ਗੁਰਦੁਆਰਾ ਈਸ਼ਰਪੁਰੀ ਰਾੜਾ ਸਾਹਿਬ ਵਿਖੇ ਦਸਤਾਰ ਸਿਖਲਾਈ ਕੈਂਪ ਦਾ ਆਯੋਜਨ, 11 ਜੁਲਾਈ ਨੂੰ ਹੋਣਗੇ ਦਸਤਾਰਬੰਦੀ ਮੁਕਾਬਲੇ

ਸ਼ਾਮ ਚੁਰਾਸੀ (ਕੁਲਦੀਪ ਚੁੰਬਰ)- ਗੁਰਦੁਆਰਾ ਈਸ਼ਰਪੁਰੀ ਰਾੜਾ ਸਾਹਿਬ ਵਿਖੇ ਸੰਤ ਬਾਬਾ ਰਣਜੋਧ ਸਿੰਘ ਜੀ ਦੇ ਅਸ਼ੀਰਵਾਦ ਨਾਲ ਛੇਵਾਂ ਸੁੰਦਰ ਦਸਤਾਰ ਸਿਖਲਾਈ ਕੈਂਪ 1 ਜੁਲਾਈ ਤੋਂ 10 ਜੁਲਾਈ ਤਕ ਲਗਾਇਆ ਜਾ ਰਿਹਾ ਹੈ ।ਜਿਸ ਦੀ ਸਮੁੱਚੀ ਸਿਖਲਾਈ ਸੇਵਾ ਰਾਮਗੜ੍ਹੀਆ ਦਸਤਾਰ ਅਕੈਡਮੀ ਵੱਲੋਂ ਕੀਤੀ ਜਾ ਰਹੀ ਹੈ । ਜਿਸ ਵਿੱਚ ਹਰਪ੍ਰੀਤ ਸਿੰਘ, ਤਲਵਿੰਦਰ ਸਿੰਘ , ਪਵਨੀਤ ਸਿੰਘ, ਗੁਰਪ੍ਰੀਤ ਸਿੰਘ ਗੋਪੀ , ਹਰਜਾਪ ਸਿੰਘ , ਗੁਰਮੀਤ ਸਿੰਘ ,ਗੁਰਪ੍ਰੀਤ ਸਿੰਘ, ਹਰਜੋਤ ਸਿੰਘ ਆਪਣੀ ਸੇਵਾ ਨਿਭਾ ਰਹੇ ਹਨ । ਜਿਨ੍ਹਾਂ ਦੱਸਿਆ ਕਿ 11 ਜੁਲਾਈ ਦਿਨ ਐਤਵਾਰ ਨੂੰ ਦਸਤਾਰਬੰਦੀ ਮੁਕਾਬਲੇ ਕਰਵਾਏ ਜਾਣਗੇ । ਜਿਸ ਵਿਚ ਨਕਦੀ ਇਨਾਮ ਅਤੇ ਟਰਾਫੀਆਂ ਦਿੱਤੀਆਂ ਜਾਣਗੀਆਂ।

Previous articleआर.सी.एफ एम्पलाईज यूनियन ने की अध्यापकों पर किये लाठीचार्ज की कड़े शब्दों में निंदा
Next articleਸਰਕਾਰੀ ਮਿਡਲ ਸਕੂਲ ਸੁੰਨੜਵਾਲ ਨੂੰ ਫਰਿੱਜ ਭੇਟ