ਕਸ਼ੀਮਰ ’ਚ ਲਸ਼ਕਰ ਦੇ ਦੋ ਅਤਿਵਾਦੀ ਮਾਰੇ

ਸ੍ਰੀਨਗਰ (ਸਮਾਜ ਵੀਕਲੀ):  ਜੰਮੂ-ਕਸ਼ਮੀਰ ਦੇ ਰੈਨਾਵਾੜੀ ਇਲਾਕੇ ‘ਚ ਅੱਜ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਹੋਏ ਮੁਕਾਬਲੇ ‘ਚ ਲਸ਼ਕਰ-ਏ-ਤੋਇਬਾ ਦੇ ਦੋ ਅਤਿਵਾਦੀ ਮਾਰੇ ਗਏ।  ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਅੱਧੀ ਰਾਤ ਨੂੰ ਇਲਾਕੇ ਦੀ ਘੇਰਾਬੰਦੀ ਕਰਨ ਤੋਂ ਬਾਅਦ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਤੋਂ ਬਾਅਦ ਉਥੇ ਮੁਕਾਬਲਾ ਸ਼ੁਰੂ ਹੋ ਗਿਆ। ਉਨ੍ਹਾਂ ਦੱਸਿਆ ਕਿ ਮੁਕਾਬਲੇ ‘ਚ ਦੋ ਅਤਿਵਾਦੀ ਮਾਰੇ ਗਏ। ਕਸ਼ਮੀਰ ਦੇ ਪੁਲੀਸ ਇੰਸਪੈਕਟਰ ਜਨਰਲ (ਆਈਜੀਪੀ) ਵਿਜੇ ਕੁਮਾਰ ਨੇ ਕਿਹਾ ਕਿ ਮਾਰੇ ਗਏ ਅਤਿਵਾਦੀਆਂ ਵਿੱਚੋਂ ਇੱਕ ਕੋਲ ਇੱਕ ‘ਪ੍ਰੈਸ ਕਾਰਡ’ ਸੀ। ਸ੍ਰੀ ਕੁਮਾਰ ਨੇ ਟਵੀਟ ਕੀਤਾ, “ਲਸ਼ਕਰ ਦੇ ਮਾਰੇ ਗਏ ਅਤਿਵਾਦੀ ਕੋਲ ‘ਪ੍ਰੈਸ ਕਾਰਡ’ ਸੀ, ਜੋ ਸਪੱਸ਼ਟ ਤੌਰ ‘ਤੇ ਮੀਡੀਆ ਦੀ ਦੁਰਵਰਤੋਂ ਨੂੰ ਦਰਸਾਉਂਦਾ ਹੈ।” ਕਾਰਡ ਅਨੁਸਾਰ ਮਾਰਿਆ ਗਿਆ ਅਤਿਵਾਦੀ ਰਈਸ ਅਹਿਮਦ ਭੱਟ ਬੇਨਾਮ ਨਿਊਜ਼ ਸਰਵਿਸ ਵੈਲੀ ਮੀਡੀਆ ਸਰਵਿਸ ਦਾ ਮੁੱਖ ਸੰਪਾਦਕ ਸੀ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੰਜਾਬੀ ਯੂਨੀਵਰਸਿਟੀ ਨੂੰ ਕਰਜ਼ਾ ਮੁਕਤ ਕੀਤਾ ਜਾਵੇਗਾ: ਮਾਨ
Next articleਕੇਂਦਰ ਦਾ ਝਟਕਾ: ਪੰਜਾਬ ਨੂੰ ਨਹੀਂ ਮਿਲੇਗੀ ਵਿਸ਼ੇਸ਼ ਪੂਲ ’ਚੋਂ ਬਿਜਲੀ