ਯੂਕਰੇਨ ਜੰਗ: ਜੈਵਿਕ ਹਥਿਆਰਾਂ ਦੀ ਵਰਤੋਂ ਦੀ ਜਾਂਚ ਲਈ ਰੂਸ ਦੇ ਮਤੇ ’ਤੇ ਵੋਟਿੰਗ ਦੌਰਾਨ ਭਾਰਤ ਗ਼ੈਰਹਾਜ਼ਰ

ਸੰਯੁਕਤ ਰਾਸ਼ਟਰ (ਸਮਾਜ ਵੀਕਲੀ) : ਯੂਕਰੇਨ ਅਤੇ ਅਮਰੀਕਾ ਵੱਲੋਂ ਜੈਵਿਕ ਹਥਿਆਰਾਂ ਹਥਿਆਰ ਵਰਤਣ ਦੇ ਰੂਸ ਦੇ ਦਾਅਵਿਆਂ ਦੀ ਜਾਂਚ ਲਈ ਕਮਿਸ਼ਨ ਕਾਇਮ ਕਰਨ ਦੀ ਮੰਗ ਕਰਨ ਵਾਲੇ ਮਤੇ ਦੇ ਖਰੜੇ ‘ਤੇ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਵਿੱਚ ਵੋਟਿੰਗ ਵਿੱਚ ਭਾਰਤ ਨੇ ਹਿੱਸਾ ਨਹੀਂ ਲਿਆ। ਮਤਾ ਬੁੱਧਵਾਰ ਨੂੰ ਪਾਸ ਨਹੀਂ ਹੋ ਸਕਿਆ ਕਿਉਂਕਿ ਕੌਂਸਲ ਦੇ ਸਿਰਫ ਦੋ ਮੈਂਬਰਾਂ ਰੂਸ ਅਤੇ ਚੀਨ ਨੇ ਇਸ ਦੇ ਪੱਖ ਵਿੱਚ ਵੋਟ ਪਾਈ, ਜਦੋਂ ਕਿ ਅਮਰੀਕਾ, ਬਰਤਾਨੀਆ ਅਤੇ ਫਰਾਂਸ ਨੇ ਇਸ ਦੇ ਵਿਰੁੱਧ ਵੋਟ ਦਿੱਤੀ। ਇਸ ਦੇ ਨਾਲ ਹੀ ਭਾਰਤ ਸਮੇਤ ਕੌਂਸਲ ਦੇ ਹੋਰ ਮੈਂਬਰਾਂ ਨੇ ਵੋਟਿੰਗ ਵਿੱਚ ਹਿੱਸਾ ਨਹੀਂ ਲਿਆ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਅਮਰੀਕਾ ਦੀ ਜਮਹੂਰੀਅਤ ਖ਼ਤਰੇ ’ਚ: ਬਾਇਡਨ
Next articleਸੁਪਰੀਮ ਕੋਰਟ ਨੇ ਲਾਲ ਕਿਲ੍ਹਾ ਹਮਲੇ ਦੇ ਦੋਸ਼ੀ ਆਰਿਫ਼ ਦੀ ਸਜ਼ਾ-ਏ-ਮੌਤ ਬਰਕਰਾਰ ਰੱਖੀ