
ਨਵਾਂਸ਼ਹਿਰ /ਕਾਠਗੜ੍ਹ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਰੋਪੜ੍ਹ ਬਲਾਚੌਰ ਨੈਸ਼ਨਲ ਹਾਈਵੇ ਤੇ ਨੇੜੇ ਕਮਾਲਪੁਰ ਦੇ ਕੱਟ ਕੋਲ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ ਐਸ ਐਫ ਦੀ ਟੀਮ ਦੇ ਇੰਚਾਰਜ ਏ ਐਸ ਆਈ ਕੁਲਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਹਗੀਰ ਤੋਂ ਸੂਚਨਾ ਪ੍ਰਾਪਤ ਹੋਈ ਕਿ ਐਕਸੀਡੈਂਟ ਹੋ ਗਿਆ ਤਾਂ ਤਰੁੰਤ ਮੌਕੇ ਤੇ ਜਾ ਦੇਖਿਆ ਕਿ ਇੱਕ ਸਪਲੈਂਡਰ ਮੋਟਰਸਾਈਕਲ ਜਿਸ ਨੂੰ ਜਿਸਨੂੰ ਸੁਰਜੀਤ ਸਿੰਘ ਪੁੱਤਰ ਧਰਮਪਾਲ ਵਾਸੀ ਤਾਜੋਵਾਲ ਥਾਣਾ ਕਾਠਗੜ੍ਹ ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਚਲਾ ਰਿਹਾ ਸੀ ਉਸ ਦੇ ਮਗਰ ਉਸ ਦਾ ਸਾਥੀ ਦਲੀਪ ਸਿੰਘ ਪੁੱਤਰ ਸੰਤਾ ਰਾਮ ਪਿੰਡ ਹਸਨਪੁਰ ਕਲਾਂ ਥਾਣਾ ਕਾਠਗੜ੍ਹ ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਉਸ ਦੇ ਮਗਰ ਬੈਠਾ ਮੋਟਰਸਾਈਕਲ ਤੇ ਬੈਠਾ ਸੀ ਇਹ ਮੋਟਰਸਾਈਕਲ ਬਲਾਚੌਰ ਤੋਂ ਰੋਪੜ੍ਹ ਸਾਈਡ ਜਾ ਰਿਹਾ ਸੀ ਜਦੋਂ ਇਹ ਮੋਟਰਸਾਈਕਲ ਕਮਾਲਪੁਰ ਕੱਟ ਨਜ਼ਦੀਕ ਪਹੁੰਚੀਆਂ ਤਾਂ ਪਿੱਛੋਂ ਅਣਪਛਾਤੀ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਕੇ ਕਾਰ ਚਾਲਕ ਆਪਣੀ ਕਾਰ ਲੈ ਕੇ ਮੌਕੇ ਤੋਂ ਫਰਾਰ ਹੋ ਗਿਆ ਹਾਦਸੇ ‘ਚ ਦੋਨੋਂ ਮੋਟਰਸਾਈਕਲ ਸਵਾਰ ਸੜਕ ਦੇ ਵਿਚਕਾਰ ਡਿੱਗ ਗਏ ਜਿਸ ਨਾਲ ਉਹ । ਗੰਭੀਰ ਜਖਮੀ ਹੋ ਗਏ। ਜਿਨ੍ਹਾਂ ਨੂੰ ਐਸ ਐਸ ਐਫ ਦੀ ਟੀਮ ਵਲੋਂ ਨੈਸ਼ਨਲ ਹਾਈਵੇ ਅਥਾਰਟੀ ਦੀ ਐਂਬੂਲੈਂਸ ਰਾਹੀਂ ਬਲਾਚੌਰ ਸਿਵਲ ਹਸਪਤਾਲ ਵਿਖੇ ਇਲਾਜ਼ ਲਈ ਭਰਤੀ ਕਰਵਾਇਆ ਗਿਆ। ਹਾਦਸੇ ਵਿੱਚ ਮੋਟਰਸਾਈਕਲ ਨੁਕਸਾਨੀਆ ਗਿਆ ਅਤੇ ਜਾਨੀ ਨੁਕਸਾਨ ਦਾ ਬਚਾਅ ਹੋ ਗਿਆ। ਇਸ ਹਾਦਸੇ ਸਬੰਧੀ ਕੰਟ੍ਰੋਲਰ ਰੂਮ ਨਵਾਂਸ਼ਹਿਰ ਅਤੇ ਥਾਣਾ ਕਾਠਗੜ੍ਹ ਨੂੰ ਸੂਚਿਤ ਕਰ ਦਿੱਤਾ ਗਿਆ ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly





