
ਵੈਨਕੂਵਰ, (ਸਮਾਜ ਵੀਕਲੀ) (ਮਲਕੀਤ ਸਿੰਘ) – ਕਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਪਹਾੜੀ ਕਸਬੇ ਟੰਬਲਰ ਰਿਜ਼ ਵਿੱਚ ਬੀਤੇ ਦਿਨੀ ਹੋਈ ਭਿਆਨਕ ਗੋਲਾਬਾਰੀ ਦੀ ਘਟਨਾ ਤੋਂ ਬਾਅਦ ਪੀੜਤਾਂ ਦੀ ਯਾਦ ਵਿੱਚ ਇੱਕ ਭਾਵੁਕ ਸ਼ਰਧਾਂਜਲੀ ਸਮਾਗਮ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਦੇਸ਼ ਦੇ ਵੱਖ-ਵੱਖ ਰਾਜਨੀਤਿਕ ਦਲਾਂ ਦੇ ਆਗੂਆਂ ਨੇ ਹਾਜ਼ਰੀ ਭਰ ਕੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਸਮੇਤ ਕੰਸਰਵੇਟਿਵ ਪਾਰਟੀ ਦੇ ਲੀਡਰ ਪੀਆਰ ਪੋਲੀਅਰ ਅਤੇ ਹੋਰਨਾ ਸਿਆਸੀ ਆਗੂਆਂ ਨੇ ਇਕੱਠੇ ਹੋ ਕੇ ਮ੍ਰਿਤਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਭ ਨੇ ਰਾਜਨੀਤਿਕ ਭੇਦਭਾਵ ਤੋਂ ਉੱਪਰ ਉੱਠ ਕੇ ਇਕਜੁੱਟਤਾ ਦਾ ਸੰਦੇਸ਼ ਦਿੱਤਾ ਅਤੇ ਦੁੱਖ ਦੀ ਇਸ ਘੜੀ ਵਿੱਚ ਪ੍ਰਭਾਵਿਤ ਲੋਕਾਂ ਦੇ ਨਾਲ ਖੜ੍ਹੇ ਰਹਿਣ ਦਾ ਭਰੋਸਾ ਦਿਵਾਇਆ। ਯਾਦ ਰਹੇ ਕਿ ਕੁਝ ਦਿਨ ਪਹਿਲਾਂ ਸਥਾਨਕ ਉੱਚ ਵਿਦਿਆਲੇ ਵਿੱਚ ਹੋਈ ਗੋਲਾਬਾਰੀ ਦੌਰਾਨ 8 ਲੋਕਾਂ ਦੀ ਮੌਤ ਹੋ ਗਈ ਸੀ। ਮਰਨ ਵਾਲਿਆਂ ਵਿੱਚ 6 ਨੌਜਵਾਨ ਵਿਦਿਆਰਥੀ, 1 ਅਧਿਆਪਕ ਅਤੇ ਹਮਲਾਵਰ ਦੇ ਪਰਿਵਾਰਕ ਮੈਂਬਰ ਵੀ ਸ਼ਾਮਲ ਸਨ। ਸ਼ਰਧਾਂਜਲੀ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਾਰਾ ਦੇਸ਼ ਟੰਬਲਰ ਰਿਜ਼ ਦੇ ਲੋਕਾਂ ਨਾਲ ਖੜ੍ਹਾ ਹੈ ਅਤੇ ਹਮੇਸ਼ਾ ਉਨ੍ਹਾਂ ਦੇ ਨਾਲ ਰਹੇਗਾ ਘਟਨਾ ਤੋਂ ਬਾਅਦ ਕਸਬੇ ਵਿੱਚ ਅਜੇ ਤੱਕ ਸੋਗ ਅਤੇ ਖਾਮੋਸ਼ੀ ਦਾ ਮਾਹੌਲ ਛਾਇਆ ਹੋਇਆ ਨਜ਼ਰ ਆ ਰਿਹਾ ਹੈ। ਕਈ ਦੁਕਾਨਾਂ ਅਜੇ ਵੀ ਬੰਦ ਹਨ ਅਤੇ ਲੋਕ ਭੀੜ ਤੋਂ ਦੂਰ ਰਹਿ ਕੇ ਨਿੱਜੀ ਤੌਰ ‘ਤੇ ਦੁੱਖ ਮਨਾਉਂਦੇ ਨਜ਼ਰ ਆ ਰਹੇ ਹਨ। ਸਮਾਗਮ ਦੌਰਾਨ ਮੋਮਬੱਤੀਆਂ ਜਗਾ ਕੇ ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ ਅਤੇ ਫੁੱਲ ਅਰਪਿਤ ਕੀਤੇ ਗਏ। ਦੇਸ਼ ਭਰ ਵਿੱਚ ਇਸ ਦੁਖਦਾਈ ਘਟਨਾ ਤੋਂ ਬਾਅਦ ਸੋਗ ਦੀ ਲਹਿਰ ਫੈਲ ਗਈ ਹੈ। ਵੱਖ-ਵੱਖ ਸਮਾਜਿਕ ਅਤੇ ਸੇਵਾਮੁਖੀ ਸੰਸਥਾਵਾਂ ਵੱਲੋਂ ਪੀੜਤ ਪਰਿਵਾਰਾਂ ਦੀ ਮਦਦ ਲਈ ਯਤਨ ਕੀਤੇ ਜਾ ਰਹੇ ਹਨ। ਸਰਕਾਰ ਵੱਲੋਂ ਵੀ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਗਿਆ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly


