ਐਮਸਟਰਡਮ (ਸਮਾਜ ਵੀਕਲੀ): ਯੂਕਰੇਨ ਨੇ ਰੂਸ ਖ਼ਿਲਾਫ਼ ਹੇਗ ਸਥਿਤ ਕੌਮਾਂਤਰੀ ਨਿਆਂ ਅਦਾਲਤ (ਆਈਸੀਜੇ) ’ਚ ਮੁਕੱਦਮਾ ਦਾਇਰ ਕੀਤਾ ਹੈ। ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਟਵਿੱਟਰ ’ਤੇ ਕਿਹਾ ਕਿ ਯੂਕਰੇਨ ਨੇ ਰੂਸ ਖ਼ਿਲਾਫ਼ ਆਈਸੀਜੇ ’ਚ ਅਰਜ਼ੀ ਦਿੱਤੀ ਹੈ। ਉਨ੍ਹਾਂ ਬੇਨਤੀ ਕੀਤੀ ਹੈ ਕਿ ਰੂਸ ਨੂੰ ਫ਼ੌਜੀ ਕਾਰਵਾਈ ਫੌਰੀ ਰੋਕਣ ਦੇ ਹੁਕਮ ਦਿੱਤੇ ਜਾਣ। ਇਸ ਦੌਰਾਨ ਜ਼ੇਲੈਂਸਕੀ ਨੇ ਕਿਹਾ ਕਿ ਰੂਸ ਨੂੰ ਸੰਯੁਕਤ ਰਾਸ਼ਟਰ ਸਲਾਮਤੀ ਪਰਿਸ਼ਦ ’ਚੋਂ ਬਾਹਰ ਕੱਢ ਦੇਣਾ ਚਾਹੀਦਾ ਹੈ। ਐਤਵਾਰ ਨੂੰ ਵੀਡੀਓ ਸੁਨੇਹੇ ’ਚ ਉਨ੍ਹਾਂ ਕਿਹਾ ਕਿ ਰੂਸ ਵੱਲੋਂ ਯੂਕਰੇਨ ’ਤੇ ਹਮਲਾ ਨਰਸੰਘਾਰ ਦੀ ਕਾਰਵਾਈ ਹੈ। ਉਨ੍ਹਾਂ ਰੂਸੀ ਹਮਲੇ ਨੂੰ ‘ਸਟੇਟ ਸਪਾਂਸਰ ਅਤਿਵਾਦ’ ਕਰਾਰ ਦਿੱਤਾ ਹੈ। ਉਨ੍ਹਾਂ ਰੂਸ ਵੱਲੋਂ ਸ਼ਹਿਰੀ ਇਲਾਕਿਆਂ ਨੂੰ ਨਿਸ਼ਾਨਾ ਨਾ ਬਣਾਏ ਜਾਣ ਦੇ ਕੀਤੇ ਜਾ ਰਹੇ ਦਾਅਵੇ ਨੂੰ ਵੀ ਖਾਰਜ ਕੀਤਾ ਹੈ।
HOME ਯੂਕਰੇਨ ਵੱਲੋਂ ਰੂਸ ਖ਼ਿਲਾਫ ਕੌਮਾਂਤਰੀ ਨਿਆਂ ਅਦਾਲਤ ’ਚ ਕੇਸ