ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਵਧੀਕ ਡਿਪਟੀ ਕਮਿਸ਼ਨਰ(ਜ) ਰਾਜੀਵ ਵਰਮਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਪੇ.ਵਿ.) ਅਵਨੀਤ ਕੌਰ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਕਿਹਾ ਕਿ ਨਸ਼ਾ ਮੁਕਤ ਅਭਿਆਨ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿਚੋਂ ਨਸ਼ੇ ਦੀ ਬੁਰਾਈ ਨੂੰ ਖ਼ਤਮ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਤਾਂ ਜੋ ਸਾਡੀ ਨੌਜਵਾਨ ਪੀੜ੍ਹੀ ਨਸ਼ਿਆਂ ਤੋਂ ਬਚ ਕੇ ਆਪਣਾ ਚੰਗਾ ਭਵਿੱਖ ਬਣਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਜ਼ਿਲ੍ਹੇ ਦੀਆਂ ਸਿੱਖਿਆ ਸੰਸਥਾਵਾਂ ਵਿੱਚ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਬੁਰਾਈ ਬਾਰੇ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਇੱਕ ਸਮਾਜਿਕ ਬੁਰਾਈ ਹੈ ਅਤੇ ਇਸ ਬੁਰਾਈ ਦੇ ਖ਼ਾਤਮੇ ਲਈ ਸਮਾਜ ਦੇ ਹਰੇਕ ਵਰਗ ਦਾ ਸਹਿਯੋਗ ਲਿਆ ਜਾਵੇ। ਇਸ ਮੌਕੇ ‘ਤੇ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਮੀਟਿੰਗ ਵਿੱਚ ਹਾਜ਼ਰ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਦੇਸ਼ ਨੂੰ ਨਸ਼ਾ ਮੁਕਤ ਕਰਨ ਲਈ ਸਹੁੰ ਚੁਕਾਈ। ਉਨ੍ਹਾਂ ਕਿਹਾ ਕਿ ਨੌਜਵਾਨ ਕਿਸੇ ਵੀ ਕੋਮ ਦੀ ਊਰਜਾ ਅਤੇ ਸ਼ਕਤੀ ਹੁੰਦੇ ਹਨ। ਸਮਾਜ ਅਤੇ ਦੇਸ਼ ਦੇ ਵਿਕਾਸ ਵਿੱਚ ਨੌਜਵਾਨਾਂ ਦੀ ਸ਼ਕਤੀ ਦਾ ਅਹਿਮ ਯੋਗਦਾਨ ਹੈ।
ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਚਲਾਏਗਾ ਵਿਸ਼ੇਸ਼ ਨਸ਼ਾ ਮੁਕਤੀ ਅਭਿਆਨ– ਵਧੀਕ ਡਿਪਟੀ ਕਮਿਸ਼ਨਰ
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



