ਯੂਕਰੇਨ ’ਚ ਸ਼ਾਂਤੀ ਲਈ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਪੂਤਿਨ ਤੇ ਜ਼ੇਲੈਂਸਕੀ ਨਾਲ ਕਰਨਗੇ ਮੁਲਾਕਾਤ

ਸੰਯੁਕਤ ਰਾਸ਼ਟਰ (ਸਮਾਜ ਵੀਕਲੀ) : ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਤੋਨੀਓ ਗੁਟੇਰੇਜ਼ ਅਗਲੇ ਹਫਤੇ ਰੂਸ ਅਤੇ ਯੂਕਰੇਨ ਦੇ ਰਾਸ਼ਟਰਪਤੀਆਂ ਨਾਲ ਤੁਰੰਤ ਸ਼ਾਂਤੀ ਦੀ ਅਪੀਲ ਕਰਨ ਲਈ ਵੱਖਰੇ ਤੌਰ ‘ਤੇ ਮੁਲਾਕਾਤ ਕਰਨ ਵਾਲੇ ਹਨ। ਰੂਸੀ ਬੁਲਾਰੇ ਦਮਿੱਤਰੀ ਪੇਸਕੋਵ ਨੇ ਪੁਸ਼ਟੀ ਕੀਤੀ ਕਿ ਗੁਟੇਰੇਜ਼ ਮੰਗਲਵਾਰ ਨੂੰ ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨਾਲ ਮੁਲਾਕਾਤ ਕਰਨਗੇ ਅਤੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਸੰਯੁਕਤ ਰਾਸ਼ਟਰ ਮੁਖੀ ਦੀ ਮੇਜ਼ਬਾਨੀ ਵੀ ਕਰਨਗੇ। ਗੁਟੇਰੇਜ਼ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਅਤੇ ਵਿਦੇਸ਼ ਮੰਤਰੀ ਦਿਮਿਤਰੋ ਕੁਲੇਬਾ ਨਾਲ ਮੁਲਾਕਾਤ ਕਰਨ ਲਈ ਵੀਰਵਾਰ ਨੂੰ ਯੂਕਰੇਨ ਦੀ ਯਾਤਰਾ ਕਰਨਗੇ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੰਜਾਬ ਪੁਲੀਸ ਨੇ 184 ਸਾਬਕਾ ਮੰਤਰੀਆਂ ਤੇ ਵਿਧਾਇਕਾਂ ਦੀ ਸੁਰੱਖਿਆ ਵਾਪਸ ਲਈ
Next articleਭਾਰਤ ਤੇ ਰੂਸ ਵਿਚਾਲੇ ਰੱਖਿਆ ਸੌਦੇ ਦੇਖ ਕੇ ਖਿਝ ਚੜ੍ਹਦੀ ਹੈ: ਅਮਰੀਕਾ