ਐਂਟੀ ਡੇਂਗੂ ਕੰਪੇਨ ਤਹਿਤ ਡੇਂਗੂ ਤੋਂ ਬਚਾਅ ਸਬੰਧੀ ਕੀਤਾ ਜਾਗਰੂਕ

ਕੈਪਸਨ : 1. ਬੁਢਲਾਡਾ ਵਿਖੇ ਜਾਣਕਾਰੀ ਦਿੰਦਿਆਂ ਡਾ ਗੁਰਚੇਤਨ ਪ੍ਰਕਾਸ਼ ਐਸ ਐਮ ਓ ਬੁਢਲਾਡਾ ਅਤੇ ਹੋਰ
ਬੁਢਲਾਡਾ ( ਚਾਨਣ ਦੀਪ ਸਿੰਘ ਔਲਖ ) ਸਿਹਤ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਐਂਟੀ ਡੇਂਗੂ ਕੰਪੇਨ ਤਹਿਤ ਡੇਂਗੂ ਤੋਂ ਬਚਾਅ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਸਿਵਲ ਸਰਜਨ ਮਾਨਸਾ ਡਾ ਅਸ਼ਵਨੀ ਕੁਮਾਰ ਅਤੇ ਐਸ ਐਮ ਓ ਬਲਾਕ ਬੁਢਲਾਡਾ ਡਾ ਗੁਰਚੇਤਨ ਪ੍ਰਕਾਸ਼ ਦੀ ਰਹਿਨੁਮਾਈ ਹੇਠ ਬੁਢਲਾਡਾ, ਬਰੇਟਾ ਅਤੇ ਬੋਹਾ ਸਮੇਤ ਵੱਖ ਵੱਖ ਸਬ ਸੈਂਟਰਾਂ ਅਧੀਨ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ। ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਅਰਸ਼ਦੀਪ ਸਿੰਘ, ਸ੍ਰੀ ਸੰਤੋਸ਼ ਭਾਰਤੀ ਅਤੇ ਗੁਰਜੰਟ ਸਿੰਘ ਏ ਐਮ ਓ ਦੀ ਅਗਵਾਈ ਵਿੱਚ ਸਮੂਹ ਸਿਹਤ ਟੀਮਾਂ ਵੱਲੋਂ ਅੱਜ ਪ੍ਰਾਈਵੇਟ ਹਸਪਤਾਲਾਂ ਅਤੇ ਕਲੀਨਿਕਾਂ ਵਿੱਚ ਜਾ ਕੇ ਡੇਂਗੂ ਦਾ ਲਾਰਵਾ ਚੈਕ ਕੀਤਾ ਗਿਆ ਅਤੇ ਮਿਲੇ ਲਾਰਵੇ ਨੂੰ ਨਸ਼ਟ ਕਰਵਾਇਆ ਗਿਆ। ਸਿਹਤ ਇਸਪੈਕਟਰ ਭੋਲਾ ਸਿੰਘ ਵਿਰਕ ਨੇ ਡੇਂਗੂ ਤੋ ਬਚਾਅ ਸਬੰਧੀ ਜਾਣਕਾਰੀ ਦਿੰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਘਰਾਂ, ਦੁਕਾਨਾਂ ਦਫਤਰਾਂ ਵਿੱਚ ਸਾਫ਼ ਸਫ਼ਾਈ ਰੱਖਣ ਅਤੇ ਖ਼ਾਸ ਤੌਰ ਤੇ ਕੂਲਰਾਂ, ਗਮਲਿਆਂ ਅਤੇ ਕੰਟੇਨਰਾਂ ਦੇ ਪਾਣੀ ਨੂੰ ਹਫ਼ਤੇ ਚ ਇੱਕ ਵਾਰ ਸੁੱਕਾ ਦਿੱਤਾ ਜਾਵੇ ਅਤੇ ਕਿਸੇ ਵੀ ਥਾਂ ਤੇ ਸਾਫ਼ ਪਾਣੀ ਨਾ ਖੜਾ ਹੋਣ ਦਿੱਤਾ ਜਾਵੇ। ਉਨ੍ਹਾਂ ਕਿਹਾ ਮੱਛਰ ਦੇ ਪੈਦਾ ਹੋਣ ਦੇ ਸਰੋਤਾਂ ਨੂੰ ਖ਼ਤਮ ਕਰਨਾ ਡੇਂਗੂ ਵਿਰੋਧੀ ਮੁਹਿੰਮ ਦਾ ਅਹਿਮ ਹਿੱਸਾ ਹੈ, ਜਿਸ ਵਿਚ ਲੋਕਾਂ ਨੂੰ ਸਾਥ ਦੇਣਾ ਚਾਹੀਦਾ ਹੈ।ਇਸ ਸਮੇਂ ਵਿਜੈ ਕੁਮਾਰ ਮਾਸ ਮੀਡੀਆ ਅਫ਼ਸਰ , ਸਿਹਤ ਕਰਮਚਾਰੀ ਅਸ਼ੋਕ ਕੁਮਾਰ, ਹਰਪ੍ਰੀਤ ਸਿੰਘ ਭਾਵਾ, ਇਦਰਪ੍ਰੀਤ ਸਿੰਘ, ਅਮਨ ਚਹਿਲ, ਮੰਗਲ ਸਿੰਘ, ਜਗਸੀਰ ਸਿੰਘ ਆਦਿ ਹਾਜ਼ਰ ਸਨ।
 
 

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

                                                                                            

 
Previous articleBiden to provide Ukraine with long-range missiles: report
Next articleਦਸ਼ਵੰਤ ਵਿੱਚ ਵਿਸ਼ਵਾਸ