*“ਮੇਰਾ ਭਾਰਤ ਮੇਰੀ ਜ਼ਿੰਮੇਵਾਰੀ” ਤਹਿਤ ਪਦ ਯਾਤਰਾ ਅਤੇ ਪੌਧਾਰੋਪਣ ਕਰਕੇ ਨੌਜਵਾਨਾਂ ਨੇ ਸ਼ਹੀਦਾਂ ਨੂੰ ਕੀਤਾ ਨਮਨ*
ਨਵਾਂਸ਼ਹਿਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਯੂਵਾ ਕਾਰਜਕਰਮ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ਹੀਦ ਦਿਵਸ ਮੌਕੇ “ਮੇਰਾ ਯੁਵਾ ਭਾਰਤ” ਅਤੇ ਸ੍ਰੀ ਕ੍ਰਿਸ਼ਨਾ ਯੂਥ ਕਲੱਬ ਵੱਲੋਂ “ਮੇਰਾ ਭਾਰਤ ਮੇਰੀ ਜ਼ਿੰਮੇਵਾਰੀ” ਅਭਿਆਨ ਹੇਠ ਪਦ ਯਾਤਰਾ ਅਤੇ ਪੌਧਾਰੋਪਣ ਦਾ ਆਯੋਜਨ ਕੀਤਾ ਗਿਆ। ਇਹ ਪ੍ਰੋਗਰਾਮ ਅਮਰ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕਰਵਾਇਆ ਗਿਆ। ਪ੍ਰੋਗਰਾਮ ਦੌਰਾਨ ਕਲੱਬ ਦੇ ਮੈਂਬਰਾਂ ਅਤੇ ਸਥਾਨਕ ਨੌਜਵਾਨਾਂ ਵੱਲੋਂ ਪਦ ਯਾਤਰਾ ਕੱਢੀ ਗਈ, ਜਿਸ ਦੌਰਾਨ ਦੇਸ਼ਭਕਤੀ ਦੇ ਨਾਰਿਆਂ ਨਾਲ ਮਾਹੌਲ ਗੂੰਜ ਉੱਠਿਆ। ਇਸ ਤੋਂ ਬਾਅਦ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੀ ਯਾਦ ਵਿੱਚ ਪੌਧੇ ਲਗਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਪਹਿਲ ਦਾ ਮਕਸਦ ਨੌਜਵਾਨਾਂ ਵਿੱਚ ਦੇਸ਼ ਪ੍ਰੇਮ ਦੇ ਨਾਲ-ਨਾਲ ਵਾਤਾਵਰਣ ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ। ਇਸ ਮੌਕੇ “ਮੇਰਾ ਯੁਵਾ ਭਾਰਤ” ਦੀ ਡਿਪਟੀ ਡਾਇਰੈਕਟਰ ਵੰਦਨਾ ਲੌ ਨੇ ਕਿਹਾ ਕਿ ਸ਼ਹੀਦਾਂ ਦੇ ਬਲਿਦਾਨ ਨੂੰ ਯਾਦ ਕਰਨਾ ਹੀ ਕਾਫੀ ਨਹੀਂ, ਸਗੋਂ ਉਨ੍ਹਾਂ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਵੀ ਬਹੁਤ ਜ਼ਰੂਰੀ ਹੈ। “ਮੇਰਾ ਭਾਰਤ ਮੇਰੀ ਜ਼ਿੰਮੇਵਾਰੀ” ਅਭਿਆਨ ਰਾਹੀਂ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ ਅਤੇ ਸਮਾਜ ਸੇਵਾ ਵੱਲ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਸ੍ਰੀ ਕ੍ਰਿਸ਼ਨਾ ਯੂਥ ਕਲੱਬ ਦੇ ਪ੍ਰਤਿਨਿਧੀ ਕੁਲਵਿੰਦਰ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸ਼ਹੀਦਾਂ ਨੇ ਸਾਨੂੰ ਆਜ਼ਾਦੀ ਦਾ ਅਮੋਲਕ ਤੋਹਫ਼ਾ ਦਿੱਤਾ ਹੈ। ਹੁਣ ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਆਪਣੇ ਦੇਸ਼ ਨੂੰ ਸਾਫ਼-ਸੁਥਰਾ, ਹਰਾ-ਭਰਾ ਅਤੇ ਜਾਗਰੂਕ ਬਣਾਈਏ। ਪੌਧਾਰੋਪਣ ਸਿਰਫ਼ ਇੱਕ ਪ੍ਰੋਗਰਾਮ ਨਹੀਂ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸੰਕਲਪ ਹੈ। ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ ਅਤੇ ਪਿੰਡ ਵਾਸੀਆਂ ਨੇ ਭਾਗ ਲਿਆ ਅਤੇ ਦੇਸ਼ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੰਕਲਪ ਲਿਆ। ਇਸ ਮੌਕੇ ਰਮਨਦੀਪ ਸਿੰਘ, ਸੁਰਿੰਦਰ ਸਿੰਘ, ਜਸਵਿੰਦਰ ਸਿੰਘ, ਜਗਜੀਤ ਸਿੰਘ, ਰਣਜੀਤ ਸਿੰਘ, ਜਗਤਾਰ ਸਿੰਘ ਅਤੇ ਜਤਿੰਦਰ ਸਿੰਘ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



