ਅੰਡਰਵਰਲਡ ਡਾਨ ਛੋਟਾ ਰਾਜਨ ਦੀ ਸਿਹਤ ਵਿਗੜੀ, ਏਮਜ਼ ‘ਚ ਭਰਤੀ; ਸੁਰੱਖਿਆ ਦੇ ਸਖ਼ਤ ਪ੍ਰਬੰਧ

ਨਵੀਂ ਦਿੱਲੀ— ਅੰਡਰਵਰਲਡ ਡੌਨ ਅਤੇ ਗੈਂਗਸਟਰ ਛੋਟਾ ਰਾਜਨ ਨੂੰ ਸਿਹਤ ਸੰਬੰਧੀ ਸਮੱਸਿਆ ਤੋਂ ਬਾਅਦ ਇਲਾਜ ਲਈ ਰਾਜਧਾਨੀ ਦਿੱਲੀ ਦੇ ਏਮਜ਼ ‘ਚ ਭਰਤੀ ਕਰਵਾਇਆ ਗਿਆ ਹੈ। ਦੱਸ ਦੇਈਏ ਕਿ ਛੋਟਾ ਰਾਜਨ ਇਸ ਸਮੇਂ ਕਈ ਅਪਰਾਧਾਂ ਦੇ ਦੋਸ਼ਾਂ ਵਿੱਚ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹੈ। ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਪੁਲਿਸ ਨੇ ਏਮਜ਼ ਦੇ ਉਸ ਵਾਰਡ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਹਨ ਜਿੱਥੇ ਅੰਡਰਵਰਲਡ ਡਾਨ ਛੋਟਾ ਰਾਜਨ ਦਾਖ਼ਲ ਹੈ।
ਅੰਡਰਵਰਲਡ ਡਾਨ ਛੋਟਾ ਰਾਜਨ ਨੂੰ ਅਕਤੂਬਰ 2015 ਵਿੱਚ ਇੰਡੋਨੇਸ਼ੀਆ ਤੋਂ ਗ੍ਰਿਫਤਾਰ ਕਰਨ ਤੋਂ ਬਾਅਦ ਭਾਰਤ ਲਿਆਂਦਾ ਗਿਆ ਸੀ। ਉਹ ਇਸ ਸਮੇਂ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹੈ। 25 ਅਕਤੂਬਰ 2015 ਨੂੰ ਉਸ ਨੂੰ ਇੰਡੋਨੇਸ਼ੀਆ ਦੇ ਬਾਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰਕੇ ਭਾਰਤ ਲਿਆਂਦਾ ਗਿਆ।

 

 ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਿਹਤ ਵਿਭਾਗ ਨੇ ਐਚ ਐਮ ਪੀ ਵੀ ਸੰਬੰਧੀ ਐਡਵਾਈਜ਼ਰੀ ਜਾਰੀ ਕੀਤੀ
Next article12ਵੀਂ ਜਮਾਤ ਦੇ ਵਿਦਿਆਰਥੀ ਨੇ ਦਿੱਲੀ ਦੇ ਸਕੂਲਾਂ ‘ਚ ਫੈਲਾਈ ਸੀ ਬੰਬ ਦੀ ਝੂਠੀ ਅਫਵਾਹ, ਪੁੱਛਗਿੱਛ ਦੌਰਾਨ ਕੀਤੇ ਵੱਡੇ ਖੁਲਾਸੇ