ਦੁਬਈ (ਸਮਾਜ ਵੀਕਲੀ): ਅਬੂ ਧਾਬੀ ਹਵਾਈ ਅੱਡੇ ਨੇੜੇ ਸੋਮਵਾਰ ਨੂੰ ਹੋਏ ਡਰੋਨ ਹਮਲਿਆਂ ਵਿੱਚ ਮਾਰੇ ਗਏ ਦੋ ਭਾਰਤੀ ਨਾਗਰਿਕਾਂ ਦੀ ਪਛਾਣ ਕਰ ਲਈ ਗਈ ਹੈ। ਭਾਰਤੀ ਸਫ਼ਾਰਤਖਾਨੇ ਨੇ ਇਹ ਵੀ ਕਿਹਾ ਕਿ ਹਮਲਿਆਂ ਵਿੱਚ ਜ਼ਖ਼ਮੀ ਛੇ ਲੋਕਾਂ ਵਿੱਚ ਦੋ ਭਾਰਤੀ ਵੀ ਸ਼ਾਮਲ ਹਨ। ਦੋਵਾਂ ਨੂੰ ਇਲਾਜ ਤੋਂ ਬਾਅਦ ਸੋਮਵਾਰ ਰਾਤ ਨੂੰ ਛੁੱਟੀ ਦੇ ਦਿੱਤੀ ਗਈ। ਹਮਲੇ ਵਿੱਚ ਦੋ ਭਾਰਤੀ ਅਤੇ ਇੱਕ ਪਾਕਿਸਤਾਨੀ ਨਾਗਰਿਕ ਦੀ ਮੌਤ ਹੋ ਗਈ ਅਤੇ ਛੇ ਹੋਰ ਜ਼ਖਮੀ ਹੋ ਗਏ। ਅਬੂ ਧਾਬੀ ਸਥਿਤ ਭਾਰਤੀ ਸਫ਼ਾਰਤਖਾਨੇ ਨੇ ਕਿਹਾ ਕਿ ਦੋ ਮ੍ਰਿਤਕ ਭਾਰਤੀ ਨਾਗਰਿਕਾਂ ਦੀ ਪਛਾਣ ਕਰ ਲਈ ਗਈ ਹੈ। ਅਧਿਕਾਰੀ ਪਰਿਵਾਰਾਂ ਦੇ ਸੰਪਰਕ ਵਿੱਚ ਹਨ ਪਰ ਮਰਨ ਵਾਲਿਆਂ ਦੀ ਪਛਾਣ ਨਸ਼ਰ ਨਹੀਂ ਕੀਤੀ ਗਈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly