HOME ਬੇਅਦਬੀਆਂ ਦੇ ਮਾਮਲਿਆਂ ’ਚ ਦੋਸ਼ੀਆਂ ਨੂੰ ਸਜ਼ਾ ਦੇਣ ਪ੍ਰਤੀ ਗੰਭੀਰ ਨਹੀਂ ਆਪ...

ਬੇਅਦਬੀਆਂ ਦੇ ਮਾਮਲਿਆਂ ’ਚ ਦੋਸ਼ੀਆਂ ਨੂੰ ਸਜ਼ਾ ਦੇਣ ਪ੍ਰਤੀ ਗੰਭੀਰ ਨਹੀਂ ਆਪ ਸਰਕਾਰ : ਡਾ. ਕਰੀਮਪੁਰੀ

5

-ਬੇਅਦਬੀ ਮਾਮਲਿਆਂ ’ਚ ਸਖਤ ਸਜ਼ਾ ਸਬੰਧੀ ਵਿਧਾਨਸਭਾ ’ਚ ਬਿੱਲ ਲਿਆਉਣ ਦੀ ਬਜਾਏ ਸਿਰਫ ਖਰੜਾ ਪੇਸ਼ ਕੀਤਾ ਗਿਆ

-ਬਾਬਾ ਸਾਹਿਬ ਡਾ. ਅੰਬੇਡਕਰ ਦੇ ਬੁੱਤਾਂ ਦੀ ਬੇਅਦਬੀਆਂ ਦੇ ਮਾਮਲਿਆਂ ’ਚ ਸਖਤ ਸਜ਼ਾ ਦੇਣ ਲਈ ਬਿੱਲ ਨਾ ਲਿਆਉਣਾ ਨਿੰਦਣਯੋਗ

-ਸੂਬੇ ਵਿੱਚ ਹੋਣ ਵਾਲੇ ਪੁਲਿਸ ਮੁਕਾਬਲਿਆਂ ਦੀ ਜਾਂਚ ਹਾਈਕੋਰਟ ਦੇ ਸਿਟਿੰਗ ਜੱਜ ਤੋਂ ਕਰਵਾਈ ਜਾਵੇ

ਜਲੰਧਰ   (ਸਮਾਜ ਵੀਕਲੀ)   ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਬੇਅਦਬੀਆਂ ਦੇ ਮੁੱਦੇ ’ਤੇ ਸੂਬੇ ਦੀ ਆਪ ਸਰਕਾਰ ਨੂੰ ਘੇਰਿਆ ਹੈ। ਜਲੰਧਰ ਵਿਖੇ ਬਸਪਾ ਦੇ ਸੂਬਾ ਦਫਤਰ ਵਿੱਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਡਾ. ਕਰੀਮਪੁਰੀ ਨੇ ਕਿਹਾ ਕਿ ਸੂਬੇ ਦੀ ਆਪ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀਆਂ ਦੇ ਮਾਮਲੇ ਨੂੰ ਲੈ ਕੇ ਪੰਜਾਬ ਵਿਧਾਨਸਭਾ ਵਿੱਚ ਬਿੱਲ ਲਿਆ ਕੇ ਇਸਨੂੰ ਪਾਸ ਕਰਾਉਣ ਦੀ ਬਜਾਏ ਸਿਰਫ ਖਰੜਾ ਪੇਸ਼ ਕੀਤਾ। ਇਸ ਤੋਂ ਇਸ ਸਰਕਾਰ ਦੀ ਨੀਅਤ ’ਤੇ ਸਵਾਲ ਖੜੇ ਹੋ ਰਹੇ ਹਨ। ਇਸੇ ਤਰ੍ਹਾਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਸਮੇਤ ਹੋਰ ਮਹਾਪੁਰਖਾਂ ਦੇ ਬੁੱਤਾਂ ਦੀਆਂ ਬੇਅਦਬੀਆਂ ਨੂੰ ਲੈ ਕੇ ਵੀ ਇਹ ਸਰਕਾਰ ਕਿਤੇ ਵੀ ਗੰਭੀਰ ਨਜ਼ਰ ਨਹੀਂ ਆਉਂਦੀ। ਉਨ੍ਹਾਂ ਕਿਹਾ ਕਿ ਚੋਣਾਂ ਵੇਲੇ ਆਪ ਨੇ ਵਾਅਦਾ ਕੀਤਾ ਸੀ ਕਿ ਬਰਗਾੜੀ ਸਮੇਤ ਹੋਰ ਥਾਵਾਂ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀਆਂ ਦੀਆਂ ਘਟਨਾਵਾਂ ਦੇ ਸਬੰਧ ਵਿੱਚ ਸਖਤ ਸਜ਼ਾਵਾਂ ਦਿੱਤੀਆਂ ਜਾਣਗੀਆਂ, ਪਰ ਇਹ ਦਾਅਵੇ ਖੋਖਲੇ ਸਾਬਿਤ ਹੋਏ। ਇਸ ਸਰਕਾਰ ਨੇ ਬੇਅਦਬੀਆਂ ਦੇ ਮਾਮਲੇ ਵਿੱਚ ਵਿਧਾਨਸਭਾ ਵਿੱਚ ਬਿੱਲ ਪੇਸ਼ ਕਰਕੇ ਉਸਨੂੰ ਪਾਸ ਕਰਾਉਣ ਦੀ ਬਜਾਏ ਸਿਰਫ ਖਰੜਾ ਪੇਸ਼ ਕੀਤਾ। ਇਸ ਤੋਂ ਇਹ ਸਾਫ ਹੈ ਕਿ ਸੂਬੇ ਦੀ ਆਪ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੀਆਂ ਘਟਨਾਵਾਂ ਨੂੰ ਲੈ ਕੇ ਗੰਭੀਰ ਨਹੀਂ ਹੈ। ਬਸਪਾ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਇਹ ਵੀ ਕਿਹਾ ਕਿ ਪੰਜਾਬ ਵਿੱਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤਾਂ ਦੀਆਂ ਬੇਅਦਬੀ ਦੀਆਂ ਕਈ ਜਗ੍ਹਾ ਘਟਨਾਵਾਂ ਹੋ ਚੁੱਕੀਆਂ ਹਨ। ਬਾਬਾ ਸਾਹਿਬ ਅੰਬੇਡਕਰ ਸਮੇਤ ਹੋਰ ਸਮਾਜਿਕ ਤੇ ਰਾਜਨੀਤਕ ਸ਼ਖਸੀਅਤਾਂ ਦੇ ਬੁੱਤਾਂ ਦੀਆਂ ਬੇਅਦਬੀਆਂ ਰੋਕਣ ਲਈ ਅੱਜ ਪੰਜਾਬ ਵਿਧਾਨਸਭਾ ਵਿੱਚ ਬਿੱਲ ਲਿਆਇਆ ਜਾਣਾ ਚਾਹੀਦਾ ਸੀ, ਪਰ ਸਰਕਾਰ ਨੇ ਅਜਿਹਾ ਕੋਈ ਕਦਮ ਨਹੀਂ ਚੁੱਕਿਆ। ਇਸ ਨਾਲ ਆਪ ਸਰਕਾਰ ਦਾ ਡਾ. ਅੰਬੇਡਕਰ ਵਿਰੋਧੀ ਚੇਹਰਾ ਨੰਗਾ ਹੋ ਗਿਆ ਹੈ। ਸੂਬੇ ਵਿੱਚ ਹੋਣ ਵਾਲੇ ਪੁਲਿਸ ਮੁਕਾਬਲਿਆਂ ਦਾ ਨੋਟਿਸ ਲੈਂਦੇ ਹੋਏ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਐਨਕਾਊਂਟਰ ਦੀਆਂ ਇਨ੍ਹਾਂ ਘਟਨਾਵਾਂ ਦੀ ਜਾਂਚ ਹਾਈਕੋਰਟ ਦੇ ਸਿਟਿੰਗ ਜੱਜ ਤੋਂ ਕਰਾਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਖਰਾਬ ਹੋ ਚੁੱਕੀ ਹੈ ਤੇ ਲੋਕ ਖੁਦ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ ਹਨ। ਇਸ ਮੌਕੇ ਬਸਪਾ ਦੇ ਸੂਬਾ ਕੋਆਰਡੀਨੇਟਰ ਤੀਰਥ ਰਾਜਪੁਰਾ, ਸੂਬਾ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ, ਗੁਰਮੇਲ ਚੁੰਬਰ, ਲਾਲ ਚੰਦ ਔਜਲਾ ਤੇ ਤਰਸੇਮ ਥਾਪਰ, ਇੰਜ. ਜਸਵੰਤ ਰਾਏ, ਜਗਦੀਸ਼ ਸ਼ੇਰਪੁਰੀ, ਪੀਡੀ ਸ਼ਾਂਤ, ਪਰਮਜੀਤ ਮੱਲ, ਲੇਖਰਾਜ ਜਮਾਲਪੁਰੀ, ਰਾਕੇਸ਼ ਦਾਤਾਰਪੁਰੀ, ਚਿਰੰਜੀ ਕਾਲਾ, ਹਰਜਿੰਦਰ ਕੋਟ ਕਲਾਂ ਆਦਿ ਆਗੂ ਵੀ ਮੌਜ਼ੂਦ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਦਸੂਹਾ ਪੁਲਿਸ ਨੇ 10 ਗ੍ਰਾਮ ਹੈਰੋਇਨ ਸਮੇਤ ਕੀਤਾ 02 ਕਥਿਤ ਦੋਸ਼ੀਆ ਨੂੰ ਗ੍ਰਿਫਤਾਰ
Next article19ਵਾਂ ਵਰਸ਼ਾਵਾਸ ਤਕਸ਼ਿਲਾ ਮਹਾਂਬੁੱਧ ਵਿਹਾਰ ‘ਚ ਸ਼ੁਰੂ ਹੋਇਆ-ਭਿਖਸ਼ੂ ਪ੍ਰੀਗਿਆ ਬੋਧੀ