ਨਵੀਂ ਦਿੱਲੀ (ਸਮਾਜ ਵੀਕਲੀ)ਟਿਕਰੀ ਬਾਰਡਰ ’ਤੇ ਟਿੱਪਰ ਦੀ ਲਪੇਟ ਵਿੱਚ ਆ ਕੇ ਹਲਾਕ ਹੋਈਆਂ ਤਿੰਨ ਕਿਸਾਨ ਔਰਤਾਂ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ 2 ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਕਿਸਾਨ ਆਗੂ ਡਾ. ਸਤਨਾਮ ਸਿੰਘ ਅਜਨਾਲਾ ਨੇ ਇਸ ਘਟਨਾ ਨੂੰ ਮੰਦਭਾਗੀ ਦੱਸਿਆ। ਮੋਰਚੇ ਵੱਲੋਂ ਜਖ਼ਮੀ ਔਰਤਾਂ ਦੇ ਛੇਤੀ ਠੀਕ ਹੋਣ ਦੀ ਕਾਮਨਾ ਕੀਤੀ ਗਈ ਤੇ ਮੰਗ ਕੀਤੀ ਗਈ ਕਿ ਹਾਦਸੇ ਦੀ ਨਿਰਪੱਖ ਜਾਂਚ ਕੀਤੀ ਜਾਵੇ। ਬੀਕੇਯੂ-ਡਕੌਂਦਾ ਦੇ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਹਾਦਸੇ ਨੂੰ ਬੇਹੱਦ ਦੁਖਦਾਈ ਦੱਸਿਆ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly