HOME *ਵਪਾਰੀਆਂ ਅਤੇ ਦੁਕਾਨਦਾਰਾਂ ਦੇ ਮਸਲੇ ਹੱਲ ਕੀਤੇ ਜਾਣਗੇ: ਵਿਧਾਇਕਾ ਸੰਤੋਸ਼ ਕਟਾਰੀਆ*

*ਵਪਾਰੀਆਂ ਅਤੇ ਦੁਕਾਨਦਾਰਾਂ ਦੇ ਮਸਲੇ ਹੱਲ ਕੀਤੇ ਜਾਣਗੇ: ਵਿਧਾਇਕਾ ਸੰਤੋਸ਼ ਕਟਾਰੀਆ*

3
ਬਲਾਚੌਰ,  (ਸਮਾਜ ਵੀਕਲੀ)  ( ਜਤਿੰਦਰ ਪਾਲ ਸਿੰਘ ਕਲੇਰ ) ਹਲਕਾ  ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਅੱਜ ਵਪਾਰ ਵਿੰਗ ਦੇ ਟ੍ਰੇਡ ਵਿੰਗ ਦੇ ਸਟੇਟ ਸੈਕਟਰੀ ਅਮਿਤ ਨੇਗੀ ਅਤੇ ਜ਼ੋਨ ਇੰਚਾਰਜ  ਦਰੀਪਨ ਸੈਣੀ,ਜ਼ਿਲ੍ਹਾ ਪ੍ਰਧਾਨ ਹਨੀ ਡੱਬ, ਹਲਕਾ ਕੋਆਰਡੀਨੇਟਰ ਜਸਵੀਰ ਸਿੰਘ ਘੁੰਮਣ ਅਤੇ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਵੇਂ ਬਣੇ ਪ੍ਰਧਾਨਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਸੰਤੋਸ਼ ਕਟਾਰੀਆ ਨੇ ਮੀਟਿੰਗ ਦੌਰਾਨ  ਸਾਰੇ ਨਵੇਂ ਬਣੇ ਪ੍ਰਧਾਨਾਂ ਨੂੰ ਵਿਸ਼ਵਾਸ ਦਿਵਾਉਂਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੇ ਨਾਲ ਖੜ੍ਹੀ ਹੈ ਅਤੇ ਕਿਸੇ ਵੀ ਛੋਟੇ ਜਾਂ ਵੱਡੇ ਵਪਾਰੀ ਜਾਂ ਦੁਕਾਨਦਾਰ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਪਾਰ ਵਿੰਗ ਇਹ ਯਕੀਨੀ ਬਣਾਏਗਾ ਕਿ ਵਪਾਰੀਆਂ ਨੂੰ ਆਪਣਾ ਕਾਰੋਬਾਰ ਕਰਨ ਵਿੱਚ ਕੋਈ ਰੁਕਾਵਟ ਨਾ ਆਵੇ। ਇਸ ਮੌਕੇ ਸੀਨੀਅਰ ਆਮ ਆਦਮੀ ਪਾਰਟੀ ਆਗੂ ਅਸ਼ੋਕ ਕਟਾਰੀਆ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਆਪ ਦੀ ਸਰਕਾਰ ਵਪਾਰ ਅਤੇ ਕਾਰੋਬਾਰ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ਵਪਾਰ ਵਿੰਗ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ​​ਕੀਤਾ ਜਾ ਰਿਹਾ ਹੈ ਤਾਂ ਜੋ ਹਰ ਵਪਾਰੀ ਦੀ ਆਵਾਜ਼ ਸਰਕਾਰ ਤੱਕ ਪਹੁੰਚ ਸਕੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾ ਸਕੇ। ਇਹ ਸਰਕਾਰ ਸੂਬੇ ਵਿੱਚ ਵਪਾਰ ਪੱਖੀ ਮਾਹੌਲ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ।” ਇਸ ਉਪਰੰਤ, ਵਪਾਰ ਵਿੰਗ ਹਲਕਾ ਪ੍ਰਧਾਨ ਜਸਵੀਰ ਸਿੰਘ ਘੁੰਮਣ ਨੇ ਮੀਟਿੰਗ ਵਿੱਚ ਪੁੱਜੇ ਸਾਰੇ ਨਵੇਂ ਪ੍ਰਧਾਨਾਂ ਅਤੇ ਹੋਰ ਪਤਵੰਤਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਭਰੋਸਾ ਦਿਵਾਇਆ ਕਿ ਟ੍ਰੇਡ ਵਿੰਗ ਵਪਾਰੀ ਭਾਈਚਾਰੇ ਦੀ ਭਲਾਈ ਲਈ ਤਨਦੇਹੀ ਨਾਲ ਕੰਮ ਕਰੇਗਾ। ਇਸ ਮੌਕੇ ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ, ਟ੍ਰੇਡ ਵਿੰਗ ਦੇ ਸਟੇਟ ਸੈਕਟਰੀ ਅਮਿਤ ਨੇਗੀ ਅਤੇ ਜ਼ੋਨ ਇੰਚਾਰਜ  ਦਰੀਪਨ ਸੈਣੀ , ਵਪਾਰ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹਨੀ ਡੱਬ, ਹਲਕਾ ਕੋਆਰਡੀਨੇਟਰ ਜਸਵੀਰ ਸਿੰਘ ਘੁੰਮਣ , ਸਰਪੰਚ ਹਰਵਿੰਦਰ ਸਿੰਘ, ਰਾਮਪਾਲ , ਭੀਮ ਸੇਨ, ਬਲਵੀਰ ਮੀਲੂ ਬਲਾਕ ਪ੍ਰਧਾਨ, ਲਖਵਿੰਦਰ ਕੁਮਾਰ,ਅਮਰਜੀਤ ,ਅਮਰੀਕ ਸਿੰਘ, ਆਦਿ ਹਾਜਰ ਸਨ l
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

 

Previous articleਸਰਪੰਚਾਂ ਦਾ ਕਿਹਾ ਸਿਰ ਮੱਥੇ ਪਰਨਾਲਾ ਉਥੇ ਦਾ ਉਥੇ
Next articleਐਡਵੋਕੇਟ ਜਗਤਾਰ ਸਿੰਘ ਮੁਲਤਾਨੀ ਸਾਬਕਾ ਮੰਤਰੀ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਆਯੋਜਿਤ