‘ਕੁਆਡ’ ਆਗੂਆਂ ਦੀ ਬੈਠਕ ’ਚ ਯੂਕਰੇਨ ਸੰਕਟ ਉਤੇ ਚਰਚਾ

ਵਾਸ਼ਿੰਗਟਨ (ਸਮਾਜ ਵੀਕਲੀ):  ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਹੈ ਕਿ ਕੁਆਡ ਆਗੂਆਂ ਦੇ ਨਾਲ ਉਨ੍ਹਾਂ ਦੀ ਗੱਲਬਾਤ ‘ਰਚਨਾਤਮਕ’ ਰਹੀ। ਬਾਇਡਨ ਨੇ ਇਕ ਵਾਰ ਮੁੜ ਕਿਹਾ ਕਿ ਚਾਰ ਦੇਸ਼ਾਂ ਦੇ ਸਮੂਹ ਦੀ ਵਚਨਬੱਧਤਾ ਹਿੰਦ-ਪ੍ਰਸ਼ਾਂਤ ਖੇਤਰ ਸਹਿਤ ਵਿਸ਼ਵ ਭਰ ਵਿਚ ਖ਼ੁਦਮੁਖਤਿਆਰੀ ਤੇ ਖੇਤਰੀ ਅਖੰਡਤਾ ਪ੍ਰਤੀ ਹੈ। ਕੁਆਡ ਵਿਚ ਭਾਰਤ, ਅਮਰੀਕਾ, ਜਪਾਨ ਤੇ ਆਸਟਰੇਲੀਆ ਸ਼ਾਮਲ ਹਨ। ਬੁੱਧਵਾਰ ਨੂੰ ਬਾਇਡਨ ਦੀ ਮੇਜ਼ਬਾਨੀ ਵਿਚ ਹੋਈ ਕੁਆਡ ਦੀ ਆਨਲਾਈਨ ਬੈਠਕ ਵਿਚ ਮੋਦੀ ਤੋਂ ਇਲਾਵਾ ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਤੇ ਜਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਵੀ ਸ਼ਾਮਲ ਹੋਏ। ਇਨ੍ਹਾਂ ਆਗੂਆਂ ਨੇ ਬੈਠਕ ਵਿਚ ਯੂਕਰੇਨ ’ਤੇ ਰੂਸ ਦੇ ਹਮਲੇ ਅਤੇ ਇਸ ਪੂਰਬੀ ਯੂਰੋਪੀ ਦੇਸ਼ ਵਿਚ ਪੈਦਾ ਹੋਏ ਮਨੁੱਖੀ ਸੰਕਟ ਉਤੇ ਚਰਚਾ ਕੀਤੀ। ਵਾਈਟ ਹਾਊਸ ਨੇ ਕਿਹਾ ਕਿ ਕੁਆਡ ਆਗੂ ਸਾਲ ਦੇ ਅੰਤ ਵਿਚ ਟੋਕੀਓ ਵਿਚ ਵਿਅਕਤੀਗਤ ਰੂਪ ਵਿਚ ਮਿਲਣ ਉਤੇ ਵੀ ਸਹਿਮਤ ਹੋਏ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਯੂਕਰੇਨ ਸੰਕਟ: ਰੂਸੀ ਫੌਜ ਵੱਲੋਂ ਪਰਮਾਣੂ ਪਲਾਂਟ ’ਤੇ ਕਬਜ਼ਾ
Next articleਸੁਮੇਧ ਸੈਣੀ ਦੀ ਗ੍ਰਿਫ਼ਤਾਰੀ ’ਤੇ ਰੋਕ ਤੋਂ ਸੁਪਰੀਮ ਕੋਰਟ ਹੈਰਾਨ