‘ਝਾੜੂ’ ਫੜਨ ਵਾਲੇ ਦੋ ਘੰਟੇ ਬਾਅਦ ‘ਤੱਕੜੀ’ ਵਿੱਚ ਤੁਲੇ

ਬੋਹਾ(ਸਮਾਜ ਵੀਕਲੀ): ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਵਿਰੋਧੀ ਪਾਰਟੀਆਂ ਦੇ ਵਰਕਰਾਂ ਨੂੰ ਆਪਣੀ ਪਾਰਟੀ ਵਿਚ ਸ਼ਾਮਿਲ ਕਰਨ ਦੀ ਚੱਲ ਰਹੀ ਹੋੜ ਤਹਿਤ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅਕਾਲੀ ਦਲ ਦੇ ਕੁਝ ਵਰਕਰ ਦੋ ਘੰਟਿਆਂ ਬਾਅਦ ਹੀ ਮੁੜ ਆਪਣੀ ਪਾਰਟੀ ਵਿਚ ਪਰਤ ਆਏ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜੋਗਾ ਸਿੰਘ ਬੋਹਾ ਨੇ ਦੱਸਿਆ ਕਿ ਸਵੇਰੇ ਗਿਆਰਾਂ ਵਜੇ ਦੇ ਕਰੀਬ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ ਆਪਣੀ ਚੋਣ ਮੀਟਿੰਗ ਦੌਰਾਨ ਮਨੋਹਰ ਸਿੰਘ ਬਠਿੰਡਾ ਵਾਲਿਆਂ ਦੇ ਟਕਸਾਲੀ ਅਕਾਲੀ ਪਰਿਵਾਰ ਸਮੇਤ ਕੁਝ ਕੁਝ ਅਕਾਲੀ ਵਰਕਰਾਂ ਦੇ ਕਾਹਲੀ ਵਿਚ ਆਪਣੀ ਪਾਰਟੀ ਦੇ ਪਟਕੇ ਪਾ ਕੇ ਉਨ੍ਹਾਂ ਦੇ ‘ਆਪ’ ਵਿਚ ਸ਼ਾਮਲ ਹੋਣ ਦੀਆਂ ਪੋਸਟਾਂ ਸੋਸ਼ਲ ਮੀਡੀਆਂ ’ਤੇ ਪਾ ਦਿੱਤੀਆਂ।

ਉਨ੍ਹਾਂ ਦੱਸਿਆ ਕਿ ਅਕਾਲੀ ਸਮਰਥਕ ਸ਼ਵਿੰਦਰ ਸਿੰਘ, ਹਰਜਿੰਦਰ ਸਿੰਘ, ਅਮਨਦੀਪ ਸਿੰਘ, ਗੁਰਵਿੰਦਰ ਸਿੰਘ, ਰਮਨਦੀਪ ਸਿੰਘ, ਵਰਿੰਦਰ ਸਿੰਘ, ਹਰਵਿੰਦਰ ਸਿੰਘ, ਬਲਵਿੰਦਰ ਸਿੰਘ, ਕੁਲਵਿੰਦਰ ਸਿੰਘ ਨੇ ਅਕਾਲੀ ਲੀਡਰਸ਼ਿਪ ਨੂੰ ਇਸ ਬਾਰੇ ਸੂਚਿਤ ਕੀਤਾ। ਦੋ ਘੰਟੇ ਬਾਅਦ ਹੀ ਉਨ੍ਹਾਂ ਵਰਕਰਾਂ ਨੇ ਅਕਾਲੀ ਦਲ ਵਿੱਚ ਘਰ ਵਾਪਸੀ ਕਰ ਲਈ । ਇਸ ਮੌਕੇ ਅਕਾਲੀ ਵਰਕਰਾਂ ਨੇ ਕਿਹਾ ਕਿ ਉਹ ਅਕਾਲੀ ਪਰਿਵਾਰਾਂ ਵਿਚ ਜਨਮੇ ਹਨ, ਇਸ ਲਈ ਕਿਸੇ ਹੋਰ ਪਾਰਟੀ ਦੀ ਹਮਾਇਤ ਕਰਨ ਬਾਰੇ ਉਹ ਸੋਚ ਵੀ ਨਹੀਂ ਸਕਦੇ। ਇਸ ਮੌਕੇ ਚੇਅਰਮੈਨ ਬੱਲਮ ਸਿੰਘ ਕਲੀਪੁਰ ਨੇ ਕਿਹਾ ਕਿ ਅਜਿਹੀਆਂ ਕੋਝੀਆਂ ਹਰਕਤਾਂ ਹੌਸਲੇ ਢਾਹ ਨਹੀਂ ਸਕਦੀਆਂ। ਇਸ ਮੌਕੇ ਮਨੋਹਰ ਸਿੰਘ, ਗੁਰਦੀਪ ਸਿੰਘ ਵਿਰਕ, ਚਾਚਾ ਬਲਵੀਰ ਸਿੰਘ ਉੱਪਲ ਹਾਜ਼ਰ ਸਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸੀਨੀਅਰ ਕਾਂਗਰਸੀ ਆਗੂ ਸੰਯੁਕਤ ਸਮਾਜ ਮੋਰਚੇ ’ਚ ਸ਼ਾਮਲ
Next articleਕਰੀਰਵਾਲੀ ’ਚ ਅਮੋਲਕ ਸਿੰਘ ਨੂੰ ਲੱਡੂਆਂ ਨਾਲ ਤੋਲਿਆ