ਲੈਸਟਰ (ਸਮਾਜ ਵੀਕਲੀ) (ਇੰਗਲੈਂਡ), ਸੁਖਜਿੰਦਰ ਸਿੰਘ ਢੱਡੇ– ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਸ. ਮਾਲਵਿੰਦਰ ਸਿੰਘ ਕੰਗ ਨੇ ਭਾਰਤ ਅਤੇ ਅਮਰੀਕਾ ਦਰਮਿਆਨ ਹੋਏ ਵਪਾਰਕ ਸਮਝੌਤੇ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਕਿਹਾ ਹੈ ਕਿ ਇਹ ਫੈਸਲਾ ਦੇਸ਼ ਦੇ ਅੰਨਦਾਤਿਆਂ ਨਾਲ ਸਿੱਧਾ ਧੋਖਾ ਹੈ। ਸ. ਕੰਗ ਨੇ ਕਿਹਾ ਕਿ ਕੇਂਦਰੀ ਸਰਕਾਰ ਵੱਲੋਂ ਖੇਤੀਬਾੜੀ ਅਤੇ ਦੁੱਧ ਉਤਪਾਦਨ ਵਰਗੇ ਸੰਵੇਦਨਸ਼ੀਲ ਖੇਤਰਾਂ ਦੀ ਸੁਰੱਖਿਆ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਹਕੀਕਤ ਇਸਦੇ ਬਿਲਕੁਲ ਉਲਟ ਸਾਹਮਣੇ ਆ ਰਹੀ ਹੈ। ਉਨ੍ਹਾਂ ਦੱਸਿਆ ਕਿ ਅਮਰੀਕਾ ਵੱਲੋਂ ਖੁੱਲ੍ਹੇ ਤੌਰ ‘ਤੇ ਇਹ ਗੱਲ ਕਹੀ ਜਾ ਰਹੀ ਹੈ ਕਿ ਉਸ ਦੇ ਖੇਤੀ ਉਤਪਾਦ ਭਾਰਤ ਦੇ ਵੱਡੇ ਬਾਜ਼ਾਰ ਵਿੱਚ ਵੱਡੀ ਮਾਤਰਾ ‘ਚ ਭੇਜੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਨਾਲ ਅਮਰੀਕਾ ਦੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ, ਪਰ ਭਾਰਤ ਦੇ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪਵੇਗਾ। ਸ. ਕੰਗ ਨੇ ਦੋਸ਼ ਲਗਾਇਆ ਕਿ ਇਹ ਸਮਝੌਤਾ ਪੂਰੀ ਤਰ੍ਹਾਂ ਕਿਸਾਨ ਵਿਰੋਧੀ ਹੈ ਅਤੇ ਇਸਨੂੰ ਤੁਰੰਤ ਰੱਦ ਕੀਤਾ ਜਾਣਾ ਚਾਹੀਦਾ ਹੈ। ਸ. ਮਾਲਵਿੰਦਰ ਸਿੰਘ ਕੰਗ ਨੇ ਮੰਗ ਕੀਤੀ ਕਿ ਇਸ ਵਪਾਰਕ ਸਮਝੌਤੇ ਨਾਲ ਸੰਬੰਧਿਤ ਸਾਰੀਆਂ ਸ਼ਰਤਾਂ ਜਨਤਾ ਸਾਹਮਣੇ ਰੱਖੀਆਂ ਜਾਣ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅੰਨਦਾਤਿਆਂ ਦੇ ਹੱਕਾਂ ਲਈ ਡੱਟ ਕੇ ਖੜ੍ਹੀ ਹੈ ਅਤੇ ਕਿਸਾਨਾਂ ਦੀ ਆਵਾਜ਼ ਨੂੰ ਕਦੇ ਵੀ ਦਬਣ ਨਹੀਂ ਦਿੱਤਾ ਜਾਵੇਗਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly


