ਮੁੰਬਈ ਵਿੱਚ ਓਮੀਕਰੋਨ ਦੇ ਦੋ ਨਵੇਂ ਮਾਮਲੇ ਸਾਹਮਣੇ ਆਏ; ਦੇਸ਼ ਵਿੱਚ ਮਰੀਜ਼ਾਂ ਦੀ ਗਿਣਤੀ 23 ਹੋਈ

ਮੁੰਬਈ (ਸਮਾਜ ਵੀਕਲੀ):  ਇਥੇ ਅੱਜ ਓਮੀਕਰੋਨ ਦੇ ਦੋ ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਮਹਾਰਾਸ਼ਟਰ ਵਿਚ ਓਮੀਕਰੋਨ ਪੀੜਤਾਂ ਦੀ ਗਿਣਤੀ ਦਸ ਹੋ ਗਈ ਹੈ। ਇਨ੍ਹਾਂ ਦੋਵੇਂ ਕੇਸਾਂ ਨਾਲ ਦੇਸ਼ ਵਿਚ ਓਮੀਕਰੋਨ ਦੇ ਕੇਸਾਂ ਦੀ ਗਿਣਤੀ 23 ਹੋ ਗਈ ਹੈ। ਮਹਾਰਾਸ਼ਟਰ ਸਰਕਾਰ ਨੇ ਦੱਸਿਆ ਕਿ ਇਥੇ 37 ਸਾਲ ਦੇ ਵਿਅਕਤੀ ਨੂੰ ਓਮੀਕਰੋਨ ਹੋਣ ਦੀ ਪੁਸ਼ਟੀ ਹੋਈ ਹੈ। ਉਹ 25 ਨਵੰਬਰ ਨੂੰ ਦੱਖਣੀ ਅਫਰੀਕਾ ਤੋਂ ਮੁੜਿਆ ਸੀ। ਦੂਜਾ ਕੇਸ ਅਮਰੀਕਾ ਤੋਂ ਆਈ 36 ਸਾਲਾ ਔਰਤ ਦਾ ਸਾਹਮਣੇ ਆਇਆ ਹੈ। ਇਹ ਦੋਵੇਂ ਜਣੇ ਇਕ ਦੂਜੇ ਨੂੰ ਜਾਣਦੇ ਹਨ ਪਰ ਇਨ੍ਹਾਂ ਵਿਚ ਗੰਭੀਰ ਲੱਛਣ ਨਹੀਂ ਮਿਲੇ। ਇਹ ਦੋਵੇਂ ਫਾਈਜ਼ਰ ਦੀ ਡੋਜ਼ ਲਾਉਣ ਤੋਂ ਬਾਅਦ ਪਾਜ਼ੇਟਿਵ ਆਏ ਹਨ ਤੇ ਇਸ ਵੇਲੇ ਮੁੰਬਈ ਦੇ 7 ਹਿਲਜ਼ ਹਸਪਤਾਲ ਵਿਚ ਜ਼ੇਰੇ ਇਲਾਜ ਹਨ। ਇਨ੍ਹਾਂ ਦੋਵਾਂ ਦੇ ਸੰਪਰਕ ਵਿਚ ਆਏ ਲੋਕਾਂ ਦੀ ਪਛਾਣ ਕਰ ਲਈ ਗਈ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬਸਪਾ ਦੀ ਪੰਜਾਬ ਵਿੱਚ ਮਜ਼ਬੂਤ ਗੱਠਜੋੜ ਵਾਲੀ ਸਰਕਾਰ ਬਣੇਗੀ: ਮਾਇਆਵਤੀ
Next articleਜੈਕੁਲਿਨ ਫਰਨਾਂਡੇਜ਼ ਨੂੰ ਈਡੀ ਦਾ ਨੋਟਿਸ; 8 ਦਸੰਬਰ ਨੂੰ ਤਲਬ ਕੀਤਾ