ਪੰਚਕੂਲਾ-ਪਿੰਜੌਰ ‘ਚ ਚੰਡੀਗੜ੍ਹ-ਸ਼ਿਮਲਾ ਹਾਈਵੇਅ ‘ਤੇ ਅੱਜ ਸਵੇਰੇ 5 ਵਜੇ ਇਕ ਦਰਦਨਾਕ ਹਾਦਸਾ ਵਾਪਰਿਆ, ਜਿਸ ‘ਚ 4 ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਤੇਜ਼ ਰਫਤਾਰ ਕਾਰ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ ਅਤੇ ਕਾਰ ਦੇ ਅੰਦਰ ਦੋ ਲਾਸ਼ਾਂ ਬੁਰੀ ਤਰ੍ਹਾਂ ਫਸ ਗਈਆਂ।
ਹਾਦਸੇ ਵਿੱਚ ਜਾਨ ਗਵਾਉਣ ਵਾਲੇ ਨੌਜਵਾਨਾਂ ਦੀ ਪਛਾਣ ਅਧਿਆਨ ਬਾਂਸਲ, ਅਦੀਪ, ਚਿਰਾਗ ਮਲਿਕ ਅਤੇ ਵੈਭਵ ਯਾਦਵ ਵਜੋਂ ਹੋਈ ਹੈ। ਸਾਰੇ ਨੌਜਵਾਨ ਹਿਮਾਚਲ ਵਾਲੇ ਪਾਸੇ ਤੋਂ ਕਾਰ ਰਾਹੀਂ ਆ ਰਹੇ ਸਨ ਕਿ ਅਚਾਨਕ ਇਹ ਹਾਦਸਾ ਵਾਪਰ ਗਿਆ। ਹਾਦਸੇ ਤੋਂ ਬਾਅਦ ਕਾਰ ਦੇ ਪਰਖੱਚੇ ਉੱਡ ਗਏ ਅਤੇ ਦੋਵਾਂ ਲਾਸ਼ਾਂ ਨੂੰ ਬਾਹਰ ਕੱਢਣ ਲਈ ਕਾਫੀ ਮੁਸ਼ੱਕਤ ਕਰਨੀ ਪਈ। ਸੂਚਨਾ ਮਿਲਦੇ ਹੀ ਪੁਲਸ ਅਤੇ ਐਂਬੂਲੈਂਸ ਮੌਕੇ ‘ਤੇ ਪਹੁੰਚ ਗਈ ਅਤੇ ਲੋਕਾਂ ਦੀ ਮਦਦ ਨਾਲ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ।
ਪੁਲੀਸ ਨੇ ਚਾਰਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸੈਕਟਰ-6 ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਭੇਜ ਦਿੱਤਾ ਹੈ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly