HOME ਰਜਾਪੁਰ ਸਕੂਲ ਵਿਖੇ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਇੱਕ ਰੋਜ਼ਾ ਟ੍ਰੇਨਿੰਗ ਵਰਕਸ਼ਾਪ...

ਰਜਾਪੁਰ ਸਕੂਲ ਵਿਖੇ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਇੱਕ ਰੋਜ਼ਾ ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ

2

ਕਪੂਰਥਲਾ,  (ਸਮਾਜ ਵੀਕਲੀ)  (ਕੌੜਾ)- ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਨਵਗਠਿਤ ਸਕੂਲ ਮੈਨੇਜਮੈਂਟ ਕਮੇਟੀਆਂ ਦੇ ਮੈਂਬਰਾਂ ਨੂੰ ਟ੍ਰੇਨਿੰਗ ਦੇਣ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਰਜ਼ਾਪੁਰ  ਬਲਾਕ ਕਪੂਰਥਲਾ -1 ਵਿਖੇ ਇੱਕ ਰੋਜਾ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ ।ਜਿਸ ਵਿੱਚ ਕਲਸਟਰ ਦੇ ਵੱਖ-ਵੱਖ ਸਕੂਲਾਂ ਦੇ ਐਸ ਐਮ ਸੀ ਚੇਅਰਮੈਨ ਮੈਂਬਰ ਅਤੇ ਸਿੱਖਿਆ ਸ਼ਾਸਤਰੀਆਂ ਵੱਲੋਂ ਭਾਗ ਲਿਆ ਗਿਆ।  ਇਸ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਹਰਮਿੰਦਰ ਸਿੰਘ ਜੋਸਨ ਜ਼ਿਲ੍ਹਾ ਕੋਆਰਡੀਨੇਟਰ ਸਮੱਰਥ ਨੇ ਕਿਹਾ ਕਿ  ਸਕੂਲ ਮੈਨੇਜਮੈਂਟ ਕਮੇਟੀਆਂ ਦਾ ਵੀ ਵੱਡਮੁੱਲਾ ਯੋਗਦਾਨ ਹੈ। ਉਹਨਾਂ ਐਸ ਐਮ ਸੀ ਚੇਅਰਮੈਨ ਅਤੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਸਕੂਲ ਦੀ ਤਰੱਕੀ ਸਭ ਦੀ ਜਿੰਮੇਵਾਰੀ ਤਹਿਤ ਸਕੂਲਾਂ ਦੇ ਬਣਾਏ ਦੇ ਵਿਕਾਸ ਲਈ ਅਧਿਆਪਕਾਂ ਦਾ ਸਹਿਯੋਗ ਦੇਣ ਸਕੂਲਾਂ ਅੰਦਰ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਹਾਜ਼ਰੀ ਯਕੀਨੀ ਬਣਾਉਣ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਮਿਲਣ ਵਾਲੀਆਂ ਸਹੂਲਤਾਂ ਜਿਵੇਂ ਕਿ ਮੁਫਤ ਕਿਤਾਬਾਂ, ਮੁਫਤ ਵਰਦੀਆਂ, ਦੁਪਹਿਰ ਦਾ ਖਾਣਾ ਤੇ ਹੋਰ ਸਹੂਲਤਾਂ ਦਾ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਲਾਭ ਪਹੁੰਚ ਸਕੇ। ਰਿਸੋਰਸ ਪਰਸਨ ਦੇ ਤੌਰ ਤੇ ਡਾ ਪਰਮਜੀਤ ਕੌਰ ਬੀ ਆਰ ਸੀ ਕਪੂਰਥਲਾ -1 , ਰਚਨਾਪੁਰੀ ਵੱਲੋਂ ਬਹੁਤ ਹੀ ਸਚੁੱਜੇ ਢੰਗ ਨਾਲ ਡਿਜੀਟਲ ਤਕਨੀਕ ਦੀ ਵਰਤੋਂ ਕਰਦਿਆ ਟ੍ਰੇਨਿੰਗ ਸੈਸ਼ਨ ਨੂੰ ਬਹੁਤ ਰੌਚਕ ਬਣਾਈ ਰੱਖਿਆ ਗਿਆ। ਇਸ ਮੌਕੇ ਦੋ ਫੇਜਾਂ ਵਿੱਚ ਹੋਈ ਟ੍ਰੇਨਿੰਗ ਵਰਕਸ਼ਾਪ ਦੌਰਾਨ ਹਾਜ਼ਰ  ਮੈਂਬਰਾਂ ਨੂੰ ਚਾਹ ਪਾਣੀ ਦੇ ਨਾਲ ਨਾਲ ਰਿਫਰੈਸ਼ਮੈਂਟ ਵੀ ਮੁਹੱਈਆ ਕਰਵਾਈ ਗਈ । ਇਸ ਮੌਕੇ ਤੇ  ਸ ਕੁਲਵਿੰਦਰ ਸਿੰਘ ਚਾਹਲ, ਬੂਟਾ ਸਿੰਘ ਗੋਸਲ, ਗੁਰਭੇਜ ਸਿੰਘ ਔਲਖ ਆਦਿ ਅਧਿਆਪਕ ਤੇ ਐੱਸ ਐੱਮ ਸੀ ਕਮੇਟੀਆਂ ਦੇ ਮੈਂਬਰ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਵਿਦਿਆਰਥਣਾਂ ਲੋਕਾਂ ਨੂੰ ਰੈਲੀ ਕੱਢ ਕੇ ਐੱਚ ਆਈ ਵੀ ਤੋਂ ਜਾਗਰੂਕ ਕੀਤਾ
Next articleਸਰਕਾਰੀ ਕਾਲਜ ਕਪੂਰਥਲਾ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸੈਮੀਨਾਰ ਦਾ ਆਯੋਜਨ