ਸਪਰਿੰਗਫੀਲਡ ਦੀ ਸਾਲਾਨਾ ‘ਮੈਮੋਰੀਅਲ ਡੇਅ ਪਰੇਡ’ ਵਿੱਚ ਵਿਸ਼ਵ ਯੁੱਧਾਂ ’ਚ ਸ਼ਹੀਦ ਹੋਏ ਅਮਰੀਕਨ ਅਤੇ ਸਿੱਖ ਫੌਜੀਆਂ ਨੂੰ ਦਿੱਤੀ ਗਈ ਸ਼ਰਧਾਂਜਲੀ

ਡੇਟਨ, ਅਮਰੀਕਾ (ਸਮਾਜ ਵੀਕਲੀ)-  ਅਮਰੀਕਾ ਦੇ ਸ਼ਹੀਦ ਫ਼ੌਜੀਆਂ ਨੂੰ ਯਾਦ ਕਰਨ ਲਈ ਹਰ ਸਾਲ ਮਨਾਏ ਜਾਂਦੇ ‘ਮੈਮੋਰੀਅਲ ਡੇਅ’ ਮੌਕੇ ਓੁਹਾਇਓ ਸੂਬੇ ਦੇ ਸ਼ਹਿਰ ਸਪਰਿੰਗਫੀਲਡ ਵਿੱਖੇ ਇਸ ਇਤਿਹਾਸਕ ਦਿਨ ‘ਤੇ ਇੱਥੋਂ ਦੀ ਬਹੁਤ ਹੀ ਪ੍ਰਸਿੱਧ ਸਲਾਨਾ ਪਰੇਡ ਦਾ ਆਯੋਜਨ ਕੀਤਾ ਗਿਆ। ਵੱਖ ਵੱਖ ਵਿਭਾਗਾਂ, ਜਥੇਬੰਦੀਆਂ, ਵਿਦਿਅਕ ਤੇ ਧਾਰਮਕ ਅਦਾਰਿਆਂ ਦੀਆਂ ਝਲਕੀਆਂ, ਇਸ ਪਰੇਡ ਦੀ ਵਿਸ਼ੇਸ਼ ਖਿੱਚ ਸਨ। ਇਸ ਪਰੇਡ ਵਿਚ ਇੱਥੋˆ ਦੇ ਸ਼ਹੀਦਾˆ ਦੀਆਂ ਤਸਵੀਰਾਂ ਪੋਸਟਰਾਂ ‘ਤੇ ਲਾ ਕੇ ਉਨ੍ਹਾˆ ਨੂੰ ਯਾਦ ਕੀਤਾ ਗਿਆ। ਸੜਕਾਂ ਕੰਢੇ ਹਜ਼ਾਰਾਂ ਲੋਕ ਪ੍ਰਵਾਰ ਸਮੇਤ ਇਨ੍ਹਾਂ ਦੇ ਸੁਆਗਤ ਲਈ ਬੈਠੇ ਹੁੰਦੇ ਹਨ।

ਪਿਛਲੇ 23 ਸਾਲਾਂ ਤੋਂ ਇੱਥੋਂ ਦੇ ਵਸਨੀਕ ਅਵਤਾਰ ਸਿੰਘ, ਉਹਨਾਂ ਦੀ ਪਤਨੀ ਸਰਬਜੀਤ ਕੌਰ ਤੇ ਬੱਚੇ ਲਗਾਤਾਰ ਇਸ ਪਰੇਡ ਦਾ ਹਿੱਸਾ ਬਣਦੇ ਆ ਰਹੇ ਹਨ। ਉਹਨਾਂ ਵਲੋਂ ਕਈ ਵਰਿਆਂ ਪਹਿਲਾਂ ਕੀਤੇ ਗਏ ਇਸ ਉਧਮ ਤੋਂ ਬਾਦ ਹੁਣ ਸਪਰਿੰਗਫੀਲਡ ਦੇ ਨਾਲ ਲਗਦੇ ਸ਼ਹਿਰ ਡੇਟਨ, ਸਿਨਸਿਨਾਟੀ ਤੋਂ ਵੀ ਵੱਡੀ ਗਿਣਤੀ ਵਿੱਚ ਸਿੱਖ ਭਾਈਚਾਰਾ ਇਸ ਵਿੱਚ ਭਾਗ ਲੈਂਦਾ ਹੈ।

