲੈਣ ਲਈ ਪੁੱਜੇ ਇੰਜੀ. ਸੁਖਜੀਤ ਸਿੰਘ ਢਿੱਲਵਾਂ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਫਰੀਦਕੋਟ ਨੇ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਸਕੂਲ ਦੇ ਸਟਾਫ ਅਤੇ ਵਿਦਿਆਰਥੀਆਂ ਨੂੰ ਆਉਂਦੀਆਂ ਸਮੱਸਿਆਵਾਂ ਦਾ ਜਲਦ ਤੋਂ ਜਲਦ ਹੱਲ ਕੀਤਾ ਜਾਵੇਗਾ।
ਉਹਨਾ ਦੱਸਿਆ ਕਿ ਸਟਾਫ ਦੀ ਮੰਗ ਦੇ ਆਧਾਰ ’ਤੇ ਆਰ.ਓ. ਸਿਸਟਮ ਅਤੇ ਪਾਣੀ ਨੂੰ ਠੰਢਾ ਰੱਖਣ ਲਈ ਫਰਿੱਜ ਲਈ 60,000 ਰੁਪਏ ਦਾ ਸੈਨਕਸ਼ਨ ਪੱਤਰ ਦਿੱਤਾ ਗਿਆ। ਉਹਨਾਂ ਦੱਸਿਆ ਕਿ ਸਕੂਲ ਮੁਖੀ ਸਮੇਤ ਸਮੁੱਚੇ ਸਟਾਫ ਨੇ ਸਕੂਲ ਦੀਆਂ ਕੁਝ ਮੰਗਾਂ ਸਬੰਧੀ ਮੰਗ ਪੱਤਰ ਵੀ ਸੌਂਪਿਆ। ਇੰਜੀ. ਸੁਖਜੀਤ ਸਿੰਘ ਢਿੱਲਵਾਂ ਅਤੇ ਉਹਨਾਂ ਨਾਲ ਆਏ ਗੁਰਮੀਤ ਸਿੰਘ ਆਰੇਵਾਲਾ ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ ਨੇ ਦਾਅਵਾ ਕੀਤਾ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵਲੋਂ ਭਾਵੇਂ ਪੰਜਾਬ ਵਾਸੀਆਂ ਨੂੰ ਹਰ ਤਰਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ ਨਾਲ ਕੁਦਰਤੀ ਆਫਤਾਂ ਨਾਲ ਵੀ ਨਜਿੱਠਿਆ ਜਾ ਰਿਹਾ ਹੈ, ਉੱਥੇ ਪੰਜਾਬ ਭਰ ਦੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਵਿੱਚ ਸਥਿੱਤ ਸਰਕਾਰੀ ਸਕੂਲਾਂ ਵਿੱਚ ਪੜਦੇ ਬੱਚਿਆਂ ਨੂੰ ਮੁਫਤ ਪੜਾਈ ਦੇ ਨਾਲ ਨਾਲ ਵਧੀਆ ਸਿੱਖਿਆ ਪ੍ਰਬੰਧ ਪੈਦਾ ਕਰਨ ਦੇ ਯਤਨ ਵੀ ਜਾਰੀ ਹਨ। ਇਸ ਮੌਕੇ ਉਪਰੋਕਤ ਤੋਂ ਇਲਾਵਾ ਮਾ. ਹਰਦੀਪ ਸਿੰਘ ਗਿੱਲ ਸਮੇਤ ਹੋਰ ਵੀ ਪਤਵੰਤੇ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਿੱਖਿਆ ਵਿਭਾਗ ਦੀ ਜ਼ਿਲ੍ਹਾ ਪੱਧਰੀ ਟੂਰਨਾਮੈਂਟ  ਕਮੇਟੀ ਦੀ ਸਾਲ 2023-24 ਲਈ ਹੋਈ ਚੋਣ  
Next articleਓ. ਕੇ. ਸੀ ਕਬੱਡੀ ਕੱਪ 2023 ਕੱਲ 5 ਅਗਸਤ ਨੂੰ 29 ਜੁਲਾਈ ਨੂੰ ਹੋਣ ਵਾਲਾ ਸੀ ਮੀਹ ਕਾਰਨ ਰੱਦ ਕੀਤਾ ਗਿਆ ਸੀ