HOME ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸਕੂਲਾਂ ਵਿੱਚ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸਕੂਲਾਂ ਵਿੱਚ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

5
ਮੋਰਿੰਡਾ,  (ਸਮਾਜ ਵੀਕਲੀ)   (ਸੁਖਵਿੰਦਰ ਸਿੰਘ ਹੈਪੀ) – ਜ਼ਿਲ੍ਹਾ ਸਿੱਖਿਆ ਅਧਿਕਾਰੀ ਸ਼੍ਰੀ ਪ੍ਰੇਮ ਕੁਮਾਰ ਮਿੱਤਲ ਦੀ ਅਗਵਾਈ ਹੇਠ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਦੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਵਿਦਿਆਰਥੀਆਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਵੱਖ-ਵੱਖ ਸਕੂਲਾਂ ਵਿੱਚ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਅਭਿਆਨ ਦੇ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਝੱਲੀਆਂ ਕਲਾਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਭੱਕੂ ਮਾਜਰਾ ਵਿਖੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦੇ ਹੋਏ ਨਸ਼ਾ ਮੁਕਤ ਸਮਾਜ ਦੇ ਸੰਦੇਸ਼ ਨੂੰ ਦਰਸਾਉਂਦੇ ਰਚਨਾਤਮਕ ਪੋਸਟਰ ਤਿਆਰ ਕੀਤੇ। ਮੁਕਾਬਲੇ ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼੍ਰੀ ਪ੍ਰਭਜੀਤ ਸਿੰਘ (ਗਾਈਡੈਂਸ ਕਾਉਂਸਲਰ, ਰੂਪਨਗਰ) ਅਤੇ ਡਾ. ਜਸਬੀਰ ਸਿੰਘ (ਰੋਜ਼ਗਾਰ ਦਫਤਰ) ਨੇ ਵੀ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਝੱਲੀਆਂ ਕਲਾਂ ਵਿੱਚ ਇਹ ਪ੍ਰੋਗਰਾਮ ਪ੍ਰਿੰਸੀਪਲ ਸ਼੍ਰੀ ਰਜਿੰਦਰ ਸਿੰਘ, ਗਾਈਡੈਂਸ ਕਾਉਂਸਲਰ ਸ਼੍ਰੀਮਤੀ ਪੁਸ਼ਪਿੰਦਰ ਗਰੇਵਾਲ ਅਤੇ ਸ਼੍ਰੀ ਨਰਿੰਦਰ ਸਿੰਘ ਬੰਗਾ ਦੀ ਮੌਜੂਦਗੀ ਵਿੱਚ ਕਰਵਾਇਆ ਗਿਆ। ਜਦਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਭੱਕੂ ਮਾਜਰਾ ਵਿੱਚ ਪ੍ਰੋਗਰਾਮ ਸਕੂਲ ਇੰਚਾਰਜ ਸ਼੍ਰੀ ਮੇਜਰ ਸਿੰਘ ਅਤੇ ਸ਼੍ਰੀ ਰਾਬਿੰਦਰ ਸਿੰਘ ਰੱਬੀ ਵੱਲੋਂ ਆਯੋਜਿਤ ਕੀਤਾ ਗਿਆ, ਜਿੱਥੇ ਸ਼੍ਰੀਮਤੀ ਰਿਸ਼ਿਕਾ ਨਿਥਾਨੀ ਵੀ ਮੌਜੂਦ ਸਨ। ਪੂਰਾ ਪ੍ਰੋਗਰਾਮ ਜ਼ਿਲ੍ਹਾ ਸਿੱਖਿਆ ਅਧਿਕਾਰੀ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਧਿਕਾਰੀ ਦੀ ਨਿਗਰਾਨੀ ਹੇਠ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਵਿੱਚ ਨਸ਼ਿਆਂ ਦੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਜਾਗਰੂਕਤਾ ਵਧਾਉਣ ਅਤੇ ਉਨ੍ਹਾਂ ਨੂੰ ਸਿਹਤਮੰਦ ਤੇ ਜ਼ਿੰਮੇਵਾਰ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleCaste, Civilisation, Contradiction: Ambedkar And Savarkar Cannot Be Reconciled
Next articleਇੰਟਰਨੈਸ਼ਨਲ ਸ਼੍ਰੋਮਣੀ ਪੰਥਕ ਢਾਡੀ ਜੱਥਾ ਗੁਰਜੀਤ ਸਿੰਘ ਜਾਂਗਲਾ ਦੇ ਸਮੁੱਚੇ ਜਥੇ ਦਾ ਯੂਰਪ ਦੀ ਧਰਤੀ ਤੇ ਪਹੁੰਚਣ ਤੇ ਨਿੱਘਾ ਸਵਾਗਤ