ਕਰੋਨਾ ਕਾਰਨ ਪੰਜਾਬ ’ਚ ਦੋ ਦੀ ਮੌਤ, 32 ਨਵੇਂ ਕੇਸ

ਚੰਡੀਗੜ੍ਹ (ਸਮਾਜ ਵੀਕਲੀ):  ਕਰੋਨਾਵਾਇਰਸ ਕਾਰਨ ਪੰਜਾਬ ’ਚ ਦੋ ਜਣਿਆ ਦੀ ਮੌਤ ਹੋ ਗਈ ਹੈ। ਇਸ ਨਾਲ ਪੰਜਾਬ ਵਿੱਚ ਕਰੋਨਾ ਮ੍ਰਿਤਕਾਂ ਦਾ ਅੰਕੜਾ 16467 ’ਤੇ ਪਹੁੰਚ ਗਿਆ ਹੈ। ਸਿਹਤ ਵਿਭਾਗ ਅਨੁਸਾਰ ਪੰਜਾਬ ਵਿੱਚ 32 ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 38 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਕਰ ਦਿੱਤੀ ਹੈ। ਇਸ ਸਮੇਂ ਸੂਬੇ ਵਿੱਚ 314 ਐਕਟਿਵ ਕੇਸ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਲੁਧਿਆਣਾ ਅਤੇ ਸੰਗਰੂਰ ’ਚ ਕਰੋਨਾ ਕਾਰਨ ਇਕ-ਇਕ ਜਣੇ ਦੀ ਮੌਤ ਹੋ ਗਈ ਹੈ। ਦੂਜੇ ਪਾਸੇ ਹਰਿਆਣਾ ਵਿੱਚ ਕਰੋਨਾ ਦੇ 9 ਨਵੇਂ ਕੇਸ ਸਾਹਮਣੇ ਆਏ ਹਨ ਅਤੇ 17 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਕਰ ਦਿੱਤੀ ਹੈ। ਇਸ ਸਮੇਂ ਸੂਬੇ ’ਚ 97 ਐਕਟਿਵ ਕੇਸ ਹਨ। ਸਿਹਤ ਵਿਭਾਗ ਅਨੁਸਾਰ ਅੱਜ ਹਰਿਆਣਾ ਵਿੱਚ ਕੋਈ ਮੌਤ ਨਹੀਂ ਹੋਈ ਹੈ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੁੱਖ ਸਕੱਤਰ ਵੱਲੋਂ ਪੰਜਾਬ ’ਚ ਅਵਾਰਾ ਕੁੱਤਿਆਂ ਸਬੰਧੀ ਸਮੱਸਿਆਵਾਂ ਦੇ ਹੱਲ ਲਈ ਮੁਹਿੰਮ ਤੇਜ਼ ਕਰਨ ਦੇ ਆਦੇਸ਼
Next articleਲਹਿਰਾਗਾਗਾ: ਕਿਸਾਨਾਂ ਦਾ ਧਰਨਾ 350ਵੇਂ ਜਾਰੀ, 27 ਦੇ ਭਾਰਤ ਬੰਦ ਨੂੰ ਕਾਮਯਾਬ ਕਰਨ ਦਾ ਸੱਦਾ