ਉਹਨਾਂ ਵਲੋਂ ਅਮਰੀਕਨ ਝੰਡਿਆਂ, ਬੈਨਰਾਂ, ਪੋਸਟਰਾਂ ਨਾਲ ਸਜਾਈਆਂ ਸਿਖ ਝਾਕੀਆਂ ਉੱਪਰ ਵਿਸ਼ਵ ਯੁੱਧਾਂ ਦੌਰਾਨ ਸ਼ਹੀਦ ਹੋਏ ਸਿਖ ਫੋਜੀਆਂ ਬਾਰੇ ਵੀ ਜਾਣਕਾਰੀ ਦਿੱਤੀ ’ਤੇ ਤਸਵੀਰਾਂ ਦਾ ਪ੍ਰਦਰਸ਼ਨ ਕੀਤਾ ਜਾਂਦਾ ਹੈ ਤੇ ਅਮਰੀਕੀਨਾਂ ਨੂੰ ਸ਼ੁਭ- ਕਾਮਨਾਵਾਂ ਭੇਟ ਕੀਤੀਆਂ ਗਈਆਂ ਸਨ। ਕਰੀਬ ਤਿੰਨ ਮੀਲ ਲੰਮੀ ਇਹ ਪਰੇਡ ਜੱਦ ਬਜਾਰਾਂ ਵਿੱਚੋਂ ਲੰਘੀ, ਤਾਂ ਹਮੇਸ਼ਾਂ ਦੀ ਤਰ੍ਹਾਂ ਸਿੱਖ ਝਾਕੀ ਦਾ ਸੜ੍ਹਕ ਕੰਢੇ ਖੜੇ ਅਤੇ ਬੈਠੇ ਹਜ਼ਾਰਾਂ ਸ਼ਹਿਰੀਆਂ ਨੇ ਹੱਥਾਂ ਵਿੱਚ ਅਮਰੀਕੀ ਝੰਡੇ ਲੈ ਕੇ ਹੱਥ ਹਿਲਾ ਕੇ ਨਿੱਘਾ ਸਵਾਗਤ ਕੀਤਾ ਅਤੇ ਉਹ ‘ਮਿਸਟਰ ਸਿੰਘ, ਹੈਪੀ ਮੈਮੋਰੀਅਲ ਡੇਅ’ ਵੀ ਕਹਿ ਰਹੇ ਸਨ।

ਇਹ ਪਰੇਡ ਅਮਰੀਕਾ ਦੀਆਂ ਸਭ ਤੋਂ ਵੱਡੀਆਂ ਪਰੇਡਾਂ ਵਿਚੋਂ ਇਕ ਮੰਨੀ ਜਾਂਦੀ ਹੈ ਜਿਸ ਵਿੱਚ ਸ਼ਹਿਰ ਦੇ ਬਜਾਰਾਂ, ਘਰਾਂ ਦੇ ਬਾਹਰ ਅਤੇ ਪਾਰਕਾਂ ਵਿਚ ਲਗਭਗ 35 ਹਜਾਰ ਲੋਕ ਆਨੰਦ ਮਾਣਦੇ ਹਨ ਅਤੇ ਤਕਰੀਬਨ 2500 ਲੋਕ, 300 ਗੱਡੀਆਂ ਤੇ 120 ਸਥਾਨਕ ਸੰਸਥਾਵਾਂ ਭਾਗ ਲੈਂਦੀਆਂ ਹਨ।

ਸਿੱਖ ਸੋਸਾਇਟੀ ਆਫ ਡੇਟਨ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਹੇਮ ਸਿੰਘ ਜੀ ਨੇ ਵਿਸ਼ਵ ਸ਼ਾਂਤੀ, ਸਰਬੱਤ ਦੇ ਭਲੇ, ਦੇਸ਼ ਦੀ ਰੱਖਿਆ ਲਈ ਸ਼ਹੀਦ ਹੋਏ ਫੌਜੀਆਂ ਅਤੇ ਕਰੋਨਾ ਮਹਾਂਮਾਰੀ ਕਾਰਨ ਮਾਰੇ ਗਏ ਲੱਖਾਂ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ। ਸਰਬਜੀਤ ਕੌਰ ਅਤੇ ਅਵਤਾਰ ਸਿੰਘ ਨੇ ਦੱਸਿਆ ਕਿ ਉਹ ਪਹਿਲੀ ਵਾਰ 1999 ਵਿਚ ਪਰਿਵਾਰ ਸਮੇਤ ਇਸ ਪਰੇਡ ਵਿੱਚ ਸ਼ਾਮਲ ਹੋਏ ਸਨ ਤੇ ਉਹਨਾਂ ਨੂੰ ਇਸ ਕਮਿਉਨਟੀ ਦਾ ਹਿੱਸਾ ਹੋਣ ਤੇ ਮਾਣ ਹੈ। ਪਰੇਡ ਵਿੱਚ ਸ਼ਮੂਲੀਅਤ ਸਾਨੂੰ ਵਿਸ਼ਵ ਯੁਧਾਂ ਵਿਚ ਸ਼ਹੀਦ ਹੋਏ ਸਿੱਖ ਅਤੇ ਅਮਰੀਕੀ ਫੋਜੀਆਂ ਨੂੰ ਸ਼ਰਧਾਂਜਲੀ ਭੇਟ ਕਰਣ ਤੇ ਅਮਰੀਕੀ ਲੋਕਾਂ ਨੂੰ ਸਿੱਖਾਂ ਵਲੋਂ ਵਿਸ਼ਵ ਅਤੇ ਹੋਰਨਾਂ ਯੁਧਾਂ ਵਿਚ ਦਿੱਤੀਆਂ ਗਈਆਂ ਕੁਰਬਾਨੀਆਂ ਬਾਰੇ ਜਾਣਕਾਰੀ ਦੇਣ ਦਾ ਮੌਕਾ ਦਿੰਦੀ ਹੈ।

ਅਮਰੀਕਾ ਵਿਚ ਸਤੰਬਰ 2001 ਦੇ ਹਮਲੇ ਤੋਂ ਬਾਦ ਸਿੱਖਾਂ ਨੂੰ ਬਹੁਤ ਸਾਰੇ ਨਸਲੀ ਹਮਲਿਆਂ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਇਸ ਲਈ ਇਹ ਹੋਰ ਵੀ ਜਰੂਰੀ ਹੋ ਗਿਆ ਹੈ ਕਿ ਅਸੀਂ ਇਹਨਾਂ ਪ੍ਰੋਗਰਾਮਾਂ ਵਿਚ ਭਾਗ ਲਈਏ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਸਿੱਖਾਂ ਬਾਰੇ ਜਾਣਕਾਰੀ ਮਿਲ ਸਕੇ। ਉਹਨਾਂ ਨੂੰ ਇਹ ਦੇਖ ਕੇ ਅਹਿਸਾਸ ਹੋਵੇ ਕਿ ਸਿੱਖ ਵੀ ਸਾਡੇ ਕਮਿਉਨਿਟੀ ਦਾ ਹਿੱਸਾ ਹਨ।

ਲੋਕਾਂ ਨੂੰ ਸਿੱਖਾਂ ਦੀ ਨਿਵੇਕਲੀ ਪਛਾਣ ਤੋਂ ਜਾਣੂ ਕਰਵਾਉਣ ਲਈ ਕਿਤਾਬਚਾ ਵੀ ਵੰਡੇ ਜਾਂਦੇ ਹਨ। ਪਰੇਡ ਦੀਆਂ ਅਨਮੋਲ ਯਾਦਾਂ ਨੂੰ ਕੈਮਰਾਬੰਦ ਕਰਨ ਦੀ ਸੇਵਾ ਡੇਟਨ ਤੋਂ ਏ.ਐਂਡ.ਏ. ਫੋਟੋਗ੍ਰਾਫੀ ਦੇ ਸੁਨੀਲ ਮੱਲੀ ਵਲੋਂ ਕੀਤੀ ਜਾਂਦੇ ਹੈ।ਈ ਕਿਤਾਬਚਾ ਵੀ ਵੰਡੇ ਜਾਂਦੇ ਹਨ। ਪਰੇਡ ਦੀਆਂ ਅਨਮੋਲ ਯਾਦਾਂ ਨੂੰ ਕੈਮਰਾਬੰਦ ਕਰਨ ਦੀ ਸੇਵਾ ਡੇਟਨ ਤੋਂ ਏ.ਐਂਡ.ਏ. ਫੋਟੋਗ੍ਰਾਫੀ ਦੇ ਸੁਨੀਲ ਮੱਲੀ ਵਲੋਂ ਕੀਤੀ ਜਾਂਦੀ ਹੈ।

Previous articleTunisia, France sign cooperation agreements
Next articleFrench Open: Medvedev, Zverev, Nishikori enter pre-quarters