ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਪਿਛਲੇ ਦਿਨਾਂ ਵਿਚ ਜਿਹੜੀਆਂ ਸਕੂਲ ਬੱਸ ਦੁਰਘਟਨਾਵਾਂ ਹੋ ਰਹੀਆਂ ਹਨ , ਉਹ ਬਹੁਤ ਹੀ ਚਿੰਤਾਜਨਕ ਮਾਮਲਾ ਹੈ। ਉਸ ਲਈ ਟਰੈਫਿਕ ਵਿਭਾਗ ਨੂੰ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ।ਇਹ ਵਿਚਾਰ ਆਦਰਸ਼ ਸੋਸ਼ਲ ਵੈਲਫੇਅਰ ਸੁਸਾਇਟੀ (ਰਜਿ) ਪੰਜਾਬ ਦੇ ਜਨਰਲ ਸੈਕਟਰੀ ਹਰੀ ਕ੍ਰਿਸ਼ਨ ਬੰਗਾ ਨੇ ਪ੍ਰੈਸ ਨਾਲ ਗਲਬਾਤ ਕਰਦਿਆਂ ਹੋਇਆ ਰੱਖੇ। ਉਹਨਾ ਕਿਹਾ ਪਿਛਲੇ ਕੁਝ ਦਿਨਾਂ ਚ ਲਾਗਾਤਾਰ ਚਾਹੇ ਗੁਆਂਢੀ ਸੂਬਾ ਹਰਿਆਣਾ ਹੋਵੇ ਚਾਹੇ ਪੰਜਾਬ ਲਾਗਾਤਾਰ ਸਕੂਲ ਬੱਸਾਂ ਦੀਆ ਸੜਕ ਦੁਰਘਟਨਾਵਾਂ ਹੋ ਰਹੀਆਂ ਹਨ ,ਜਿਸ ਵਿਚ ਮਾਸੂਮ ਸਕੂਲੀ ਬੱਚਿਆਂ ਨੂੰ ਆਪਣੀ ਜਾਨ ਤੋਂ ਹੱਥ ਧੋਣਾ ਪੈ ਰਿਹਾ ਹੈ , ਜੋ ਕਿ ਬਹੁਤ ਹੀ ਮੰਦਭਾਗਾ ਹੈ। ਹੁਣ ਤਕ ਕਿੰਨੀਆ ਹੀ ਸੜਕ ਦੁਰਘਟਨਾਵਾਂ ਹੋ ਚੁੱਕੀਆਂ ਹਨ ਪਰ ਹੁਣ ਤਕ ਨਾ ਹੀ ਸਕੂਲ ਪ੍ਰਬੰਧਕ ਕਮੇਟੀਆਂ ਵੱਲੋਂ ਕੋਈ ਠੋਸ ਕਦਮ ਚੁੱਕਿਆ ਗਿਆ ਅਤੇ ਨਾ ਹੀ ਸਰਕਾਰਾਂ ਵੱਲੋਂ ਹੋਰ ਕੋਈ ਸਖ਼ਤ ਕਾਰਵਾਈ ਕੀਤੀ ਗਈ। ਜਿਸ ਕਾਰਣ ਹੁਣ ਤਕ ਬਹੁਤ ਸਾਰੇ ਬੱਚੇ ਆਪਣੀ ਜਾਨ ਤੋ ਹੱਥ ਧੋ ਬੈਠੇ ਹਨ । ਦੇਖਣ ਵਿਚ ਆਇਆ ਹੈ ਕਿ ਜਿਆਦਾਤਰ ਬੱਸ ਡਰਾਈਵਰ ਸੜਕ ਸੁਰੱਖਿਅਤ ਨਿਝਮਾਂ ਦੀ ਪਾਲਣਾ ਨਹੀਂ ਕਰਦੇ!ਸ਼ਿਕਾਇਤ ਕਰਨ ਤੇ ਵੀ ਕੋਈ ਠੋਸ ਕਾਰਵਾਈ ਨਹੀ ਕੀਤੀ ਜਾਂਦੀ ਹੈ ਸਿਰਫ ਚੇਤਾਵਨੀ ਦੇ ਕੇ ਹੀ ਸਕੂਲ ਬੱਸ ਉਹਨਾ ਦੇ ਹਵਾਲੇ ਕਰ ਦਿੱਤੀ ਜਾਂਦੀ ਹੈ । ਜਿਸ ਕਾਰਨ ਹੀ ਛੋਟੇ ਛੋਟੇ ਬੱਚਿਆ ਦੀ ਜਿੰਦਗੀ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਆਦਰਸ਼ ਸੋਸ਼ਲ ਵੈਲਫੇਅਰ ਸੁਸਾਇਟੀ ਪੰਜਾਬ ਦੇ ਜਨਰਲ ਸੈਕਟਰੀ ਹਰੀ ਕ੍ਰਿਸ਼ਨ ਬੰਗਾ ਨੇ ਕਿਹਾ ਕਿ ਅਸੀਂ ਇਸ ਪ੍ਰੈਸ ਨੋਟ ਰਾਹੀਂ ਟ੍ਰੈਫਿਕ ਪ੍ਰਸ਼ਾਸ਼ਨ ਅਤੇ ਸਕੂਲ ਪ੍ਰਬੰਧਕ ਕਮੇਟੀਆਂ ਕੋਲੋ ਮੰਗ ਕਰਦੇ ਹਾਂ ਕਿ ਬੱਸਾਂ ਦੇ ਡਰਾਈਵਰ ਰੱਖਦੇ ਸਾਰੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ ਅਤੇ ਉਹਨਾ ਦੇ ਹਰ ਮਹੀਨੇ ਡੋਪ ਟੈਸਟ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਮਾਸੂਮ ਬੱਚਿਆਂ ਦੀ ਜਿੰਦਗੀ ਨਾਲ ਹੋ ਰਹੇ ਖਿਲਵਾੜ ਨੂੰ ਰੋਕਿਆ ਜਾ ਸਕੇ।
. ਹਰੀ ਕ੍ਰਿਸ਼ਨ ਬੰਗਾ✍🏽
. ਜਨਰਲ ਸੈਕਟਰੀ
ਅਦਾਰਸ਼ ਸੋਸ਼ਿਲ ਵੈਲਫ਼ੇਅਰ ਸੋਸਾਇਟੀ ਪੰਜਾਬ
. ਪ੍ਰਮਾਨਿਤ
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly