ਹੁਸ਼ਿਆਰਪੁਰ (ਸਮਾਜ ਵੀਕਲੀ) (ਤਰਸੇਮ ਦੀਵਾਨਾ ) ਆਯੂਰ ਜੀਵਨ ਆਯੂਰਵੈਦਿਕ ਰਿਸਰਚ ਸੈਂਟਰ ਵੱਲੋਂ ਪਿਛਲੇ ਕਾਫੀ ਸਮੇਂ ਤੋਂ ਪਿੰਡਾ ਸ਼ਹਿਰਾ ਅਤੇ ਕਸਬਿਆਂ ਦੇ ਵਿੱਚ ਨਸ਼ਿਆਂ ਦੇ ਕਾਰਨ ਮੌਤ ਦੇ ਮੂੰਹ ਵਿੱਚ ਜਾ ਰਹੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਛੁਟਕਾਰਾ ਦਿਵਾਉਣ ਲਈ ਮਾਹਿਲਪੁਰ ਦੇ ਗੁਰੂਦੁਆਰਾ ਸ਼ਹੀਦਾਂ ਵਿਖੇ ਮੁਫਤ ਨਸ਼ਾ ਛੁਡਾਊ ਕੈਂਪ ਲਗਾ ਕੇ ਨਸ਼ਿਆਂ ਦੀ ਗ੍ਰਿਫਤ ਵਿੱਚ ਆਏ ਨੌਜਵਾਨਾਂ ਨੂੰ ਜਾਗਰੂਕ ਕੀਤਾ ਗਿਆ। ਇਸ ਸਬੰਧੀ ਆਯੂਰ ਜੀਵਨ ਆਯੂਰਵੈਦਿਕ ਰਿਸਰਚ ਸੈਂਟਰ ਦੇ ਐਮਡੀ ਅਤੇ ਦਲ ਖਾਲਸਾ ਦੇ ਜਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਖਾਲਸਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਜੋਕੇ ਸਮੇਂ ਦੌਰਾਨ ਸਮਾਜ ਵਿੱਚ ਵੱਧ ਰਹੀ ਨਸ਼ੇ ਦੀ ਵਰਤੋਂ ਚਿੰਤਾ ਦਾ ਵਿਸ਼ਾ ਹੈ। ਇਹ ਜਿੱਥੇ ਨੌਜਵਾਨ ਪੀੜੀ ਦਾ ਨਾਸ਼ ਕਰ ਰਹੀ ਹੈ ਉੱਥੇ ਹੀ ਪੰਜਾਬ ਦੀ ਸਾਖ ਨੂੰ ਵੱਡੇ ਪੱਧਰ ਤੇ ਨੁਕਸਾਨ ਪਹੁੰਚਾ ਰਹੀ ਹੈ। ਨਸ਼ੇ ਦੀ ਲੱਤ ਇੱਕ ਗੰਭੀਰ ਸਮਾਜਿਕ ਅਤੇ ਸਿਹਤ ਸੰਬੰਧੀ ਸਮੱਸਿਆ ਹੈ, ਜੋ ਕਿ ਨਸ਼ਾ ਕਰਨ ਵਾਲੇ ਵਿਅਕਤੀ, ਪਰਿਵਾਰ ਅਤੇ ਪੂਰੇ ਸਮਾਜ ਨੂੰ ਪ੍ਰਭਾਵਿਤ ਕਰਦੀ ਹੈ। ਇਹ ਨਾ ਸਿਰਫ਼ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਨੂੰ ਨੁਕਸਾਨ ਪਹੁੰਚਾਉਂਦੀ ਹੈ, ਸਗੋਂ ਆਰਥਿਕ, ਨੈਤਿਕ ਅਤੇ ਕਾਨੂੰਨੀ ਮੁਸ਼ਕਲਾਂ ਵੀ ਪੈਦਾ ਕਰਦੀ ਹੈ। ਉਹਨਾਂ ਕਿਹਾ ਕਿ “ਦਲ ਖਾਲਸਾ” ਵਲੋਂ ਨਸ਼ਿਆਂ ਦੇ ਖਾਤਮੇ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉੱਥੇ ਹੀ ਨਸ਼ੇ ਦੀ ਗ੍ਰਿਫਤ ਵਿੱਚ ਆਏ ਲੋਕਾਂ ਨੂੰ ਇਸ ਲੱਤ ਤੋਂ ਨਿਜਾਤ ਦਵਾਉਣ ਦੇ ਲਈ ਵੱਡੇ ਪੱਧਰ ਤੇ ਨਸ਼ਾ ਛੁਡਾਊ ਕੈਂਪ ਲਗਾ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਵਿਚ ਨਸ਼ਾ ਪੀੜਿਤ ਲੋਕਾਂ ਦੀ ਸਿਹਤਯਾਬੀ ਲਈ ਮਾਲਕ ਦੇ ਚਰਨਾਂ ਵਿੱਚ ਅਰਦਾਸ ਵੀ ਕਰਦੇ ਹਾਂ ਕਿ ਨਸ਼ਾ ਪੀੜਤ ਲੋਕ ਇਸ ਮਾਨਸਿਕ ਬਿਮਾਰੀ ਤੋਂ ਠੀਕ ਹੋ ਸਕਣ। ਉਹਨਾਂ ਪੰਜਾਬ ਵਾਸੀਆਂ ਨੂੰ ਇਹ ਅਪੀਲ ਕਰਦੇ ਹੋਏ ਕਿਹਾ ਕਿ ਆਓ ਆਪਾਂ ਸਾਰੇ ਰਲ ਕੇ ਨਸ਼ਾ ਮੁਕਤ ਪੰਜਾਬ ਦਾ ਸੁਪਨਾ ਸਾਕਾਰ ਕਰੀਏ। ਉਹਨਾਂ ਕਿਹਾ ਕਿ ਜੋ ਵੀ ਵਿਅਕਤੀ ਆਪ ਹੀ ਨਸ਼ੇ ਦੀ ਲੱਤ ਤੋਂ ਪੀੜਿਤ ਹੈ ਜਾਂ ਉਹਨਾਂ ਦਾ ਕੋਈ ਸਕਾ-ਸੰਬੰਧੀ ਜਾਂ ਕੋਈ ਰਿਸ਼ਤੇਦਾਰ, ਦੋਸਤ ਮਿੱਤਰ ਨਸ਼ੇ ਦੀ ਦਲ-ਦਲ ਵਿੱਚ ਫਸ ਚੁੱਕਿਆ ਹੈ ਉਹ ਜਿੰਨੀ ਜਲਦੀ ਹੋ ਸਕੇ “ਆਯੂਰ ਜੀਵਨ ਆਯੂਰਵੈਦਿਕ ਰਿਸਰਚ ਸੈਂਟਰ” ਜਾ ਕਿਸੇ ਵੀ ਦਲ ਖਾਲਸਾ ਦੇ ਕਿਸੇ ਵੀ ਮੈਂਬਰ ਜਾ ਅਹੁਦੇਦਾਰ ਨਾਲ ਜਾ ਫਿਰ 95019,65267 ਇਸ ਨੰਬਰ ਤੇ ਸੰਪਰਕ ਕਰੇ ! ਇਸ ਮੌਕੇ ਹੋਰਨਾਂ ਤੋਂ ਇਲਾਵਾ ਤਜਿੰਦਰ ਪਾਬਲਾ ਹੁਸ਼ਿਆਰਪੁਰ,ਭਵਜੋਤ ਸਿੰਘ,ਵਰਿੰਦਰ ਸਿੰਘ,ਹਰਮੋਹਿਤ ਸਿੰਘ,ਜੀਤ ਸਿੰਘ ਮਾਹਿਲਪੁਰ ਆਦਿ ਹਾਜ਼ਰ ਸਨ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj