ਨਵੀਂ ਦਿੱਲੀ (ਸਮਾਜ ਵੀਕਲੀ): ਸੁਪਰੀਮ ਕੋਰਟ ਨੇ ਅੱਜ ਨੇ ਕਿਹਾ ਕਿ ਸੀਬੀਐੱਸਈ ਦੇ ਬਾਰ੍ਹਵੀਂ ਕਲਾਸ ਦੇ ਪ੍ਰਾਈਵੇਟ, ਪੱਤਰ ਵਿਹਾਰ ਤੇ ਦੂਜੀ ਕੰਪਾਰਟਮੈਂਟ ਵਾਲੇ ਵਿਦਿਆਰਥੀ ਉਚੇਰੀ ਪੜ੍ਹਾਈ ਲਈ ਦਾਖਲੇ ਵਾਸਤੇ ਆਰਜ਼ੀ ਤੌਰ ’ਤੇ ਅਪਲਾਈ ਕਰ ਸਕਦੇ ਹਨ। ਅਦਾਲਤ ਨੇ ਇੱਕ ਪਟੀਸ਼ਨ, ਜਿਸ ਵਿੱਚ ਕਿਹਾ ਗਿਆ ਸੀ ਕਿ 12ਵੀਂ ਕਲਾਸ ਦੇ ਨਤੀਜਿਆਂ ’ਚ ਦੇਰੀ ਕਾਰਨ ਵਿਦਿਆਰਥੀ ਦਾਖਲੇ ਤੋਂ ਵਾਂਝੇ ਰਹਿ ਸਕਦੇ ਹਨ, ’ਤੇ ਸੁਣਵਾਈ ਕਰਦਿਆਂ ਕਿਹਾ ਕਿ ਇਸ ਵਾਸਤੇ ਅਜਿਹੇ ਵਿਦਿਆਰਥੀਆਂ ਨੂੰ ਨਤੀਜਾ ਆਉਣ ਦੇ ਇੱਕ ਹਫ਼ਤੇ ਦੇ ਅੰਦਰ-ਅੰਦਰ ਨਤੀਜਾ ਕਾਰਡ ਸਬੰਧਤ ਅਦਾਰਿਆਂ ’ਚ ਪੇਸ਼ ਕਰਨੇ ਪੈਣਗੇ। ਸੀਬੀਐੱਸਈ ਵੱਲੋਂ ਪੇਸ਼ ਵਕੀਲ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਬਾਰ੍ਹਵੀ ਕਲਾਸ ਦੇ ਪ੍ਰਾਈਵੇਟ, ਪੱਤਰ ਵਿਹਾਰ ਅਤੇ ਦੂਜੀ ਕੰਪਾਰਟਮੈਂਟ ਵਾਲੇ ਵਿਦਿਆਰਥੀਆਂ ਦੇ ਨਤੀਜੇ 30 ਸਤੰਬਰ ਤੱਕ ਐਲਾਨੇ ਜਾਣਗੇ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly