ਹੋਲੇ ਮਹੱਲੇ ’ਤੇ ਮੱਥਾ ਟੇਕ ਕੇ ਪਰਤ ਰਹੇ 2 ਵਿਅਕਤੀ ਸਤਲੁਜ ਦਰਿਆ ’ਚ ਨਹਾਉਂਦੇ ਸਮੇਂ ਡੁੱਬੇ

ਨੂਰਪੁਰ ਬੇਦੀ (ਸਮਾਜ ਵੀਕਲੀ):  ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲੇ-ਮਹੱਲੇ ਮੌਕੇ ਮੱਥਾ ਟੇਕ ਕੇ ਪਰਤ ਰਹੇ 2 ਵਿਅਕਤੀਆਂ ਦੀ ਸਤਲੁਜ ਦਰਿਆ ’ਚ ਨਹਾਉਂਦੇ ਸਮੇਂ ਡੁੱਬਣ ਕਾਰਨ ਮੌਤ ਹੋ ਗਈ।  ਦੋਵੇਂ ਵਿਅਕਤੀ ਅੰਮ੍ਰਿਤਸਰ ਜ਼ਿਲੇ ਦੇ ਪਿੰਡ ਸੁਲਤਾਨਵਿੰਡ ਦੇ ਸਨ। ਇਹ ਘਟਨਾ ਵੀਰਵਾਰ ਨੂੰ ਬਾਅਦ ਦੁਪਹਿਰ ਦੀ ਹੈ। ਗੋਤਾਖੋਰਾਂ ਵੱਲੋਂ ਦੇਰ ਸ਼ਾਮ ਨੂੰ ਕਈ ਘੰਟਿਆਂ ਦੀ ਮੁਸ਼ੱਕਤ ਬਾਅਦ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਮ੍ਰਿਤਕਾਂ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਪਰਮਜੀਤ ਸਿੰਘ ਅਤੇ ਜਸਵਿੰਦਰ ਸਿੰਘ ਪੁੱਤਰ ਗੁਰਨਾਮ ਵਜੋਂ ਹੋਈ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਦੀ ਮਾਂ ਨੂੰ ਬੰਦੀ ਬਣਾ ਕੇ ਲੱਖਾਂ ਰੁਪਏ ਲੁੱਟੇ
Next articleਬਠਿਡਾ: ਘੁੱਦਾ ਸਪੋਰਟਸ ਸਕੂਲ ’ਚ ਅਥਲੈਟਿਕ ਮੀਟ 25 ਨੂੰ