ਸ਼ਿਮਲਾ (ਸਮਾਜ ਵੀਕਲੀ): ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਵਿੱਚ ਅੱਜ ਇੱਕ ਟਰੱਕ ਪਲਟਣ ਕਾਰਨ ਦੋ ਸ਼ਰਧਾਲੂਆਂ ਦੇ ਮੌਤ ਹੋ ਗਈ ਜਦਕਿ 25 ਤੋਂ ਵੱਧ ਜ਼ਖ਼ਮੀ ਹੋ ਗਏ। ਮਿ੍ਰਤਕ ਤਰਨ ਤਾਰਨ (ਪੰਜਾਬ) ਨਾਲ ਸਬੰਧਤ ਹਨ। ਸੂਬਾ ਆਫ਼ਤ ਪ੍ਰਬੰਧਨ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਟਰੱਕ ਸ਼ਰਧਾਲੂਆਂ ਨੂੰ ਲੈ ਕੇ ਜਾ ਰਿਹਾ ਸੀ ਅਤੇ ਊਨਾ ਜ਼ਿਲ੍ਹੇ ਦੇ ਅੰਬ ਨੇੜੇ ਪੰਜੋਆ ਵਿੱਚ ਪਲਟ ਗਿਆ। ਉਨ੍ਹਾਂ ਦੱਸਿਆ ਕਿ ਦੋ ਸ਼ਰਧਾਲੂਆਂ ਦੀ ਮੌਤ ਹੋਈ ਹੈ ਜਦਕਿ 25 ਤੋਂ 30 ਜਣੇ ਜ਼ਖ਼ਮੀ ਹੋਏ ਹਨ। ਜ਼ਖ਼ਮੀ ਵਿਅਕਤੀ ਸਿਵਲ ਹਸਪਤਾਲ ਅੰਬ ਵਿੱਚ ਜ਼ੇਰੇ ਇਲਾਜ ਹਨ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly