ਅੰਡਰ-19 ਵਿਸ਼ਵ ਕੱਪ ਕ੍ਰਿਕਟ: ਬੰਗਲਾਦੇਸ਼ ਨੂੰ ਹਰਾ ਕੇ ਭਾਰਤ ਸੈਮੀਫਾਈਨਲ ’ਚ ਪੁੱਜਿਆ

ਕੂਲਿਜ (ਐਂਟੀਗਾ) (ਸਮਾਜ ਵੀਕਲੀ):  ਖੱਬੂ ਤੇਜ਼ ਗੇਂਦਬਾਜ਼ ਰਵੀ ਕੁਮਾਰ ਦੀ ਘਾਤਕ ਗੇਂਦਬਾਜ਼ੀ ਦੀ ਬਦੌਲਤ ਭਾਰਤ ਨੇ ਪਿਛਲੀ ਚੈਂਪੀਅਨ ਬੰਗਲਾਦੇਸ਼ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਅੰਡਰ-19 ਵਿਸ਼ਵ ਕੱਪ ਦੇ ਸੈਮੀਫਾਈਨਲ ਵਿਚ ਥਾਂ ਪੱਕੀ ਕਰ ਲਈ। ਪਿਛਲੇ ਟੂਰਨਾਮੈਂਟ ਵਿੱਚ ਭਾਰਤ ਖ਼ਿਤਾਬੀ ਮੁਕਾਬਲੇ ਵਿੱਚ ਬੰਗਲਾਦੇਸ਼ ਤੋਂ ਹਾਰ ਗਿਆ ਸੀ। ਚਾਰ ਵਾਰ ਦੀ ਚੈਂਪੀਅਨ ਭਾਰਤੀ ਟੀਮ 2 ਫਰਵਰੀ ਨੂੰ ਸੈਮੀਫਾਈਨਲ ‘ਚ ਆਸਟ੍ਰੇਲੀਆ ਨਾਲ ਭਿੜੇਗੀ। ਰਵੀ ਨੇ ਬੱਲੇਬਾਜ਼ਾਂ ਲਈ ਮੁਸ਼ਕਲ ਪਿੱਚ ‘ਤੇ ਸੱਤ ਓਵਰਾਂ ‘ਚ 14 ਦੌੜਾਂ ਦੇ ਕੇ ਤਿੰਨ ਵਿਕਟਾਂ ਲਈਆਂ। ਬੰਗਲਾਦੇਸ਼ 37.1 ਓਵਰਾਂ ਵਿੱਚ 111 ਦੌੜਾਂ ’ਤੇ ਆਊਟ ਹੋ ਗਈ। ਜਵਾਬ ‘ਚ ਭਾਰਤ ਨੇ 30.5 ਓਵਰਾਂ ‘ਚ ਪੰਜ ਵਿਕਟਾਂ ‘ਤੇ 117 ਦੌੜਾਂ ਬਣਾ ਕੇ ਆਸਾਨ ਜਿੱਤ ਦਰਜ ਕੀਤੀ। ਸਲਾਮੀ ਬੱਲੇਬਾਜ਼ ਅੰਗਕ੍ਰਿਸ਼ ਰਘੂਵੰਸ਼ੀ ਨੇ ਸਭ ਤੋਂ ਵੱਧ 44 ਦੌੜਾਂ ਬਣਾਈਆਂ। ਕਪਤਾਨ ਯਸ਼ ਢੁੱਲ ਨੇ ਨਾਬਾਦ 20 ਅਤੇ ਉਪ ਕਪਤਾਨ ਸ਼ੇਖ ਰਾਸ਼ਿਦ ਨੇ 26 ਦੌੜਾਂ ਦਾ ਯੋਗਦਾਨ ਦਿੱਤਾ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮਨਪ੍ਰੀਤ ਬਾਦਲ ਦੇ ਪੋਸਟਰ ਲਗਾ ਰਹੇ ਦਿਹਾੜੀਦਾਰ ਨੂੰ ਕੁੱਟਣ ’ਤੇ ਅਕਾਲੀ ਉਮੀਦਵਾਰ ਸਰੂਪ ਸਿੰਗਲਾ ਦੇ ਪੁੱਤ ਸਣੇ 7 ਖ਼ਿਲਾਫ਼ ਕੇਸ ਦਰਜ
Next articleਅਦਾਕਾਰਾ ਕਾਜੋਲ ਨੂੰ ਕਰੋਨਾ ਹੋਇਆ