ਮਹਿਤਪੁਰ (ਸਮਾਜ ਵੀਕਲੀ) -(ਹਰਜਿੰਦਰ ਸਿੰਘ ਚੰਦੀ)– ਪੰਜਾਬ ਦੀ ਮੌਜੂਦਾ ਸਰਕਾਰ ਵੱਲੋਂ ਲੋਕਾਂ ਦੀ ਆਵਾਜ਼ ਵੱਜੋਂ ਜਾਣੇ ਜਾਂਦੇ ਪੱਤਰਕਾਰ ਮਨਿੰਦਰਜੀਤ ਸਿੰਘ ਸਿੱਧੂ, ਸੀਨੀਅਰ ਪੱਤਰਕਾਰ ਮਿੰਟੂ ਗੁਰੂਸਰੀਆ ਤੇ ਆਰ ਟੀ ਆਈ ਕਾਰਕੁੰਨ ਮਾਣਕ ਗੋਇਲ ਸਮੇਤ 10 ਲੋਕਾਂ ਉਤੇ ਕੇਸ ਦਰਜ ਕਰਨ ਦੀ ਬੀਕੇਯੂ ਪੰਜਾਬ ਇਕਾਈ (ਜ਼ਿਲਾਂ ਜਲੰਧਰ) ਦੇ ਪ੍ਰਧਾਨ ਲਖਵੀਰ ਸਿੰਘ ਗੋਬਿੰਦਪੁਰ ਅਤੇ ਯੂਨੀਅਨ ਦੇ ਕੋਰ ਕਮੇਟੀ ਮੈਂਬਰ ਨਰਿੰਦਰ ਸਿੰਘ ਬਾਜਵਾ ਵੱਲੋਂ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਪੱਤਰਕਾਰਾ ਤੇ ਕੀਤੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਕਿਸਾਨ ਆਗੂਆਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਪੱਤਰਕਾਰਾਂ ਅਤੇ ਆਰ ਟੀ ਆਈ ਕਾਰਕੁੰਨਾ ‘ਤੇ ਪਰਚੇ ਦਰਜ ਕਰਕੇ ਮੀਡੀਆ ਦੀ ਆਜ਼ਾਦੀ ਅਤੇ ਸੱਤਾ ਨੂੰ ਸਵਾਲ ਪੁੱਛਣ ਤੇ ਜਮਹੂਰੀ ਹੱਕਾਂ ਦਾ ਕਤਲ ਕਰਕੇ ਸੱਚ ਦੀ ਜ਼ੁਬਾਨਬੰਦੀ ਵਰਗੇ ਕੋਝੇ ਹਥਕੰਡੇ ਅਪਣਾਅ ਰਹੀ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਲੋਕਾਂ ਦੀਆਂ ਸਮੱਸਿਆਂਵਾਂ ਨਾਕਾਮੀਆਂ ਦੂਰ ਕਰਨ ਦੀ ਥਾਂ ਆਪਣੀ ਚਾਰ ਸਾਲ ਦੀ ਕਾਰਗੁਜ਼ਾਰੀ ਦਾ ਰਿਪੋਰਟ ਕਾਰਡ ਜਨਤਾ ਵਿੱਚ ਪੇਸ਼ ਕਰੇ। ਉਨ੍ਹਾਂ ਕਿਹਾ ਕਿ ਸਰਕਾਰ ਲੋਕਤੰਤਰ ਦੇਸ਼ ਵਿਚ ਲੋਕਾ ਦੀ ਗੱਲ ਕਰਨ ਵਾਲੇ ਪੱਤਰਕਾਰਾਂ ਅਤੇ ਆਰ ਟੀ ਆਈ ਕਾਰਕੁਨਾਂ ਦੀ ਜ਼ੁਬਾਨਬੰਦੀ ਨਹੀਂ ਕਰ ਸਕਦੀ । ਉਨ੍ਹਾਂ ਕਿਹਾ ਕਿ ਪੰਜਾਬ ਦੀ ਨਿਰਪੱਖ ਪੱਤਰਕਾਰੀ ਕਰਨ ਵਾਲੇ ਬਹਾਦਰ ਪੱਤਰਕਾਰਾਂ ਦੀ ਪਿੱਠ ਤੇ ਸਮੁੱਚੀਆਂ ਇਨਸਾਫ ਪਸੰਦ ਜਥੇਬੰਦੀਆਂ ਅਤੇ ਖੁਦ ਲੋਕਤੰਤਰ ਖੜਾ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



