ਕਾਬੁਲ (ਸਮਾਜ ਵੀਕਲੀ): ਇਥੋਂ ਦੇ ਮਿਲਟਰੀ ਹਸਪਤਾਲ ਦੇ ਬਾਹਰ ਦੋ ਬੰਬ ਧਮਾਕੇ ਹੋਏ। ਇਨ੍ਹਾਂ ਧਮਾਕਿਆਂ ਵਿਚ 19 ਜਣਿਆਂ ਦੀ ਮੌਤ ਹੋ ਗਈ ਜਦਕਿ 43 ਜ਼ਖ਼ਮੀ ਹੋ ਗਏ। ਇਸਲਾਮਿਕ ਅਮੀਰਾਤ ਦੇ ਬੁਲਾਰੇ ਬਿਲਾਲ ਕਰੀਮੀ ਨੇ ਦੱਸਿਆ ਕਿ ਪਹਿਲਾ ਧਮਾਕਾ ਸਰਦਾਰ ਮੁਹੰਮਦ ਦਾਊਦ ਖਾਨ ਹਸਪਤਾਲ ਸਾਹਮਣੇ ਹੋਇਆ। ਦੂਜਾ ਧਮਾਕਾ ਵੀ ਇਥੇ ਹੀ ਹੋਇਆ ਤੇ ਘਟਨਾ ਸਥਾਨ ’ਤੇ ਗੋਲੀਆਂ ਚੱਲਣ ਦੀਆਂ ਆਵਾਜ਼ਾਂ ਵੀ ਸੁਣੀਆਂ ਗਈਆਂ। ਇਸ ਕਾਰਨ ਲੋਕਾਂ ਵਿਚ ਦਹਿਸ਼ਤ ਹੈ। ਪੁਲੀਸ ਅਧਿਕਾਰੀਆਂ ਵਲੋਂ ਇਸ ਸਬੰਧੀ ਜਾਂਚ ਆਰੰਭ ਦਿੱਤੀ ਗਈ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly