ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ‘ਚੋਂ ਕੱਢੇ ਗਏ ਬਾਗੀ ਆਗੂਆਂ ਦੀ ਬੁੱਧਵਾਰ ਨੂੰ ਚੰਡੀਗੜ੍ਹ ‘ਚ ਮੀਟਿੰਗ ਹੋਈ। ਇਹ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਢੀਂਡਸਾ ਨੇ ਕਿਹਾ ਕਿ ਪਾਰਟੀ ਦੇ ਸਰਪ੍ਰਸਤ ਹੋਣ ਕਰਕੇ ਉਹ 8 ਆਗੂਆਂ ਨੂੰ ਪਾਰਟੀ ਵਿੱਚੋਂ ਕੱਢਣ ਦੇ ਫੈਸਲੇ ਨੂੰ ਰੱਦ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ ਸਭ ਸੰਵਿਧਾਨ ਦੇ ਖ਼ਿਲਾਫ਼ ਕੀਤਾ ਜਾ ਰਿਹਾ ਹੈ। ਮੈਂ ਇਸ ਮਾਮਲੇ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਪੱਤਰ ਲਿਖਾਂਗਾ। ਢੀਂਡਸਾ ਨੇ ਕਿਹਾ ਕਿ ਸੁਖਬੀਰ ਬਾਦਲ ‘ਤੇ ਲੱਗੇ ਦੋਸ਼ ਬਹੁਤ ਗੰਭੀਰ ਹਨ, ਅਜਿਹੇ ਦੋਸ਼ਾਂ ‘ਚ ਘਿਰੇ ਸੁਖਬੀਰ ਬਾਦਲ ਪ੍ਰਧਾਨ ਬਣਨ ਦੇ ਲਾਇਕ ਨਹੀਂ ਹਨ ਅਤੇ ਉਨ੍ਹਾਂ ਨੂੰ ਕੁਰਸੀ ਛੱਡਣੀ ਚਾਹੀਦੀ ਹੈ। ਵਰਨਣਯੋਗ ਹੈ ਕਿ ਕੱਲ੍ਹ ਬੀਬੀ ਜਗੀਰ ਕੈਰ, ਪ੍ਰੇਮ ਸਿੰਘ ਚੰਦੂਮਾਜਰਾ, ਪਰਮਿੰਦਰ ਢੀਂਡਸਾ, ਗੁਰਪ੍ਰਤਾਪ ਸਿੰਘ ਵਡਾਲਾ ਸਮੇਤ 8 ਆਗੂਆਂ ਨੂੰ ਅਕਾਲੀ ਦਲ ਵਿੱਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਸੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly