ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਵਿਦਿਆਰਥੀਆਂ ਵੱਲੋਂ ਸਵੇਰ ਦੀ ਸਭਾ ਵਿੱਚ ਸ਼ਰਧਾਂਜਲੀ

ਕਪੂਰਥਲਾ (ਸਮਾਜ ਵੀਕਲੀ) ( ਕੌੜਾ )- ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਆਰ ,ਸੀ ,ਐਫ, ਕਪੂਰਥਲਾ ਦੇ ਪ੍ਰਿੰਸੀਪਲ ਪ੍ਰਭਦੀਪ ਕੌਰ ਮੋਗਾ ਨੇ ਦੱਸਿਆ ਕਿ ਸਵਰਗਵਾਸੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਜੀ ਦੀ ਆਤਮਾ ਦੀ ਸ਼ਾਂਤੀ ਲਈ ਅੱਜ ਉਨ੍ਹਾਂ ਦੇ ਸਕੂਲ ਵਿਚ ਅਸੈਂਬਲੀ ਟਾਇਮ ਬੱਚਿਆਂ ਅਤੇ ਅਧਿਆਪਕਾਂ ਦੁਆਰਾ ਮੂਲ ਮੰਤਰ ਦਾ ਪਾਠ ਕੀਤਾ ਗਿਆ ਅਤੇ ਵਿਛੜੀ ਹੋਈ ਆਤਮਾ ਨੂੰ ਵਾਹਿਗੁਰੂ ਦੇ ਚਰਨਾਂ ਵਿਚ ਨਿਵਾਸ ਮਿਲੇ ਇਸ ਲਈ ਦੋ ਮਿੰਟ ਦਾ ਮੋਨ ਰੱਖਿਆ ਗਿਆ ਅਤੇ ਉਪਰੰਤ ਅਰਦਾਸ ਕੀਤੀ ਗਈ|ਮੈਡਮ ਨੇ ਬੱਚਿਆਂ ਨੂੰ ਉਨ੍ਹਾਂ ਦੀ ਸ਼ਖ਼ਸੀਅਤ ਤੋਂ ਜਾਣੂ ਕਰਵਾਉਂਦੇ ਹੋਏ ਦੱਸਿਆ ਕਿ ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ 17 ਸਾਲ ਜੇਲ ਕੱਟੀ ਅਤੇ ਉਹ ਆਪਣੀ ਮਿਹਨਤ ਸਦਕਾ ਹੀ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਬਣੇ ਅਤੇ ਹਮੇਸ਼ਾ ਸਾਦਾ ਜੀਵਨ ਬਤੀਤ ਕੀਤਾ|

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜਾਣ ਨਾਲ ਦੇਸ਼ ਦੀ ਸਿਆਸਤ ਵਿੱਚ ਵੱਡਾ ਖਲਾਅ ਪੈਦਾ ਹੋਇਆ – ਬੀਬੀ ਗੁਰਪ੍ਰੀਤ ਕੌਰ , ਇੰਜਨੀਅਰ ਸਵਰਨ ਸਿੰਘ
Next articleरेल कोच फैक्ट्री में विश्व विरासत दिवस का आयोजन