HOME ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ: ਸੇਵਾ ਅਤੇ ਸਫ਼ਾਈ

ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ: ਸੇਵਾ ਅਤੇ ਸਫ਼ਾਈ

1
ਸ਼ਹੀਦੀ ਦਿਵਸ ਮੌਕੇ ਸ਼੍ਰੀ ਕ੍ਰਿਸ਼ਨਾ ਯੂਥ ਕਲੱਬ ਵੱਲੋਂ ਸ਼੍ਰਮਦਾਨ ਕਰਕੇ ਦਿੱਤਾ “ਮੇਰਾ ਭਾਰਤ ਮੇਰੀ ਜ਼ਿੰਮੇਵਾਰੀ” ਦਾ ਸੰਦੇਸ਼
ਨਵਾਂਸ਼ਹਿਰ,  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਪਿੰਡ ਬੇਗਮਪੁਰ ਵਿੱਚ ਸ਼ਹੀਦੀ ਦਿਵਸ ਦੇ ਮੌਕੇ ‘ਤੇ “ਸ਼ਰਧਾਂਜਲੀ ਅਤੇ ਸ਼੍ਰਮਦਾਨ” ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਹ ਪ੍ਰੋਗਰਾਮ ਮਿਨਿਸਟਰੀ ਆਫ ਯੂਥ ਅਫੇਅਰਜ਼ ਐਂਡ ਸਪੋਰਟਸ, ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ “ਮੇਰਾ ਯੁਵਾ ਭਾਰਤ”, ਸ਼ਹੀਦ ਭਗਤ ਸਿੰਘ ਨਗਰ ਦੇ ਤਹਿਤ ਸ਼੍ਰੀ ਕ੍ਰਿਸ਼ਨਾ ਯੂਥ ਕਲੱਬ ਵੱਲੋਂ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਯੁਵਾ ਅਤੇ ਸਮਾਜ ਦੇ ਹਰ ਵਰਗ ਵਿੱਚ ਦੇਸ਼ਭਗਤੀ, ਸਮਾਜਿਕ ਜ਼ਿੰਮੇਵਾਰੀ ਅਤੇ ਸਫ਼ਾਈ ਪ੍ਰਤੀ ਜਾਗਰੂਕਤਾ ਫੈਲਾਉਣਾ ਸੀ। ਇਸ ਦੌਰਾਨ ਸਥਾਨਕ ਨੌਜਵਾਨਾਂ ਅਤੇ ਕਲੱਬ ਮੈਂਬਰਾਂ ਨੇ ਵੱਡੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਸ਼੍ਰਮਦਾਨ ਕਰਦੇ ਹੋਏ ਆਸ-ਪਾਸ ਦੇ ਇਲਾਕੇ ਦੀ ਸਫ਼ਾਈ ਕੀਤੀ। ਉਨ੍ਹਾਂ “ਮੇਰਾ ਭਾਰਤ ਮੇਰੀ ਜ਼ਿੰਮੇਵਾਰੀ” ਦਾ ਸੰਦੇਸ਼ ਦੇਂਦੇ ਹੋਏ ਲੋਕਾਂ ਨੂੰ ਸਫ਼ਾਈ ਅਤੇ ਆਪਣੀ ਜ਼ਿੰਮੇਵਾਰੀ ਸਮਝਣ ਲਈ ਪ੍ਰੇਰਿਤ ਕੀਤਾ। “ਮੇਰਾ ਯੁਵਾ ਭਾਰਤ” ਦੀ ਡਿਪਟੀ ਡਾਇਰੈਕਟਰ ਵੰਦਨਾ ਲੌ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਵਸ ਦੇ ਮੌਕੇ ਤੇ 22 ਮਾਰਚ ਨੂੰ ਸ਼੍ਰਮਦਾਨ ਅਤੇ 23 ਮਾਰਚ ਨੂੰ ਪਦਯਾਤਰਾ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਦਾ ਮਕਸਦ ਨੌਜਵਾਨਾਂ ਦੀ ਊਰਜਾ ਨੂੰ ਵਿਕਸਿਤ ਭਾਰਤ ਦੀ ਦਿਸ਼ਾ ਵੱਲ ਪ੍ਰੇਰਿਤ ਕਰਨਾ ਹੈ। ਇਸ ਮੌਕੇ ਕਲੱਬ ਮੈਂਬਰ ਕੁਲਵਿੰਦਰ ਸਿੰਘ ਨੇ ਕਿਹਾ ਕਿ ਸ਼ਹੀਦਾਂ ਦੇ ਬਲਿਦਾਨ ਨੂੰ ਸੱਚੀ ਸ਼ਰਧਾਂਜਲੀ ਸਮਾਜ ਸੇਵਾ ਰਾਹੀਂ ਹੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਾ ਮੁਕਤੀ, ਵਾਤਾਵਰਣ ਸੁਰੱਖਿਆ ਅਤੇ ਸਫ਼ਾਈ ਮੁਹਿੰਮਾਂ ਵਿੱਚ ਵਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਪ੍ਰੋਗਰਾਮ ਦੌਰਾਨ ਸ਼ਹੀਦਾਂ ਨੂੰ ਭਾਵਭੀਨੀ ਸ਼ਰਧਾਂਜਲੀ ਅਰਪਿਤ ਕੀਤੀ ਗਈ ਅਤੇ ਉਨ੍ਹਾਂ ਦੇ ਆਦਰਸ਼ਾਂ ‘ਤੇ ਚੱਲਣ ਦਾ ਸੰਕਲਪ ਲਿਆ ਗਿਆ। ਇਸ ਮੌਕੇ ਪਰਮੋਦ ਸ਼ਰਮਾ, ਅਰਜੁਨ, ਜਰਨੈਨ ਰਾਮ, ਰਮੇਸ਼ ਕੁਮਾਰ, ਯਸ਼, ਲੱਲਨ ਸ਼ਰਮਾ, ਹਰਪ੍ਰੀਤ ਸਿੰਘ, ਸਾਹਿਲ ਅਤੇ ਵਿਕਾਸ ਸ਼ਰਮਾ ਸਮੇਤ ਹੋਰ ਸਹਿਭਾਗੀ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਬਲਾਚੌਰ ਦੀ ਮਦਨੀ ਮਸਜਿਦ ਵਿੱਚ ਈਦ-ਉਲ-ਫਿਤਰ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ
Next articleਜ਼ਿਲ੍ਹਾ ਮੈਨੇਜਰ ਡਾਕਟਰ ਗਗਨਦੀਪ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਮੰਤਰੀ ਨੂੰ ਤੁਰੰਤ ਗ੍ਰਿਫਤਾਰ ਕਰੋ। ਜਮਹੂਰੀ ਅਧਿਕਾਰ ਸਭਾ,ਇਕਾਈ ਸੰਗਰੂਰ