ਫਿਲੌਰ/ਅੱਪਰਾ (ਸਮਾਜ ਵੀਕਲੀ) (ਦੀਪਾ)-ਬੀਤੀ ਦੇਰ ਰਾਤ ਅੱਪਰਾ ਤੋਂ ਨਗਰ ਮੁੱਖ ਮਾਰਗ ‘ਤੇ ਪਿੰਡ ਖਾਨਪੁਰ ਦੇ ਗੋਦਾਮਾਂ ਦੇ ਨਜ਼ਦੀਕ ਇੱਕ ਟ੍ਰੈਕਟਰ ਤੇ ਕਾਰ ਦੀ ਟੱਕਰ ਹੋ ਗਈ, ਜਿਸ ‘ਚ ਕਾਰ ਚਾਲਕ ਗੰਭੀਰ ਰੂਪ ‘ਚ ਜਖ਼ਮੀ ਹੋ ਗਿਆ | ਪ੍ਰਾਪਤ ਵੇਰਵਿਆਂ ਅਨੁਸਾਰ ਬੀਤੀ ਰਾਤ ਲਗਭਗ 10-30 ਵਜੇ ਖਾਨਪੁਰ ਨਹਿਰ ਦੇ ਨਜ਼ਦੀਕ ਗੋਦਾਮਾਂ ਦੇ ਕੋਲ ਇੱਕ ਮਹਿੰਦਰਾ ਟ੍ਰੈਕਟਰ ਤੇ ਕਾਰ ਨੰਬਰ ਪੀ. ਬੀ. 32 ਜੇ-6364 ਦੀ ਅਚਾਨਕ ਟੱਕਰ ਹੋ ਗਈ, ਜਿਸ ਕਾਰਣ ਕਾਰ ਚਾਲਕ ਦੇ ਗੰਭੀਰ ਸੱਟਾਂ ਵੱਜੀਆਂ ਤੇ ਉਸਨੂੰ ਹਸਪਤਾਲ ਦਾਖਲ ਕਰਵਾਇਆ ਗਿਆ | ਹਾਦਸੇ ਦੌਰਾਨ ਕਾਰ ਪਲਟ ਕੇ ਖੇਤਾਂ ‘ਚ ਜਾ ਡਿੱਗੀ | ਘਟਨਾ ਦੀ ਸੂਚਨਾ ਮਿਲਦਿਆਂ ਸਬ ਇੰਸਪੈਕਟਰ ਨਿਰਮਲ ਸਿੰਘ ਚੌਂਕੀ ਇੰਚਾਰਜ ਅੱਪਰਾ ਘਟਨਾ ਸਥਾਨ ‘ਤੇ ਪਹੁੰਚ ਗਏ | ਸਬ ਇੰਸਪੈਕਟਰ ਨਿਰਮਲ ਸਿੰਘ ਚੌਂਕੀ ਇੰਚਾਰਜ ਅੱਪਰਾ ਨੇ ਦੱਸਿਆ ਕਿ ਜਖਮੀ ਚਾਲਕ ਨੂੰ ਹਸਪਤਾਲ ਦਾਖਲ ਕਰਵਾ ਦਿੱਤਾ ਗਿਆ ਹੈ ਤੇ ਦੋਵਾਂ ਧਿਰਾਂ ‘ਚ ਆਪਸੀ ਰਾਜ਼ੀਨਾਮੇ ਦੀ ਗੱਲ ਚੱਲ ਰਹੀ ਹੈ |
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj






