ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਚੰਡੀਗੜ੍ਹ ਦੇ ਮੁਲਾਜ਼ਮਾਂ ’ਤੇ ਕੇਂਦਰੀ ਸੇਵਾ ਨਿਯਮ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ (ਸਮਾਜ ਵੀਕਲੀ):  ਕੇਂਦਰੀ ਗ੍ਰਹਿ ਮੰਤਰਾਲੇ ਨੇ ਚੰਡੀਗੜ੍ਹ ਦੇ ਮੁਲਾਜ਼ਮਾਂ ’ਤੇ ਕੇਂਦਰੀ ਸਿਵਲ ਸੇਵਾਵਾਂ ਨਿਯਮ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਵਿੱਚ ਇਸ ਨਿਯਮ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਕਰਮਚਾਰੀ (ਸੇਵਾ ਦੀਆਂ ਸ਼ਰਤਾਂ) ਨਿਯਮ, 2022 ਕਿਹਾ ਜਾਵੇਗਾ, ਜੋ ਇਕ ਅਪਰੈਲ 2022 ਤੋਂ ਹੀ ਲਾਗੂ ਕਰ ਦਿੱਤੇ ਜਾਣਗੇ। ਦੱਸਣਯੋਗ ਹੈ ਕਿ 27 ਮਾਰਚ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ ਫੇਰੀ ਦੌਰਾਨ ਐਲਾਨ ਕੀਤਾ ਸੀ ਕਿ ਚੰਡੀਗੜ੍ਹ ਦੇ ਮੁਲਾਜ਼ਮਾਂ ’ਤੇ ਕੇਂਦਰੀ ਸਿਵਲ ਸੇਵਾਵਾਂ ਨਿਯਮ ਲਾਗੂ ਹੋਵੇਗਾ। ਕੇਂਦਰੀ ਮੰਤਰੀ ਅਮਿਤ ਸ਼ਾਹ ਦੇ ਐਲਾਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਨੇ ਖੁੱਲ੍ਹ ਕੇ ਵਿਰੋਧ ਕੀਤਾ ਸੀ। ਪੰਜਾਬ ਦੀ ਸਿਆਸੀ ਪਾਰਟੀਆਂ ਦੇ ਵਿਰੋਧ ਨੂੰ ਨਜ਼ਰਅੰਦਾਜ਼ ਕਰਦਿਆਂ ਕੇਂਦਰੀ ਗ੍ਰਹਿ ਮੰਤਰਾਲੇ ਨੇ 1 ਅਪਰੈਲ ਤੋਂ  ਨਿਯਮ ਨੂੰ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੁਆਵਜ਼ੇ ਦੇ ਮੁੱਦੇ ’ਤੇ ਕਿਸਾਨਾਂ ਤੇ ਮੁਲਾਜ਼ਮਾਂ ’ਚ ਟਕਰਾਅ
Next articleਬਾਬਾ ਹੀਰਾ ਸਿੰਘ ਭੱਠਲ ਕਾਲਜ ਦੇ ਕਲਰਕ ਨੇ 35 ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਰਕੇ ਖੁਦਕਸ਼ੀ ਕੀਤੀ