HOME ਅਧੂਰੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਅਧਾਰ ‘ਤੇ ਮੁਕੰਮਲ ਕਰਗਾਂ- ਮਿਹਰਵਾਨ

ਅਧੂਰੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਅਧਾਰ ‘ਤੇ ਮੁਕੰਮਲ ਕਰਗਾਂ- ਮਿਹਰਵਾਨ

ਮੋਰਿੰਡਾ  (ਸਮਾਜ ਵੀਕਲੀ)  (ਸੁਖਵਿੰਦਰ ਸਿੰਘ ਹੈਪੀ)-ਭਾਵੇਂ ਕਿ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਨਗਰ ਕੌਂਸਲ ਚੋਣਾਂ ਸਬੰਧੀ ਕੋਈ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ, ਪਰ ਮੋਰਿੰਡਾ ਸ਼ਹਿਰ ਵਿੱਚ ਚੋਣਾਂ ਦਾ ਮਾਹੌਲ ਪੂਰੀ ਤਰ੍ਹਾਂ ਗਰਮਾ ਚੁੱਕਾ ਹੈ। ਵੱਖ-ਵੱਖ ਵਾਰਡਾਂ ਤੋਂ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਨੇ ਆਪੋ-ਆਪਣੇ ਪੱਧਰ ‘ਤੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਲੜੀ ਤਹਿਤ ਵਾਰਡ ਨੰਬਰ 2 ਤੋਂ ਆਮ ਆਦਮੀ ਪਾਰਟੀ ਦੇ ਆਗੂ ਨਿਰਮਲਪ੍ਰੀਤ ਸਿੰਘ ਮਿਹਰਵਾਨ ਨੇ ਆਪਣੀ ਚੋਣ ਸਰਗਰਮੀ ਤੇਜ਼ ਕਰਦਿਆਂ ਲੋਕ ਸੰਪਰਕ ਮੁਹਿੰਮ ਵਿੱਢ ਦਿੱਤੀ ਹੈ। ਮਿਹਰਵਾਨ ਨੇ ਵਾਰਡ ਨਿਵਾਸੀਆਂ ਨਾਲ ਮੁਲਾਕਾਤਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਸੁਣਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਾਰਡ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਵਾਰਡ ਦੇ ਜੋ ਵੀ ਕੰਮ ਅਧੂਰੇ ਪਏ ਹਨ ਜਾਂ ਲੰਬੇ ਸਮੇਂ ਤੋਂ ਲਟਕ ਰਹੇ ਹਨ, ਉਨ੍ਹਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਮਿਲਕ ਪਲਾਂਟ ਦੇ ਨਾਲ ਵਾਲੀ ਸੜਕ ਤੇ ਦੋ ਗੰਦਾ ਪਾਣੀ ਖੜਦਾ ਸੀ, ਉਸ ਦਾ ਮਿਹਰਵਾਨ ਨੇ ਪੱਕਾ ਹੱਲ ਕਰ ਦਿੱਤਾ ਹੈ।ਉਮੀਦਵਾਰਾਂ ਵੱਲੋਂ ਵਾਰਡਾਂ ਵਿੱਚ ਵਧਾਈ ਸਰਗਰਮੀ ਕਾਰਨ ਸ਼ਹਿਰ ਵਿੱਚ ਚੋਣ ਚਰਚਾਵਾਂ ਨੇ ਜ਼ੋਰ ਫੜ ਲਿਆ ਹੈ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਏਅਰਟੈਲ ਮੋਬਾਈਲ ਟਾਵਰ ਲਗਾਉਣ ਤੇ ਮੁਹੱਲਾ ਵਾਸੀਆਂ ਨੇ ਕੀਤਾ ਵਿਰੋਧ – (ਨਗਰ ਕੌਂਸਲ ਨੇ ਰੁਕਵਾਇਆ ਕੰਮ)
Next article*ਖਾਦ ਵਿਕਰੇਤਾ ਕਿਸਾਨਾਂ ਨੂੰ ਪੀ ਓ ਐਸ ਮਸ਼ੀਨਾਂ ਰਾਹੀਂ ਹੀ ਖਾਦ ਦੀ ਵਿਕਰੀ ਕਰਨ: ਡਾ ਰਾਕੇਸ਼ ਕੁਮਾਰ ਸ਼ਰਮਾ*