ਪੰਜ ਸ਼ਹੀਦ ਫੌਜੀਆਂ ਨੂੰ ਫੁੱਲ ਮਾਲਾਵਾਂ ਨਾਲ ਸ਼ਰਧਾਂਜਲੀ

ਜੰਮੂ (ਸਮਾਜ ਵੀਕਲੀ): ਜੰਮੂ ਤੇ ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿੱਚ ਦਹਿਸ਼ਤਗਰਦਾਂ ਨਾਲ ਹੋਏ ਇਕ ਗਹਿਗੱਚ ਮੁਕਾਬਲੇ ਦੌਰਾਨ ਸ਼ਹੀਦ ਹੋਏ ਪੰਜ ਫੌਜੀਆਂ ਨੂੰ ਅੱਜ ਇਥੇ ਰਾਜੌਰੀ ਵਿੱਚ ਫੁੱਲ ਮਾਲਾਵਾਂ ਨਾਲ ਸ਼ਰਧਾਂਜਲੀ ਦਿੱਤੀ ਗਈ। ਨਾਇਬ ਸੂਬੇਦਾਰ (ਜੇਸੀਓ) ਜਸਵਿੰਦਰ ਸਿੰਘ, ਨਾਇਕ ਮਨਦੀਪ ਸਿੰਘ, ਸਿਪਾਹੀ ਗੱਜਣ ਸਿੰਘ, ਸਰਾਜ ਸਿੰਘ ਤੇ ਵੈਸਾਖ਼ ਐੱਚ. ਫੌਜ ਦੀ ਉਸ ਸਰਚ ਟੀਮ ਦਾ ਹਿੱਸਾ ਸਨ, ਜੋ ਸੋਮਵਾਰ ਨੂੰ ਇਕ ਅਪਰੇਸ਼ਨ ਦੌਰਾਨ ਦਹਿਸ਼ਤਗਰਦਾਂ ਵੱਲੋਂ ਕੀਤੇ ਹਮਲੇ ਦੀ ਜ਼ੱਦ ਵਿਚ ਆ ਗਈ ਸੀ। ਮੁੁਕਾਬਲੇ ਦੌਰਾਨ ਇਹ ਸਾਰੇ ਗੰਭੀਰ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ਮਗਰੋਂ ਦਮ ਤੋੜ ਦਿੱਤਾ ਸੀ। ਰਾਜੌਰੀ ਦੇ ਫੌਜੀ ਕੈਂਪ ਵਿੱਚ ਹੋਈ ਰਸਮ ਦੌਰਾਨ ਸੀਨੀਅਰ ਫੌਜੀ ਅਧਿਕਾਰੀਆਂ ਤੇ ਸਿਵਲ ਅਧਿਕਾਰੀਆਂ ਨੇ ਤਾਬੂਤਾਂ ’ਤੇ ਫੁੱਲ ਮਾਲਾਵਾਂ ਨਾਲ ਸ਼ਰਧਾਂਜਲੀ ਦਿੱਤੀ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜੰਮੂ ਕਸ਼ਮੀਰ ਪ੍ਰਸ਼ਾਸਨ ਨੇ ਘੱਟਗਿਣਤੀਆਂ ’ਤੇ ਹਮਲਿਆਂ ਬਾਰੇ ਜਾਣਕਾਰੀ ਨੂੰ ਨਜ਼ਰਅੰਦਾਜ਼ ਕੀਤਾ: ਮਹਿਬੂਬਾ
Next articleਭਾਜਪਾ ਦਾ ਸਫ਼ਾਇਆ ਕਰਨ ਲਈ ਰੱਥ ਯਾਤਰਾ ਸ਼ੁਰੂ ਕੀਤੀ: ਅਖਿਲੇਸ਼