ਫ਼ਿਰੋਜ਼ਪੁਰ- ਪੰਜਾਬ ਦੇ ਫ਼ਿਰੋਜ਼ਪੁਰ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਿੱਥੇ ਇੱਕ ਬੋਲੈਰੋ ਪਿਕਅੱਪ ਅਤੇ ਕੈਂਟਰ ਦੀ ਟੱਕਰ ਹੋ ਗਈ। ਇਸ ਹਾਦਸੇ ‘ਚ 10 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ 5 ਲੋਕ ਗੰਭੀਰ ਰੂਪ ਨਾਲ ਜ਼ਖਮੀ ਹਨ। ਇਹ ਹਾਦਸਾ ਫ਼ਿਰੋਜ਼ਪੁਰ ਦੇ ਪਿੰਡ ਮੋਹਨ ਕੇ ਉਤਾੜ ਕੋਲ ਸਵੇਰੇ ਵਾਪਰਿਆ। ਜਾਣਕਾਰੀ ਮੁਤਾਬਕ ਘਟਨਾ ਦੇ ਸਮੇਂ ਪਿਕਅੱਪ ‘ਚ 15 ਤੋਂ ਜ਼ਿਆਦਾ ਲੋਕ ਸਵਾਰ ਸਨ।
ਜ਼ਖਮੀਆਂ ਨੂੰ ਰਾਹਗੀਰਾਂ ਅਤੇ ਐਂਬੂਲੈਂਸ ਦੀ ਮਦਦ ਨਾਲ ਹਸਪਤਾਲ ਪਹੁੰਚਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਹ ਹਾਦਸਾ ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੋਡ ‘ਤੇ ਵਾਪਰਿਆ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਫ਼ਿਰੋਜ਼ਪੁਰ ਪੁਲਿਸ ਦੇ ਅਧਿਕਾਰੀ ਮੌਕੇ ‘ਤੇ ਪਹੁੰਚੇ। ਜਾਂਚ ਲਈ ਮੌਕੇ ‘ਤੇ ਪਹੁੰਚੇ ਇੰਸਪੈਕਟਰ ਜਸਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਰੋਡ ਸੇਫਟੀ ਫੋਰਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਸਨ। ਸਾਰੇ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ।
ਇੰਸਪੈਕਟਰ ਬਰਾੜ ਨੇ ਦੱਸਿਆ ਕਿ ਬੋਲੈਰੋ ਪਿਕਅੱਪ ਵਿੱਚ ਮਜ਼ਦੂਰ ਸਵਾਰ ਸਨ। ਉਹ ਫ਼ਿਰੋਜ਼ਪੁਰ ਤੋਂ ਦਿਹਾਤੀ ਖੇਤਰ ਵੱਲ ਜਾ ਰਹੇ ਸਨ। ਇਸ ਦੌਰਾਨ ਪਿਕਅੱਪ ਬੇਕਾਬੂ ਹੋ ਗਿਆ, ਜਿਸ ਕਾਰਨ ਪਿੱਛੇ ਤੋਂ ਆ ਰਹੇ ਕੈਂਟਰ ਨਾਲ ਹਾਦਸਾ ਵਾਪਰ ਗਿਆ। ਹਸਪਤਾਲ ਲਿਜਾਂਦੇ ਹੀ 8 ਤੋਂ ਵੱਧ ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਇਸ ਦੇ ਨਾਲ ਹੀ ਕੁਝ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਦੇ ਨਾਲ ਹੀ ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਬੋਲੈਰੋ ਪਿਕਅੱਪ ‘ਚ ਸਵਾਰ ਸਾਰੇ ਲੋਕ ਵਿਆਹਾਂ ‘ਚ ਵੇਟਰ ਦੇ ਕੰਮ ‘ਤੇ ਜਾਂਦੇ ਸਨ। ਅੱਜ ਪਿੰਡ ਸੂਫੇਵਾਲਾ ਦੇ ਕਰੀਬ 10 ਨੌਜਵਾਨ ਉਕਤ ਪਿਕਅੱਪ ਵਿੱਚ ਵੇਟਰ ਦੇ ਕੰਮ ਲਈ ਜਾ ਰਹੇ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly



