ਦਿਵਿਆਂਗ ਵਿਅਕਤੀਆਂ ਦੇ ਯੂ.ਡੀ.ਆਈ.ਡੀ ਕਾਰਡ ’ਚ  ਤਰੁਟੀਆਂ ਦੂਰ ਕਰਨ ਲਈ ਕੈਂਪ 14 ਦਸੰਬਰ ਤੱਕ

ਡਿਪਟੀ ਕਮਿਸ਼ਨਰ ਕੋਮਲ ਮਿੱਤਲ

ਹੁਸ਼ਿਆਰਪੁਰ (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਦਿਵਿਆਂਗ ਵਿਅਕਤੀਆਂ ਦੇ ਯੂ.ਡੀ.ਆਈ.ਡੀ ਕਾਰਡ ਵਿਚ  ਤਰੁਟੀਆਂ ਦੂਰ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ 11 ਤੋਂ 12 ਦਸੰਬਰ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਵਿਖੇ ਅਤੇ 13 ਅਤੇ 14 ਦਸੰਬਰ ਨੂੰ ਸਰਕਾਰੀ ਹਸਪਤਾਲ ਗੜ੍ਹਸ਼ੰਕਰ ਵਿਖੇ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਦਿਵਿਆਂਗ ਵਿਅਕਤੀਆਂ ਦੇ ਯੂ.ਡੀ.ਆਈ.ਡੀ ਕਾਰਡ ਨਹੀਂ ਬਣੇ ਹੋਏ ਉਹ ਆਪਣਾ ਯੂ.ਡੀ.ਆਈ.ਡੀ. ਕਾਰਡ ਬਣਵਾ ਸਕਦੇ ਹਨ ਅਤੇ ਜਿਨ੍ਹਾਂ ਵਿਅਕਤੀਆਂ ਦੇ ਯੂ.ਡੀ.ਆਈ.ਡੀ. ਕਾਰਡ ਵਿੱਚ ਤਰੁਟੀਆਂ ਹਨ, ਉਹ ਆਪਣੇ ਯੂ.ਡੀ.ਆਈ.ਡੀ. ਕਾਰਡ ਨੂੰ ਦਰੁਸਤ ਕਰਵਾ ਸਕਦੇ ਹਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਰਾਜਪਾਲ ਗ਼ੁਲਾਬ ਚੰਦ ਕਟਾਰੀਆ ਨੇ ਖਟਕੜ ਕਲਾਂ ਤੋਂ ‘ਨਸ਼ਾ ਮੁਕਤ-ਰੰਗਲਾ ਪੰਜਾਬ ਮੁਹਿੰਮ ਦਾ ਕੀਤਾ ਆਗਾਜ਼ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਨੂੰ ਸ਼ਰਧਾ ਸੁਮਨ ਕੀਤੇ ਅਰਪਿਤ
Next articleਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਵੱਲੋਂ ਕੇਂਦਰੀ ਜੇਲ੍ਹ ’ਚ ਮਨਾਇਆ ਗਿਆ ਮਨੁੱਖੀ ਅਧਿਕਾਰ ਦਿਵਸ