ਨਵੀਂ ਦਿੱਲੀ (ਸਮਾਜ ਵੀਕਲੀ) : ਕਾਂਗਰਸ ਸੰਸਦੀ ਦਲ ਦੀ ਬੈਠਕ ‘ਚ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਪਾਰਟੀ ਨੇਤਾ ਸ੍ਰੀਮਤੀ ਸੋਨੀਆ ਗਾਂਧੀ ਨੇ ਕਿਹਾ ਕਿ ਚੀਨ ਦੇ ਮਾਮਲੇ ’ਤੇ ਸੰਸਦ ‘ਚ ਚਰਚਾ ਕਰਨ ਤੋਂ ਇਨਕਾਰ ਕਰਨਾ ਵੱਡੀ ਰਾਸ਼ਟਰੀ ਚਿੰਤਾ ਦਾ ਵਿਸ਼ਾ ਹੈ ਅਤੇ ਸਾਡੇ ਲੋਕਤੰਤਰ ਦਾ ਨਿਰਾਦਰ ਹੈ। ਉਨ੍ਹਾਂ ਕਿਹਾ ਕਿ ਗੁਜਰਾਤ ਵਿਧਾਨ ਸਭਾ ਚੋਣਾਂ ਅਤੇ ਦਿੱਲੀ ਨਗਰ ਨਿਗਮ ਚੋਣਾਂ ਦੇ ਨਤੀਜੇ ਕਾਂਗਰਸ ਲਈ ਮੰਦਭਾਗੇ ਰਹੇ, ਹਿਮਾਚਲ ਵਿੱਚ ਪਾਰਟੀ ਦੀ ਸਰਕਾਰ ਬਣਾਈ ਹੈ ਜਿੱਥੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦਾ ਸਮਾਂ ਆ ਗਿਆ ਹੈ। ਇਸ ਦੌਰਾਨ ਕਾਂਗਰਸ ਨੇਤਾ ਸੋਨੀਆ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਅਤੇ ਕਈ ਹੋਰ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਭਾਰਤ ਅਤੇ ਚੀਨ ਵਿਚਾਲੇ ਸਰਹੱਦੀ ਤਣਾਅ ‘ਤੇ ਸੰਸਦ ‘ਚ ਚਰਚਾ ਦੀ ਮੰਗ ਨੂੰ ਲੈ ਕੇ ਸੰਸਦ ਕੰਪਲੈਕਸ ‘ਚ ਪ੍ਰਦਰਸ਼ਨ ਕੀਤਾ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly