ਨਵਾਂਸ਼ਹਿਰ /ਕਾਠਗੜ੍ਹ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਨੂੰ ਮੁੜ ਖੁਸ਼ਹਾਲ ਬਣਾਉਣ ਲਈ ਵਿੱਢੀ ਗਈ ‘ ਰੰਗਲਾ ਪੰਜਾਬ’ ਮੁਹਿੰਮ ਤਹਿਤ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਤੇਜ਼ੀ ਦਿੱਤੀ ਜਾ ਰਹੀ ਹੈ। ਇਸੇ ਲੜੀ ਤਹਿਤ ਹਲਕਾ ਬਲਾਚੌਰ ਦੀ ਵਿਧਾਇਕਾ ਸੰਤੋਸ਼ ਕਟਾਰੀਆ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਵੱਲੋਂ ਇੱਕ ਵਿਸ਼ੇਸ਼ ਉਪਰਾਲਾ ਕਰਦਿਆਂ ਪਿੰਡ ਬਾਗੋਵਾਲ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ ਲਈ 8 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਪਿੰਡ ਦੀ ਪੰਚਾਇਤ ਅਤੇ ਮੋਹਤਬਰਾਂ ਨੂੰ ਭੇਟ ਕੀਤਾ ਗਿਆ।ਪਿੰਡਾਂ ਦੇ ਆਤਮ-ਨਿਰਭਰ ਹੋਣ ਨਾਲ ਹੀ ਬਣੇਗਾ ‘ਰੰਗਲਾ ਪੰਜਾਬ’ ਇਸ ਮੌਕੇ ਹਾਜ਼ਰ ਪਿੰਡ ਵਾਸੀਆਂ ਅਤੇ ਪਤਵੰਤਿਆਂ ਨੂੰ ਸੰਬੋਧਨ ਕਰਦਿਆਂ ਸੀਨੀਅਰ ਆਗੂ ਅਸ਼ੋਕ ਕਟਾਰੀਆ ਨੇ ਕਿਹਾ ਕਿ ਪਿੰਡ ਬਾਗੋਵਾਲ ਦੇ ਵਿਕਾਸ ਲਈ ਦਿੱਤੀ ਗਈ 8 ਲੱਖ ਰੁਪਏ ਦੀ ਇਹ ਰਾਸ਼ੀ ਸਿਰਫ਼ ਇੱਕ ਸਰਕਾਰੀ ਗ੍ਰਾਂਟ ਨਹੀਂ ਹੈ, ਸਗੋਂ ਪਿੰਡ ਦੀ ਨੁਹਾਰ ਬਦਲਣ ਅਤੇ ਇਸ ਨੂੰ ਇੱਕ ‘ਮਾਡਲ ਪਿੰਡ’ ਵਜੋਂ ਵਿਕਸਤ ਕਰਨ ਵੱਲ ਵਧਾਇਆ ਗਿਆ ਇੱਕ ਅਹਿਮ ਕਦਮ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ‘ਰੰਗਲਾ ਪੰਜਾਬ’ ਉਦੋਂ ਹੀ ਹਕੀਕਤ ਬਣੇਗਾ ਜਦੋਂ ਸਾਡੇ ਪਿੰਡ ਬੁਨਿਆਦੀ ਸਹੂਲਤਾਂ ਪੱਖੋਂ ਆਤਮ-ਨਿਰਭਰ ਅਤੇ ਸਰਵਪੱਖੀ ਵਿਕਾਸ ਪੱਖੋਂ ਮਜ਼ਬੂਤ ਹੋਣਗੇ।ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਸਿਆਸੀ ਪੱਖਪਾਤ ਤੋਂ ਉੱਪਰ ਉੱਠ ਕੇ, ਬਿਨਾਂ ਕਿਸੇ ਭੇਦਭਾਵ ਦੇ ਹਰ ਖੇਤਰ ਵਿੱਚ ਰਿਕਾਰਡ ਵਿਕਾਸ ਕਾਰਜ ਕਰਵਾ ਰਹੀ ਹੈ। ਆਉਣ ਵਾਲੇ ਦਿਨਾਂ ਵਿੱਚ ਹਲਕਾ ਬਲਾਚੌਰ ਦੇ ਹੋਰਨਾਂ ਪਿੰਡਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਵੀ ਵਿਕਾਸ ਫੰਡਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਇਹ ਰਾਸ਼ੀ ਪਿੰਡ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰੇਗੀ ਅਤੇ ਆਮ ਲੋਕਾਂ ਦੀਆਂ ਸਹੂਲਤਾਂ ਵਿੱਚ ਵਾਧਾ ਕਰਕੇ ਵਿਕਾਸ ਨੂੰ ਨਵੀਂ ਰਫ਼ਤਾਰ ਦੇਵੇਗੀ।ਚੈੱਕ ਸੌਂਪਣ ਦੇ ਇਸ ਵਿਸ਼ੇਸ਼ ਪ੍ਰੋਗਰਾਮ ਦੌਰਾਨ ਇਲਾਕੇ ਅਤੇ ਪਿੰਡ ਦੀਆਂ ਕਈ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ, ਜਿਨ੍ਹਾਂ ਵਿੱਚ ਮੁੱਖ ਤੌਰ ‘ਤੇ ਨਰਿੰਦਰ ਕੌਰ ਸਰਪੰਚ,ਪੈਨੀ ਪਹਿਲਵਾਨ ਬਲਾਕ ਸੰਮਤੀ ਮੈਂਬਰ,ਰਾਮ ਸ਼ਾਹ ਭੂਬਲਾ ਪ੍ਰਧਾਨ, ਸਰਕਾਰੀ ਸਭਾ ਜੋਗੇਵਾਲ, ਮਹਿੰਦਰ ਪਾਲ ਅਤੇ ਰਾਮ ਸਿੰਘ ਠੇਕੇਦਾਰ ਅਵਿਨਾਸ਼ ਚੰਦਰ ਚੇਚੀ ਅਤੇ ਹਰਬੰਸ ਲਾਲ ਭੂੰਬਲਾ ਰਾਜਕੁਮਾਰ ਬਜਾੜ ਅਤੇ ਬਲਰਾਮ ਬਜਾੜ ਸਾਬਕਾ ਸਰਪੰਚ ਸੁਰਿੰਦਰ ਪਾਲ ਠੇਕੇਦਾਰ ਧਰਮਵੀਰ ਬੁਜਾੜ, ਸ਼੍ਰੀ ਰਾਮ ਬਜਾੜ ਅਤੇ ਰਾਮਪਾਲ ਖੇਪੜ ਸ਼ਾਮਲ ਸਨ।ਇਸ ਮੌਕੇ ਪਿੰਡ ਦੀ ਪੰਚਾਇਤ, ਮੋਹਤਬਰਾਂ ਅਤੇ ਹਾਜ਼ਰ ਪਤਵੰਤਿਆਂ ਨੇ ਵਿਕਾਸ ਕਾਰਜਾਂ ਲਈ ਵੱਡੀ ਗ੍ਰਾਂਟ ਜਾਰੀ ਕਰਨ ‘ਤੇ ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਦਾ ਤਹਿ ਦਿਲੋਂ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਇਸ ਰਾਸ਼ੀ ਦੀ ਵਰਤੋਂ ਪੂਰੀ ਪਾਰਦਰਸ਼ਤਾ ਨਾਲ ਪਿੰਡ ਦੀ ਭਲਾਈ ਲਈ ਕੀਤੀ ਜਾਵੇਗੀ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly


