HOME  ਜ਼ਿਲ੍ਹੇ ‘ਚ ਟਰੈਕਟਰਾਂ ਤੇ ਸਬੰਧਤ ਸੰਦਾਂ ਨਾਲ ਖ਼ਤਰਨਾਕ ਪ੍ਰਦਰਸ਼ਨ ‘ਤੇ ਪਾਬੰਦੀ

 ਜ਼ਿਲ੍ਹੇ ‘ਚ ਟਰੈਕਟਰਾਂ ਤੇ ਸਬੰਧਤ ਸੰਦਾਂ ਨਾਲ ਖ਼ਤਰਨਾਕ ਪ੍ਰਦਰਸ਼ਨ ‘ਤੇ ਪਾਬੰਦੀ

2
ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ
ਨਵਾਂਸ਼ਹਿਰ   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ  ਨੇ ਜ਼ਿਲ੍ਹੇ ਵਿਚ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਨਾਲ ਖ਼ਤਰਨਾਕ ਪ੍ਰਦਰਸ਼ਨ/ਸਟੰਟ ਕਰਨ ‘ਤੇ ਪਾਬੰਦੀ ਦਾ ਹੁਕਮ ਜਾਰੀ ਕੀਤਾ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਉਪ ਸਕੱਤਰ ਪੰਜਾਬ ਸਰਕਾਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (ਗ੍ਰਹਿ-5 ਸ਼ਾਖਾ) ਦੇ ਪੱਤਰ ਨੰਬਰ ਗ੍ਰਹਿ-5/ਸਪੈਸ਼ਲ/2023/1 ਚੰਡੀਗੜ੍ਹ ਮਿਤੀ 30.10.2023 ਰਾਹੀਂ ਲਿਖਿਆ ਹੈ ਕਿ ਰਾਜ ਵਿਚ ਬੀਤੇ ਦਿਨੀ ਕੁਝ ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ ਵਿਚ ਟਰੈਕਟਰ ਅਤੇ ਸਬੰਧਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜਵਾਨਾਂ ਨੂੰ ਗੰਭੀਰ ਸੱਟਾਂ ਆਈਆਂ ਹਨ ਅਤੇ ਇਕ ਨੌਜਵਾਨ ਦੀ ਮੌਤ ਵੀ ਹੋਈ ਹੈ। ਇਸ ਲਈ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 12 ਮਈ 2026 ਤੱਕ ਲਾਗੂ ਰਹੇਗਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲਿਆਂ ’ਤੇ ਹੋਵੇਗੀ ਕਾਰਵਾਈ – ਜ਼ਿਲ੍ਹਾ ਮੈਜਿਸਟਰੇਟ
Next articleMercenaries, Drones, and Disinformation – What Really Happened in the India-Manipur Arrests?