ਮੋਰਿੰਡਾ (ਸਮਾਜ ਵੀਕਲੀ) (ਸੁਖਵਿੰਦਰ ਸਿੰਘ ਹੈਪੀ)- ਸ਼ਹਿਰ ਵਿੱਚ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਅਤੇ ਲੋਕਾਂ ਵਿੱਚ ਨਿਯਮਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਮੋਰਿੰਡਾ ਟ੍ਰੈਫਿਕ ਪੁਲਿਸ ਵੱਲੋਂ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਕੁੱਲ 53 ਈ-ਚਲਾਣ ਜਾਰੀ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਮਲਕੀਤ ਸਿੰਘ ਤੇ ਏ ਐਸ ਆਈ ਧੰਨ ਸਿੰਘ ਨੇ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਵੱਖ-ਵੱਖ ਨਾਕਿਆਂ ‘ਤੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਾਰਵਾਈ ਦੌਰਾਨ ਰੌਂਗ ਪਾਰਕਿੰਗ ਲਈ 21, ਸ਼ੀਸ਼ਿਆਂ ‘ਤੇ ਕਾਲੀ ਫਿਲਮ ਲਈ 6, ਬਿਨਾਂ ਨੰਬਰ ਪਲੇਟ ਵਾਲਿਆਂ ਲਈ 15, ਡਰਾਈਵਿੰਗ ਦੌਰਾਨ ਮੋਬਾਈਲ ਦੀ ਵਰਤੋਂ ਕਰਨ ਵਾਲੇ 1, ਪ੍ਰੈਸ਼ਰ ਹਾਰਨ ਵਰਤਣ ਵਾਲਿਆਂ ਦੇ 2, ਬਿਨਾਂ ਹੈਲਮਟ 3 ਅਤੇ ਗਲਤ ਦਿਸ਼ਾ ਵਿੱਚ ਵਾਹਨ ਚਲਾਉਣ ਵਾਲਿਆਂ ਦੇ 5 ਚਲਾਣ ਕੀਤੇ ਗਏ। ਉਨ੍ਹਾਂ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਸੜਕ ਹਾਦਸਿਆਂ ਤੋਂ ਬਚਾਅ ਅਤੇ ਟ੍ਰੈਫਿਕ ਦੀ ਸੁਚਾਰੂ ਆਵਾਜਾਈ ਲਈ ਨਿਯਮਾਂ ਦੀ ਪਾਲਣਾ ਜ਼ਰੂਰੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਭਵਿੱਖ ਵਿੱਚ ਵੀ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਇਸੇ ਤਰ੍ਹਾਂ ਸਖ਼ਤ ਕਾਰਵਾਈ ਜਾਰੀ ਰਹੇਗੀ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



