ਅਣਫਿੱਟ ਵਾਹਨ ਸੜਕਾਂ ਤੋਂ ਹਟਾਏ ਜਾਣਗੇ: ਮੋਦੀ

 Prime Minister Narendra Modi

ਨਵੀਂ ਦਿੱਲੀ (ਸਮਾਜ ਵੀਕਲੀ):  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਵਿੱਚ ਕੌਮੀ ਵਾਹਨ ਸਕਰੈਪ ਪਾਲਿਸੀ ਲਾਂਚ ਕੀਤੀ ਹੈ। ਇਸ ਯੋਜਨਾ ਰਾਹੀਂ ਅਣਫਿੱਟ ਵਾਹਨਾਂ ਨੂੰ ਵਿਗਿਆਨਕ ਢੰਗ ਨਾਲ ਸੜਕਾਂ ਤੋਂ ਹਟਾਇਆ ਜਾਵੇਗਾ ਤੇ ਦੇਸ਼ ਵਿੱਚ ਆਵਾਜਾਈ ਨੂੰ ਆਧੁਨਿਕ ਰੂਪ ਦਿੱਤਾ ਜਾਵੇਗਾ। ਗੁਜਰਾਤ ਵਿੱਚ ਨਿਵੇਸ਼ਕਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਮੋਦੀ ਨੇ ਕਿਹਾ ਕਿ ਜਦੋਂ ਅਜਿਹੇ ਵਾਹਨ ਸੜਕਾਂ ’ਤੇ ਚਲਣੇ ਬੰਦ ਹੋ ਜਾਣਗੇ ਤਾਂ ਪ੍ਰਦੂਸ਼ਣ ਦੀ ਸਮੱਸਿਆ ਵੀ ਹੱਲ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਪੁਰਾਣੇ ਵਾਹਨਾਂ ਨੂੰ ਰੀਸਾਈਕਲ ਕੀਤਾ ਜਾਵੇਗਾ ਤੇ ਉਨ੍ਹਾਂ ਨੂੰ ਮੁੜ ਵਰਤੋਂ ਵਿੱਚ ਲਿਆਂਦਾ ਜਾਵੇਗਾ। ਇਸ ਮੰਤਵ ਲਈ ਸਰਕਾਰ ਵੱਲੋਂ 10 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ ਜਿਸ ਨਾਲ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੋਵਿਡ: ਨੱਕ ਰਾਹੀਂ ਦਿੱਤੀ ਜਾਣ ਵਾਲੀ ਦਵਾਈ ਦੇ ਦੂਜੇ ਗੇੜ ਦੇ ਟਰਾਇਲ ਨੂੰ ਮਨਜ਼ੂਰੀ
Next articleਭਾਰਤੀ ਚੋਣ ਕਮਿਸ਼ਨ ਦੀ ਵੈੱਬਸਾਈਟ ਹੈਕ, ਦਸ ਹਜ਼ਾਰ ਵੋਟਰ ਕਾਰਡ ਬਣਾਉਣ ਵਾਲਾ ਸਹਾਰਨਪੁਰ ਤੋਂ ਕਾਬੂ