ਕਰੋਨਾ ਕਾਰਨ ਪੰਜਾਬ ’ਚ ਦੋ ਮੌਤਾਂ

ਚੰਡੀਗੜ੍ਹ (ਸਮਾਜ ਵੀਕਲੀ) : ਕਰੋਨਾਵਾਇਰਸ ਕਾਰਨ ਪੰਜਾਬ ’ਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਇਸ ਨਾਲ ਪੰਜਾਬ ’ਚ ਕਰੋਨਾ ਮ੍ਰਿਤਕਾਂ ਦਾ ਅੰਕੜਾ 16531 ’ਤੇ ਪਹੁੰਚ ਗਿਆ ਹੈ। ਸਿਹਤ ਵਿਭਾਗ ਅਨੁਸਾਰ ਪੰਜਾਬ ’ਚ 27 ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 22 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਕਰ ਦਿੱਤੀ ਹੈ। ਇਸ ਸਮੇਂ ਸੂਬੇ ’ਚ 234 ਸਰਗਰਮ ਕੇਸ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਅੰਮ੍ਰਿਤਸਰ ਅਤੇ ਗੁਰਦਾਸਪੁਰ ’ਚ ਕਰੋਨਾ ਕਾਰਨ ਇਕ-ਇਕ ਜਣੇ ਦੀ ਮੌਤ ਹੋ ਗਈ ਹੈ। ਦੂਜੇ ਪਾਸੇ ਹਰਿਆਣਾ ’ਚ ਕਰੋਨਾ ਦੇ 9 ਨਵੇਂ ਕੇਸ ਸਾਹਮਣੇ ਆਏ ਹਨ ਅਤੇ 17 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਕਰ ਦਿੱਤੀ ਹੈ। ਇਸ ਸਮੇਂ ਸੂਬੇ ’ਚ 100 ਸਰਗਰਮ ਕੇਸ ਹਨ। ਸਿਹਤ ਵਿਭਾਗ ਅਨੁਸਾਰ ਅੱਜ ਹਰਿਆਣਾ ’ਚ ਕਰੋਨਾ ਕਾਰਨ ਕੋਈ ਮੌਤ ਨਹੀਂ ਹੋਈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਦਿੱਲੀ ਦਿਆ ਹਾਕਮਾਂ……
Next articleਪੰਜਾਬ ਵਿੱਚ ਪਾਵਰ ਕੱਟ 13 ਅਕਤੂਬਰ ਤਕ ਜਾਰੀ ਰਹਿਣਗੇ